ਖੇਡਾਂ ਵਤਨ ਪੰਜਾਬ ਦੀਆਂ ਦੀ ਮਸ਼ਾਲ ਪਹੁੰਚੀ ਬਰਨਾਲੇ, 29 ਅਗਸਤ ਨੂੰ ਹੋਵੇਗਾ ਉਦਘਾਟਨ

Friday, Aug 22, 2025 - 06:08 PM (IST)

ਖੇਡਾਂ ਵਤਨ ਪੰਜਾਬ ਦੀਆਂ ਦੀ ਮਸ਼ਾਲ ਪਹੁੰਚੀ ਬਰਨਾਲੇ, 29 ਅਗਸਤ ਨੂੰ ਹੋਵੇਗਾ ਉਦਘਾਟਨ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਸਾਲ ਵਾਂਗ ਇਸ ਸਾਲ ਵੀ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2025’ ਦੀ ਮਸ਼ਾਲ ਦਾ ਬਰਨਾਲਾ ਦੇ ਪਿੰਡ ਬਡਬਰ ’ਚ ਵਿਧਾਇਕ ਲਾਭ ਸਿੰਘ ਉੱਗੋਕੇ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਟੀ ਬੈਨਿਥ, ਐੱਸ. ਐੱਸ. ਪੀ. ਮੁਹੰਮਦ ਸਰਫ਼ਰਾਜ਼ ਆਲਮ ਅਤੇ ਹੋਰ ਸ਼ਖਸੀਅਤਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਮੋਦੀ ਸਰਕਾਰ ਦੀ ਨਵੀਂ ਸਕੀਮ 'ਚ ਆਉਣਗੇ ਪੰਜਾਬ ਦੇ 100 ਤੋਂ ਵੱਧ ਪਿੰਡ! ਪਾਰਲੀਮੈਂਟ 'ਚ ਦੱਸੇ ਵੇਰਵੇ

ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ’ਚ ਕਰਾਏ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੀ ਸ਼ੁਰੂਆਤ ਮਾਨ ਸਰਕਾਰ ਦਾ ਇਕ ਇਤਿਹਾਸਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਤੇ ਸੰਸਦ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਦੀ ਸੋਚ ਸਦਕਾ ਇਨ੍ਹਾਂ ਖੇਡਾਂ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ’ਚ ਹਰ ਸਾਲ ਤਿੰਨ-ਤਿੰਨ ਪੀੜ੍ਹੀਆਂ ਭਾਗ ਲੈ ਕੇ ਖੇਡਾਂ ਦੇ ਖੇਤਰ ’ਚ ਨਵੀਂ ਇਬਾਰਤ ਲਿਖ ਰਹੀਆਂ ਹਨ।

ਬਰਨਾਲਾ ਦੇ ਖਿਡਾਰੀਆਂ ਨੇ ਪਿਛਲੇ ਸੀਜ਼ਨਾਂ ’ਚ ਮਾਰੀਆਂ ਮੱਲਾਂ : ਧਾਲੀਵਾਲ

ਇਸ ਮੌਕੇ ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਾਡੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਨਾਂ ਚਮਕਾ ਰਹੇ ਹਨ। ਜ਼ਿਲਾ ਬਰਨਾਲਾ ਦੇ ਖਿਡਾਰੀਆਂ ਨੇ ਪਿਛਲੇ ਸਾਲ ਇਨ੍ਹਾਂ ਖੇਡਾਂ ’ਚ ਸੂਬਾ ਪੱਧਰ ’ਤੇ 450 ਦੇ ਕਰੀਬ ਤਮਗੇ ਹਾਸਲ ਕੀਤੇ ਹਨ।

29 ਨੂੰ ਹੁਸ਼ਿਆਰਪੁਰ ’ਚ ਹੋਵੇਗਾ ਉਦਘਾਟਨੀ ਸਮਾਰੋਹ : ਡੀ. ਸੀ.

ਇਸ ਮੌਕੇ ਡਿਪਟੀ ਕਮਿਸ਼ਨਰ ਟੀ ਬੈਨਿਥ ਨੇ ਦੱਸਿਆ ਕਿ ਖੇਡਾਂ ਨੂੰ ਹੁਲਾਰਾ ਦੇਣ ਦਾ ਸੁਨੇਹਾ ਦਿੰਦੀ ਇਹ ਮਸ਼ਾਲ ਸੰਗਰੂਰ ਤੋਂ ਚੱਲੀ ਹੈ ਅਤੇ ਹੁਸ਼ਿਆਰਪੁਰ ਪੁੱਜੇਗੀ ਜਿੱਥੇ ਇਨ੍ਹਾਂ ਖੇਡਾਂ ਦਾ ਉਦਘਾਟਨੀ ਸਮਾਰੋਹ 29 ਅਗਸਤ ਨੂੰ ਹੋਵੇਗਾ। ਇਹ ਖੇਡਾਂ 3 ਸਤੰਬਰ ਤੋਂ 23 ਨਵੰਬਰ 2025 ਤੱਕ ਸੂਬੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਖੇਡ ਸਟੇਡੀਅਮਾਂ ’ਚ ਹੋਣਗੀਆਂ।

ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ 37 ਤੋਂ ਵਧੇਰੇ ਖੇਡਾਂ ਦੇ 9 ਉਮਰ ਵਰਗਾਂ ’ਚ 5 ਲੱਖ ਦੇ ਕਰੀਬ ਖਿਡਾਰੀ ਤਮਗਿਆਂ ਦੀ ਦੌੜ ’ਚ ਹਿੱਸਾ ਲੈਣਗੇ। ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੇ ਨਕਦ ਇਨਾਮ ਵੰਡੇ ਜਾਣਗੇ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ। ਮੰਚ ਸੰਚਾਲਨ ’ਚ ਗੁਰਵਿੰਦਰ ਕੌਰ (ਵੇਟਲਿਫਟਰ) ਅਤੇ ਡੀ. ਪੀ. ਈ. ਮਲਕੀਤ ਸਿੰਘ ਵੱਲੋਂ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਗੁਰੂਘਰ 'ਚ ਔਰਤ ਦੀ ਸ਼ਰਮਨਾਕ ਕਰਤੂਤ! ਗੁਰੂ ਸਾਹਿਬ ਦੀ ਹਜ਼ੂਰੀ 'ਚ ਹੋਈ ਨਿਰ-ਵਸਤਰ, ਵਜ੍ਹਾ ਜਾਣ ਉੱਡਣਗੇ ਹੋਸ਼

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ ਅਤੇ ਚੇਅਰਮੈਨ ਯੋਜਨਾ ਬੋਰਡ ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਮਾਰਕੀਟ ਕਮੇਟੀ ਤਪਾ ਤਰਸੇਮ ਸਿੰਘ ਕਾਹਨੇਕੇ, ਚੇਅਰਮੈਨ ਮਾਰਕੀਟ ਕਮੇਟੀ ਭਦੌੜ ਅੰਮ੍ਰਿਤ ਢਿੱਲਵਾਂ, ਜ਼ਿਲਾ ਖੇਡ ਅਫਸਰ ਉਮੇਸ਼ਵਰੀ ਸ਼ਰਮਾ, ਡਿਪਟੀ ਡੀ. ਈ. ਓ. ਬਰਜਿੰਦਰ ਪਾਲ ਸਿੰਘ, ਐੱਸ ਪੀ ਰਾਜੇਸ਼ ਛਿੱਬਰ, ਖੇਡ ਵਿਭਾਗ ਦੇ ਅਥਲੈਟਿਕਸ ਕੋਚ ਜਸਪ੍ਰੀਤ ਸਿੰਘ, ਅਜੈ ਨਾਗਰ ਵਾਲਬਾਲ ਕੋਚ, ਤੇਜਪਾਲ ਸਿੰਘ ਰੈਸਲਿੰਗ ਕੋਚ, ਹਰਨੇਕ ਸਿੰਘ ਅਥਲੈਟਿਕਸ ਕੋਚ, ਡੀ ਐਮ ਸਪੋਰਟਸ ਸਿਮਰਦੀਪ ਸਿੰਘ, ਪਿੰਡ ਦੇ ਸਰਪੰਚ ਹਰਬੰਸ ਕੌਰ ਅਤੇ ਹੋਰ ਪੰਚਾਇਤੀ ਮੈਂਬਰ, ਸਕੂਲ ਪ੍ਰਿੰਸੀਪਲ ਅਤੇ ਸਟਾਫ਼ ਤੇ ਪਤਵੰਤੇ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News