''ਖੇਡਾਂ ਵਤਨ ਪੰਜਾਬ ਦੀਆਂ'' ਦੇ ਸਮਾਪਤੀ ਸਮਾਰੋਹ ''ਤੇ CM ਮਾਨ ਜੇਤੂ ਖਿਡਾਰੀਆਂ ਨੂੰ ਵੰਡਣਗੇ 6.85 ਕਰੋੜ ਦੇ ਇਨਾਮ

Wednesday, Nov 16, 2022 - 05:18 AM (IST)

''ਖੇਡਾਂ ਵਤਨ ਪੰਜਾਬ ਦੀਆਂ'' ਦੇ ਸਮਾਪਤੀ ਸਮਾਰੋਹ ''ਤੇ CM ਮਾਨ ਜੇਤੂ ਖਿਡਾਰੀਆਂ ਨੂੰ ਵੰਡਣਗੇ 6.85 ਕਰੋੜ ਦੇ ਇਨਾਮ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡਾਂ 'ਚ ਮੁੜ ਮੋਹਰੀ ਬਣਾਉਣ ਲਈ ਕੀਤੇ ਤਹੱਈਏ ਤਹਿਤ ਖੇਡ ਵਿਭਾਗ ਵੱਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ 2022’ ਦਾ ਸਮਾਪਤੀ ਸਮਾਰੋਹ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 17 ਨਵੰਬਰ ਨੂੰ ਹੋਵੇਗਾ। ਅੱਜ ਇੱਥੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਈਆਂ ਗਈਆਂ ਇਨ੍ਹਾਂ ਖੇਡਾਂ ਨੂੰ ਬਹੁਤ ਵੱਡਾ ਹੁਲਾਰਾ ਮਿਲਿਆ, ਜਿਸ ਦਾ ਪ੍ਰਤੱਖ ਸਬੂਤ ਹੈ ਕਿ 3 ਲੱਖ ਤੋਂ ਵੱਧ ਖਿਡਾਰੀਆਂ ਨੇ 29 ਖੇਡਾਂ ਵਿੱਚ ਬਲਾਕ ਪੱਧਰ ਤੋਂ ਸੂਬਾ ਪੱਧਰ ਤੱਕ ਅੰਡਰ-14 ਤੋਂ 50 ਸਾਲ ਤੋਂ ਵੱਧ ਵੱਖ-ਵੱਖ 6 ਉਮਰ ਵਰਗਾਂ ਵਿੱਚ ਹਿੱਸਾ ਲਿਆ।

ਇਹ ਵੀ ਪੜ੍ਹੋ : ਵਿਜੀਲੈਂਸ ਦੀ ਇਕ ਹੋਰ ਵੱਡੀ ਕਾਰਵਾਈ: 50,000 ਰੁਪਏ ਰਿਸ਼ਵਤ ਲੈਂਦਿਆਂ ਪੰਚਾਇਤੀ ਰਾਜ ਦਾ ਜੇ.ਈ. ਕਾਬੂ

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਸਮਾਪਤੀ ਸਮਾਰੋਹ ਦੌਰਾਨ ਮੁੱਖ ਮੰਤਰੀ ਡੀ.ਬੀ.ਟੀ. (ਸਿੱਧੇ ਲਾਭ ਟਰਾਂਸਫਰ) ਰਾਹੀਂ ਸੂਬਾ ਪੱਧਰ 'ਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਏ 9000 ਤੋਂ ਵੱਧ ਜੇਤੂ ਖਿਡਾਰੀਆਂ ਨੂੰ 6.85 ਕਰੋੜ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨਗੇ। ਇਸ ਤੋਂ ਇਲਾਵਾ ਤਮਗਾ ਸੂਚੀ ਵਿੱਚ ਓਵਰ ਆਲ ਪਹਿਲੇ ਤਿੰਨ ਸਥਾਨਾਂ 'ਤੇ ਆਉਣ ਵਾਲੇ ਜ਼ਿਲ੍ਹਿਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਰੰਗਾਰੰਗ ਸਮਾਰੋਹ ਦੌਰਾਨ ਪੰਜਾਬ ਦੇ ਲੋਕ ਸੰਗੀਤ ਤੇ ਲੋਕ ਨਾਚਾਂ ਦੀਆਂ ਵੰਨਗੀਆਂ ਤੋਂ ਇਲਾਵਾ ਨਾਮਵਰ ਲੋਕ ਗਾਇਕ ਕੁਲਵਿੰਦਰ ਬਿੱਲਾ, ਪਰੀ ਪੰਧੇਰ ਤੇ ਅਰਮਾਨ ਢਿੱਲੋਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ।

ਇਹ ਵੀ ਪੜ੍ਹੋ : ਸ਼ਿਵ ਸੈਨਾ ਨੇਤਾ ਦੀ ਇਤਰਾਜ਼ਯੋਗ ਸ਼ਬਦਾਵਲੀ ਤੋਂ ਭੜਕੇ ਸਿੱਖ ਸੰਗਠਨਾਂ ਨੇ ਘੇਰਿਆ SSP ਦਫ਼ਤਰ, ਕੀਤੀ ਇਹ ਮੰਗ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News