ਇਸ ਵਾਰ ਦੀਆਂ 'ਖੇਡਾਂ ਵਤਨ ਪੰਜਾਬ ਦੀਆਂ' ਵਿਚ ਕੀ ਕੁਝ ਖ਼ਾਸ? ਮੀਤ ਹੇਅਰ ਨੇ ਦੱਸੇ ਵੇਰਵੇ
Friday, Aug 30, 2024 - 03:55 PM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ' ਤੀਜਾ ਸੀਜ਼ਨ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੀ ਸ਼ਾਮ ਸੰਗਰੂਰ ਵਿਖੇ ਇਨ੍ਹਾਂ ਖੇਡਾਂ ਦਾ ਆਗਾਜ਼ ਕਰਵਾਇਆ ਗਿਆ। ਇਸ ਵਾਰ ਦੀਆਂ ਖੇਡਾਂ ਵਿਚ ਕੀ ਕੁਝ ਅਲੱਗ ਹੋਵੇਗਾ, ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕੇਂਦਰੀ ਜਾਂਚ ਏਜੰਸੀ (NIA) ਦੀ ਰੇਡ!
ਇਸ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਰਕਾਰੀ ਖੇਡਾਂ 'ਆਪ' ਸਰਕਾਰ ਤੋਂ ਪਹਿਲਾਂ ਵੀ ਹੁੰਦੀਆਂ ਸਨ, ਪਰ ਪਹਿਲੀਆਂ ਸਰਕਾਰਾਂ ਵੱਲੋਂ ਸਿਰਫ਼ ਖਾਨਾਪੂਰਤੀ ਕੀਤੀ ਜਾਂਦੀ ਸੀ। ਇਸੇ ਕਾਰਨ ਉਨ੍ਹਾਂ ਖੇਡਾਂ ਵਿਚ ਹਿੱਸੇਦਾਰੀ 15 ਹਜ਼ਾਰ ਤੋਂ ਵੱਧ ਨਹੀਂ ਹੁੰਦੀ ਸੀ। ਆਮ ਆਦਮੀ ਪਾਰਟੀ ਵੱਲੋਂ ਕਰਵਾਈਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਪਹਿਲੇ ਸਾਲ 3.5 ਲੱਖ ਅਤੇ ਦੂਜੇ ਲੱਖ 4.65 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਤੇ ਇਸ ਵਾਰ ਇਹ ਗਿਣਤੀ ਹੋਰ ਵਧਣ ਦੀ ਆਸ ਹੈ।
ਇਹ ਖ਼ਬਰ ਵੀ ਪੜ੍ਹੋ - ਰਾਣਾ ਗੁਰਜੀਤ ਸਿੰਘ ਦੇ ਪਰਿਵਾਰ 'ਤੇ SEBI ਦੀ ਵੱਡੀ ਕਾਰਵਾਈ
ਮੀਤ ਹੇਅਰ ਨੇ ਦੱਸਿਆ ਕਿ ਇਸ ਵਾਰ ਇਨ੍ਹਾਂ ਖੇਡਾਂ ਵਿਚ 3 ਹੋਰ ਖੇਡਾਂ ਜੋੜੀਆਂ ਗਈਆਂ ਹਨ। ਇਸ ਵਾਰ ਸਾਈਕਲਿੰਗ, ਬੇਲਬਾਲ ਤੇ ਤਾਈਕਵਾਂਡੋ ਖੇਡਾਂ ਵੀ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਪਹਿਲਾਂ 65+ ਉਮਰ ਵਰਗ ਦੇ ਮੁਕਾਬਲੇ ਹੁੰਦੇ ਸਨ, ਪਰ ਇਸ ਵਾਰ ਹੁਣ 70+ਵਰਗ ਵੀ ਜੋੜਿਆ ਗਿਆ ਹੈ। ਇਸ ਤੋਂ ਇਲਾਵਾ ਇਸ ਵਾਰ ਤੋਂ 40+ ਉਮਰ ਵਰਗ ਵਿਚ ਵੀ ਨਕਦ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਤਵ ਪੰਜਾਬ ਨੂੰ ਖੇਡਾਂ ਦੇ ਮਾਮਲੇ ਵਿਚ ਇਕ ਵਾਰ ਫਿਰ ਮੋਹਰੀ ਸੂਬਾ ਬਣਾਉਣ ਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8