ਖੇਮਕਰਨ ’ਚ ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਨੌਜਵਾਨ ਦੀ ਹੋਈ ਮੌਤ

07/31/2022 7:53:32 PM

ਖੇਮਕਰਨ (ਸੋਨੀਆ)-ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਭਾਈ ਲੱਧੂ ਵਿਖੇ ਇਕ ਨੌਜਵਾਨ ਦੀ ਨਸ਼ੇ ਵਾਲਾ ਟੀਕਾ ਲਾਉਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਸਾਹਿਬ ਸਿੰਘ ਦੇ ਭਰਾ ਜੱਜਬੀਰ ਸਿੰਘ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਗੁਰਸਾਹਿਬ ਸਿੰਘ ਘਰ ਤੋਂ ਸਵੇਰੇ ਕਿਸੇ ਕੰਮ ਲਈ ਬਾਹਰ ਗਿਆ ਪਰ ਉਹ ਕੰਮ ’ਤੇ ਜਾਣ ਦੀ ਬਜਾਏ ਇਕ ਵਿਅਕਤੀ ਦੇ ਘਰ ਚਲਾ ਗਿਆ, ਜੋ ਪਿੰਡ ’ਚ ਸ਼ਰੇਆਮ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਫੋਨ ਕਰ ਕੇ ਮੰਗੀ ਡਾਕਟਰ ਕੋਲੋਂ 5 ਲੱਖ ਦੀ ਫਿਰੌਤੀ

ਉਸ ਦੇ ਘਰ ’ਚ ਹੀ ਗੁਰਸਾਹਿਬ ਸਿੰਘ ਨੇ ਨਸ਼ੇ ਵਾਲਾ ਟੀਕਾ ਲਾ ਲਿਆ ਅਤੇ ਉਸ ਦੀ ਉੱਥੇ ਹੀ ਮੌਤ ਹੋ ਗਈ, ਜਿਸ ਤੋਂ ਬਾਅਦ ਉਕਤ ਵਿਅਕਤੀ ਗੁਰਸਾਹਿਬ ਸਿੰਘ ਦੀ ਮ੍ਰਿਤਕ ਦੇਹ ਨੂੰ ਚੁੱਕ ਕੇ ਸਾਡੇ ਘਰ ਛੱਡ ਗਿਆ। ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਸ਼ੇ ਨੂੰ ਪਿੰਡ ’ਚੋਂ ਬੰਦ ਕਰਵਾਇਆ ਜਾਵੇ ਤਾਂ ਜੋ ਗੁਰਸਾਹਿਬ ਸਿੰਘ ਵਾਂਗ ਕੋਈ ਹੋਰ ਨਸ਼ੇ ਦੀ ਭੇਟ ਨਾ ਚੜ੍ਹ ਸਕੇ।


Manoj

Content Editor

Related News