ਸਾਬਕਾ ਮੁੱਖ ਮੰਤਰੀ ਚੰਨੀ ਦੀ ਭਰਜਾਈ ਦਾ SMO ਅਹੁਦੇ ਤੋਂ ਅਸਤੀਫ਼ਾ, ਸਿਹਤ ਮੰਤਰੀ ਦੇ ਛਾਪੇ ਮਗਰੋਂ ਹੋਈ ਸੀ ਬਦਲੀ
Tuesday, Aug 02, 2022 - 11:48 AM (IST)
ਚੰਡੀਗੜ੍ਹ/ਖਰੜ (ਰਮਨਜੀਤ) : ਸਿਹਤ ਵਿਭਾਗ ਵੱਲੋਂ ਖਰੜ ਦੀ ਐੱਸ. ਐੱਮ. ਓ. ਡਾ. ਮਨਿੰਦਰ ਕੌਰ (ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਭਰਜਾਈ) ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਤੋਂ ਬਾਅਦ ਡਾ. ਮਨਿੰਦਰ ਕੌਰ ਨੇ ਨੌਕਰੀ ਛੱਡਣ ਦਾ ਨੋਟਿਸ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵਿਧਾਇਕ ਅਨਮੋਲ ਗਗਨ ਮਾਨ ਨਾਲ ਸਿਵਲ ਹਸਪਤਾਲ ਖਰੜ ਦਾ ਅਚਨਚੇਤ ਦੌਰਾ ਕੀਤਾ ਸੀ।
ਇਸ ਦੌਰਾਨ ਕੁੱਝ ਸਮੱਸਿਆਵਾਂ ਦੇ ਚੱਲਦਿਆਂ ਉਨ੍ਹਾਂ ਨੇ ਡਾ. ਮਨਿੰਦਰ ਕੌਰ ਦੀ ਆਲੋਚਨਾ ਕੀਤੀ ਸੀ। ਮੰਤਰੀ ਦੇ ਦੌਰੇ ਦੇ 2 ਦਿਨਾਂ ਬਾਅਦ ਹੀ ਡਾ. ਮਨਿੰਦਰ ਕੌਰ ਦਾ ਤਬਾਦਲਾ ਧਨੌਲਾ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਨੌਕਰੀ ਤੋਂ ਸਵੈ-ਇੱਛਤ ਸੇਵਾਮੁਕਤੀ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਮੋਗਾ 'ਚ ਨਸ਼ਿਆਂ ਦਾ ਕਹਿਰ ਜਾਰੀ, ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਕਾਰਨ ਮੌਤ
ਡਾ. ਮਨਿੰਦਰ ਕੌਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਦੀ ਪਤਨੀ ਹੈ, ਜਿਨ੍ਹਾਂ ਨੇ ਬੱਸੀ ਪਠਾਣਾ ਤੋਂ ਆਜ਼ਾਦ ਉਮੀਦਵਾਰ ਵੱਜੋਂ ਹਾਲ ਹੀ 'ਚ ਹੋਈਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ