ਨਸ਼ਾ ਨਾ ਮਿਲਣ ਕਾਰਨ ਨੌਜਵਾਨ ਨੇ ਲਿਆ ਫਾਹਾ
Sunday, Jul 08, 2018 - 12:35 PM (IST)

ਖੇਮਕਰਨ (ਭਾਟੀਆ, ਰਾਜੀਵ) : ਖੇਮਕਰਨ ਦੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮੁਤਾਬਕ ਪਿੰਡ ਮਾੜੀਕੰਬੋ ਦੇ ਨੌਜਵਾਨ ਅੰਗਰੇਜ ਸਿੰਘ ਪੁੱਤਰ ਸੱਜਣ ਸਿੰਘ ਨੇ ਨਸ਼ਾ ਨਾ ਮਿਲਣ ਕਾਰਨ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।