‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2, ਉਦਘਾਟਨੀ ਸਮਾਰੋਹ 'ਚ ਮੁੱਖ ਮੰਤਰੀ ਭਗਵੰਤ ਮਾਨ ਖੇਡਣਗੇ ਵਾਲੀਬਾਲ ਮੈਚ

Friday, Aug 25, 2023 - 09:50 AM (IST)

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2, ਉਦਘਾਟਨੀ ਸਮਾਰੋਹ 'ਚ ਮੁੱਖ ਮੰਤਰੀ ਭਗਵੰਤ ਮਾਨ ਖੇਡਣਗੇ ਵਾਲੀਬਾਲ ਮੈਚ

ਚੰਡੀਗੜ੍ਹ (ਰਮਨਜੀਤ ਸਿੰਘ) – ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਵਾਲੀਬਾਲ, ਰਗਬੀ ਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਹੋਣਗੇ। ਖੇਡਾਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਅਤੇ ਵਾਲੀਬਾਲ ਮੈਚ ਵੀ ਖੇਡਣਗੇ। ਇਸੇ ਤਰ੍ਹਾਂ ਫ਼ਿਲਮੀ ਅਦਾਕਾਰ ਤੇ ਸਾਬਕਾ ਰਗਬੀ ਖਿਡਾਰੀ ਰਾਹੁਲ ਬੋਸ ਰਗਬੀ ਮੈਚ ਵਿੱਚ ਜੌਹਰ ਦਿਖਾਉਣਗੇ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਦੀ ਜਾਣਕਾਰੀ ਵੀਰਵਾਰ ਨੂੰ ਪੰਜਾਬ ਭਵਨ ਵਿਖੇ ਖੇਡਾਂ ਦੀਆਂ ਤਿਆਰੀਆਂ ਲਈ ਸੱਦੀ ਸਮੀਖਿਆ ਮੀਟਿੰਗ ਉਪਰੰਤ ਜਾਰੀ ਪ੍ਰੈੱਸ ਬਿਆਨ ਰਾਹੀਂ ਦਿੱਤੀ।

ਇਹ ਵੀ ਪੜ੍ਹੋ: ਬੱਦੋਵਾਲ ਸਕੂਲ ਹਾਦਸੇ ਮਗਰੋਂ ਨੀਂਦ ’ਚੋਂ ਜਾਗਿਆ ਸਿੱਖਿਆ ਵਿਭਾਗ, ਜਾਰੀ ਕੀਤੀਆਂ ਇਹ ਖ਼ਾਸ ਹਦਾਇਤਾਂ

PunjabKesari

ਮੀਤ ਹੇਅਰ ਨੇ ਦੱਸਿਆ ਕਿ ਇਸ ਵੇਲੇ ਮਸ਼ਾਲ ਮਾਰਚ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਜਾ ਰਿਹਾ ਹੈ, ਜੋ ਵੀਰਵਾਰ ਨੂੰ ਹੁਸ਼ਿਆਰਪੁਰ ਪੁੱਜਿਆ ਹੈ। ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਖੇਡਾਂ ਦੀ ਮਸ਼ਾਲ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦਾ ਗੇੜਾ ਲਗਾਉਣ ਤੋਂ ਬਾਅਦ ਬਠਿੰਡਾ ਵਿਖੇ ਪੁੱਜੇਗੀ ਜਿਸ ਨੂੰ ਰੰਗਾਰੰਗ ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਕੌਮਾਂਤਰੀ ਖਿਡਾਰੀਆਂ ਵਲੋਂ ਸਟੇਡੀਅਮ ਦਾ ਚੱਕਰ ਲਗਾ ਕੇ ਜਲਾਇਆ ਜਾਵੇਗਾ। ਮਾਰਚ ਪਾਸਟ ਵਿਚ ਸਾਰੇ ਜ਼ਿਲ੍ਹਿਆਂ ਦੇ ਖਿਡਾਰੀ ਹਿੱਸਾ ਲੈਣਗੇ ਅਤੇ ਖਿਡਾਰੀਆਂ ਵਲੋਂ ਸੱਚੀ-ਸੁੱਚੀ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁੱਕੀ ਜਾਵੇਗੀ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਲੋਕ ਗਾਇਕਾਂ ਦੀ ਪੇਸ਼ਕਾਰੀ ਤੋਂ ਇਲਾਵਾ ਗੱਤਕਾ, ਗਿੱਧਾ, ਭੰਗੜਾ, ਜਿਮਨਾਸਟਕ ਤੇ ਪੀ.ਟੀ. ਸ਼ੋਅ ਹੋਵੇਗਾ। ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਸਾਬਕਾ ਖਿਡਾਰੀ ਵੀ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਾਂ ਦਾ ਰਸਮੀਂ ਐਲਾਨ ਕਰਨਗੇ ਜਿਸ ਤੋਂ ਬਾਅਦ ਇਹ ਖੇਡਾਂ ਸ਼ੁਰੂ ਹੋ ਜਾਣਗੀਆਂ। ਇਸ ਵਾਰ ਵੱਖ-ਵੱਖ 8 ਉਮਰ ਵਰਗਾਂ ਵਿਚ 35 ਖੇਡਾਂ ਦੇ ਮੁਕਾਬਲੇ ਬਲਾਕ ਤੋਂ ਰਾਜ ਪੱਧਰ ਤੱਕ ਕਰਵਾਏ ਜਾਣਗੇ।

ਇਹ ਵੀ ਪੜ੍ਹੋ: ਰੋਵਰ 'ਪ੍ਰਗਿਆਨ' ਲੈਂਡਰ 'ਵਿਕਰਮ' ਤੋਂ ਨਿਕਲਿਆ ਬਾਹਰ, ਭਾਰਤ ਨੇ ਚੰਨ੍ਹ 'ਤੇ ਕੀਤੀ ਸੈਰ, ਵੇਖੋ ਪਹਿਲੀ ਤਸਵੀਰ

ਖੇਡ ਮੰਤਰੀ ਨੇ ਮੀਟਿੰਗ ਵਿਚ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਦਘਾਟਨੀ ਸਮਾਰੋਹ ਦੀਆਂ ਰਸਮੀਂ ਕਾਰਵਾਈਆਂ ਨੂੰ ਖੇਡਾਂ ਦੀ ਭਾਵਨਾ ਅਨੁਸਾਰ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਟੇਡੀਅਮ ਵਿਚ ਆਉਣ ਵਾਲੇ ਦਰਸ਼ਕਾਂ ਨੂੰ ਕੋਈ ਦਿੱਕਤ ਨਾ ਆਵੇ, ਇਸ ਲਈ ਉਨ੍ਹਾਂ ਦਾ ਦਾਖਲੇ, ਬੈਠਣ ਅਤੇ ਖਾਣ-ਪੀਣ ਦਾ ਪੂਰਾ ਪ੍ਰਬੰਧ ਕੀਤਾ ਜਾਵੇ। ਮੀਟਿੰਗ ਵਿਚ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਭੁਪਿੰਦਰ ਸਿੰਘ, ਖੇਡ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਖੇਡ ਵਿਭਾਗ ਦੇ ਵਿਸ਼ੇਸ਼ ਸਕੱਤਰ ਆਨੰਦ ਕੁਮਾਰ ਤੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਤੋਂ ਇਲਾਵਾ ਵੀਡਿਓ ਕਾਨਫਰੰਸਿੰਗ ਰਾਹੀਂ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਅਤੇ ਖੇਡ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਜੇ.ਐੱਸ.ਚੀਮਾ ਹਾਜ਼ਰ ਹੋਏ।

ਇਹ ਵੀ ਪੜ੍ਹੋ: ਹਿਮਾਚਲ: ਭਾਰੀ ਮੀਂਹ ਮਗਰੋਂ ਜ਼ਮੀਨ ਖਿਸਕਣ ਕਾਰਨ 12 ਮੌਤਾਂ, ਸ਼ਿਮਲਾ ਸਮੇਤ 6 ਜ਼ਿਲ੍ਹਿਆਂ 'ਚ 'ਰੈੱਡ ਅਲਰਟ'

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News