ਕੋਰੋਨਾ ਦੀ ਔਖੀ ਘੜੀ 'ਚ 'ਪਟਵਾਰੀ' ਨੇ ਕੱਢਿਆ ਵੱਡਾ ਜੇਰਾ, ਕਰੇਗਾ ਮ੍ਰਿਤਕ ਦੇਹਾਂ ਦਾ ਸੰਸਕਾਰ

04/07/2020 4:38:11 PM

ਖਰੜ (ਰਮਨਦੀਪ) : ਜਿੱਥੇ ਅੱਜ ਕੋਰੋਨਾ ਪੀੜਤ ਲੋਕਾਂ ਦੀ ਮੌਤ ਤੋਂ ਬਾਅਦ ਪਰਿਵਾਰ ਹੀ ਉਨ੍ਹਾਂ ਦੀਆਂ ਲਾਸ਼ਾਂ ਲੈਣ ਤੋਂ ਆਨਾਕਾਨੀ ਕਰਨ ਲੱਗੇ ਹਨ, ਉੱਥੇ ਹੀ ਖਰੜ ਦੇ ਪਟਵਾਰੀ ਨੇ ਵੱਡਾ ਜੇਰਾ ਕੱਢਦੇ ਹੋਏ ਮ੍ਰਿਤਕ ਦੇਹਾਂ ਦਾ ਅੰਤਿਮ ਸੰਸਕਾਰ ਕਰਨ ਲਈ ਪਹਿਲ ਕਦਮੀ ਕੀਤੀ ਹੈ। ਰੈਵੀਨਿਊ ਪਟਵਾਰ ਯੂਨੀਅਨ ਦੇ ਤਹਿਸੀਲ ਪ੍ਰਧਾਨ ਹਰਵਿੰਦਰ ਸਿੰਘ ਪੋਹਲੀ ਨੇ ਖਰੜ ਦੀ ਐਸ. ਡੀ. ਐਮ. ਨੂੰ ਇਕ ਚਿੱਠੀ ਲਿਖ ਕੇ ਕਿਹਾ ਹੈ ਕਿ ਉਹ ਆਪਣੀ ਮਰਜ਼ੀ ਨਾਲ ਉਕਤ ਮਾਮਲੇ ਸਬੰਧੀ ਆਪਣੀਆਂ ਸੇਵਾਵਾਂ ਦੇਣਾ ਚਾਹੁੰਦਾ ਹੈ।

ਇਹ ਵੀ ਪੜ੍ਹੋ : ਕੋਰੋਨਾ ਕਹਿਰ ਦੌਰਾਨ ਨਵਾਂਸ਼ਹਿਰ ਦੇ ਪਠਵਾਲਾ ਤੋਂ ਚੰਗੀ ਖਬਰ, ਮ੍ਰਿਤਕ ਬਲਦੇਵ ਸਿੰਘ ਦੇ ਬੇਟੇ ਨੇ ਫਤਿਹ ਕੀਤੀ ਜੰਗ

PunjabKesari

ਉਸ ਨੇ ਕਿਹਾ ਕਿ ਜੇਕਰ ਉਸ ਨਾਲ ਕੋਈ ਅਣਹੋਣੀ ਵਾਪਰਦੀ ਹੈ ਤਾਂ ਉਹ ਇਸ ਦੇ ਲਈ ਖੁਦ ਹੀ ਜ਼ਿੰਮੇਵਾਰ ਹੋਵੇਗਾ। ਇਸ ਮੌਕੇ ਖਰੜ ਦੀ ਐਸ. ਡੀ. ਐਮ. ਨੇ ਉਸ ਦੀ ਸ਼ਲਾਘਾ ਕੀਤੀ ਹੈ ਅਤੇ ਕਿਹਾ ਹੈ ਕਿ ਅੱਜ ਇਸ ਔਖੀ ਘੜੀ 'ਚ ਅਜਿਹੇ ਨੌਜਵਾਨ ਵਿਅਕਤੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉੱਥੇ ਹੀ ਪਟਵਾਰੀ ਨੇ ਕਿਹਾ ਕਿ ਉਹ ਆਪਣੀਆਂ ਸੇਵਾਵਾਂ ਆਪਣੀ ਸਮਾਜਿਕ ਡਿਊਟੀ ਦੇ ਪ੍ਰਤੀ ਜਾਗਰੂਕ ਹੋਣ ਕਾਰਨ ਅਤੇ ਬਤੌਰ ਪਟਵਾਰੀ ਮੁਹੱਈਆ ਕਰਵਾ ਰਿਹਾ ਹੈ ਤਾਂ ਜੋ ਸਮਾਜ ਦੇ ਹੋਰ ਤੱਤਾਂ ਨੂੰ ਵੀ ਇਸ ਤੋਂ ਸੇਧ ਮਿਲ ਸਕੇ ਅਤੇ ਇਸ ਔਖੀ ਘੜੀ 'ਚ ਸਾਰਾ ਸਮਾਜ ਇਕਜੁੱਟ ਕੇ ਹੋ ਲੋੜੀਂਦੀ ਲੜਾਈ ਲੜ ਸਕੇ। 
ਦੱਸ ਦੇਈਏ ਕਿ ਹਾਲ ਹੀ 'ਚ ਸ਼ਿਮਲਾਪੁਰੀ, ਲੁਧਿਆਣਾ ਦੀ ਰਹਿਣ ਵਾਲੀ ਔਰਤ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ ਪਰ ਜਦੋਂ ਪਰਿਵਾਰਕ ਮੈਂਬਰਾਂ ਨੂੰ ਇਸ ਦੀ ਸੂਚਨਾ ਦਿੱਤੀ ਗਈ ਤਾਂ ਉਨ੍ਹਾਂ ਨੇ ਲਾਸ਼ ਲੈਣ ਤੋਂ ਹੀ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਤਹਿਸੀਲਦਾਰ ਜਗਸੀਰ ਸਿੰਘ ਅਤੇ ਹੋਰਨਾਂ ਪੁਲਸ ਅਧਿਕਾਰੀਆਂ ਨੇ ਇਸ ਕੰਮ ਨੂੰ ਪੂਰਾ ਕੀਤਾ।

ਇਹ ਵੀ ਪੜ੍ਹੋ : ਕੋਰੋਨਾ : ਅੱਧੀ ਰਾਤੀਂ ਪਿੰਡ ਵਾਲਿਆਂ ਨੂੰ ਪਈਆਂ ਭਾਜੜਾਂ, ਜਾਗ ਕੇ ਕੱਟਣੀ ਪਈ ਰਾਤ

ਇਸੇ ਤਰ੍ਹਾਂ ਅੰਮ੍ਰਿਤਸਰ ਨਗਰ ਨਿਗਮ ਦੇ ਸਾਬਕਾ ਵਧੀਕ ਕਮਿਸ਼ਨਰ (ਟੈਕਨੀਕਲ) ਜਸਵਿੰਦਰ ਸਿੰਘ ਦੀ ਬੀਤੇ ਦਿਨੀਂ ਸ਼ਹਿਰ ਦੇ ਇਕ ਨਿਜੀ ਹਸਪਤਾਲ 'ਚ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ। ਜਦੋਂ ਉਨ੍ਹਾਂ ਦੇ ਪਰਿਵਾਰ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਲੈਣ ਲਈ ਕਿਹਾ ਗਿਆ ਤਾਂ ਪਰਿਵਾਰ ਨੇ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਪਟਵਾਰੀਆਂ ਅਤੇ ਅੰਮ੍ਰਿਤਸਰ ਮਿਊਂਸੀਪਲ ਦੇ ਕਰਮਚਾਰੀਆਂ ਵਲੋਂ ਜਸਵਿੰਦਰ ਸਿੰਘ ਦੀ ਅਰਥੀ ਨੂੰ ਮੋਢਾ ਦੇਣ ਤੋਂ ਲੈ ਕੇ ਲਾਂਬੂ ਲਾਉਣ ਤੱਕ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਨਿਭਾਈਆਂ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਕੋਰੋਨਾ ਨੇ ਮਾਰੀ ਇਨਸਾਨੀਅਤ, ਪਰਿਵਾਰ ਨੇ ਮ੍ਰਿਤਕ ਦੇਹ ਲੈਣ ਤੋਂ ਕੀਤਾ ਇਨਕਾਰ


Babita

Content Editor

Related News