ਖੇਮਕਰਨ ’ਚ ਧੜੱਲੇ ਨਾਲ ਚੱਲ ਰਹੀ ਨਾਜਾਇਜ਼ ਸ਼ਰਾਬ ਦੀ ਵਿਕਰੀ, ਦਾਰੂ ਪੀ ਗਲੀਆਂ ’ਚ ਡਿੱਗੇ ਰਹਿੰਦੇ ਸ਼ਰਾਬੀ

Tuesday, Apr 06, 2021 - 05:33 PM (IST)

ਖੇਮਕਰਨ ’ਚ ਧੜੱਲੇ ਨਾਲ ਚੱਲ ਰਹੀ ਨਾਜਾਇਜ਼ ਸ਼ਰਾਬ ਦੀ ਵਿਕਰੀ, ਦਾਰੂ ਪੀ ਗਲੀਆਂ ’ਚ ਡਿੱਗੇ ਰਹਿੰਦੇ ਸ਼ਰਾਬੀ

ਵਲਟੋਹਾ (ਗੁਰਮੀਤ) - ਸਾਲ 2020 ਵਿਚ ਜ਼ਿਲ੍ਹਾ ਤਰਨਤਾਰਨ ਵਿਚ ਜ਼ਹਿਰੀਲੀ ਸ਼ਰਾਬ ਦੇ ਸੇਵਨ ਨਾਲ ਹੋਈਆਂ ਸੈਂਕੜੇ ਮੌਤਾਂ ਤੋਂ ਬਾਅਦ ਸਰਕਾਰ ਅਤੇ ਪ੍ਰਸ਼ਾਸਨ ਕੁੰਭਕਰਨੀਂ ਨੀਂਦ ਸੁੱਤਾ ਹੋਇਆ ਹੈ, ਕਿਉਂਕਿ ਸਰਹੱਦੀ ਹਲਕਾ ਖੇਮਕਰਨ ਵਿਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ। ਸ਼ਰਾਬ ਪੀਣ ਦੇ ਪਿਆਕੜ ਦੇਸੀ ਦਾਰੂ ਦੇ ਨਸ਼ੇ ਵਿਚ ਧੁੱਤ ਹੋ ਕੇ ਗਲੀਆਂ ਵਿਚ ਡਿੱਗੇ ਰਹਿੰਦੇ ਹਨ। ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਕਾਰਨ ਜਿੱਥੇ ਲੋਕਾਂ ਦੀ ਜਾਨ ਨਾਲ ਖਿਲਵਾੜ ਹੋ ਰਿਹਾ, ਉਥੇ ਹੀ ਸ਼ਰਾਬੀਆਂ ਦੇ ਗਲੀਆਂ, ਚੌਂਕਾਂ-ਚੌਰਾਹਿਆਂ ਵਿਚ ਡਿੱਗੇ ਰਹਿਣ ਨਾਲ ਆਮ ਲੋਕਾਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

ਵਿਧਾਨ ਸਭਾ ਹਲਕਾ ਖੇਮਕਰਨ ਦੇ ਕਈ ਅਜਿਹੇ ਪਿੰਡ ਹਨ, ਜੋ ਨਾਜਾਇਜ਼ ਸ਼ਰਾਬ ਦੀ ਕਸੀਦਗੀ ਕਰਨ ਲਈ ਮਸ਼ਹੂਰ ਹਨ ਪਰ ਸ਼ਾਇਦ ਇਸ ਗੱਲ ਦਾ ਪਤਾ ਸਥਾਨਕ ਪੁਲਸ ਪ੍ਰਸ਼ਾਸਨ ਨੂੰ ਨਹੀਂ ਲੱਗ ਰਿਹਾ ਜਾਂ ਫਿਰ ਪ੍ਰਸ਼ਾਸਨ ਸਭ ਜਾਣਦੇ ਹੋਏ ਵੀ ਅਣਜਾਣ ਰਹਿ ਕੇ ਤਮਾਸ਼ਾ ਵੇਖ ਰਿਹਾ ਹੈ। ਦੱਸਣਯੋਗ ਹੈ ਕਿ ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲੇ ਜ਼ਹਿਰੀਲੇ ਕਿਸਮ ਦੇ ਪਦਾਰਥਾਂ ਨਾਲ ਸ਼ਰਾਬ ਤਿਆਰ ਕਰਦੇ ਹਨ, ਜੋ ਮਨੁੱਖੀ ਸਰੀਰ ਲਈ ਬਹੁਤ ਘਾਤਕ ਸਿੱਧ ਹੋ ਸਕਦੀ ਹੈ। 

ਪੜ੍ਹੋ ਇਹ ਵੀ ਖਬਰ - ਵੱਡੀ ਖ਼ਬਰ : ਟਿਕਰੀ ਬਾਰਡਰ ‘ਤੇ ਪਿੰਡ ਢਿੱਲਵਾਂ ਦੇ ਕਿਸਾਨ ਦਾ ਦੋਸਤ ਵਲੋਂ ਕਤਲ

ਅਜੇ ਪਿਛਲੇ ਸਾਲ ਹੀ ਸੈਂਕੜੇ ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ ਸਨ ਅਤੇ ਕਈਆਂ ਦੀਆਂ ਅੱਖਾਂ ਦੀ ਰੌਸ਼ਨੀ ਵੀ ਚਲੇ ਗਈ ਸੀ। ਫਿਰ ਵੀ ਪੁਲਸ ਪ੍ਰਸ਼ਾਸਨ ਕੋਈ ਐਕਸ਼ਨ ਨਹੀਂ ਲੈ ਰਿਹਾ ਅਤੇ ਕਿਸੇ ਵੱਡੀ ਦੁਰਘਟਨਾ ਹੋਣ ਦੀ ਉਡੀਕ ਕਰ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਸ਼ਰਾਬ ਦੇ ਕਾਰੋਬਾਰੀਆਂ ’ਤੇ ਸੱਤਾਧਾਰੀ ਪਾਰਟੀ ਦਾ ਹੱਥ ਹੋਣ ਕਰਕੇ ਕੋਈ ਉਨ੍ਹਾਂ ਦੇ ਵਾਲ ਵੱਲ ਵੀ ਨਹੀਂ ਤੱਕਦਾ, ਜਿਸ ਕਾਰਨ ਨਾਜਾਇਜ਼ ਸ਼ਰਾਬ ਦੇ ਕਾਰੋਬਾਰੀ ਧੜੱਲੇ ਨਾਲ ਸ਼ਰਾਬ ਦਾ ਕਾਰੋਬਾਰ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡ ਰਹੇ ਹਨ। 

ਪੜ੍ਹੋ ਇਹ ਵੀ ਖਬਰ - ਪੱਟੀ ਦੇ ਕਾਂਗਰਸੀ ਵਿਧਾਇਕ ‘ਹਰਮਿੰਦਰ ਸਿੰਘ ਗਿੱਲ’ ਕੋਰੋਨਾ ਪਾਜ਼ੇਟਿਵ, ਫੇਸਬੁੱਕ 'ਤੇ ਪੋਸਟ ਪਾ ਦਿੱਤੀ ਜਾਣਕਾਰੀ

ਇਸ ਸਬੰਧੀ ਸਾਬਕਾ ਹਲਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸਥਾਨਕ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਬੜ੍ਹਾਵਾ ਦੇ ਰਹੀ ਹੈ ਅਤੇ ਪੁਲਸ ਪ੍ਰਸ਼ਾਸਨ ਸਿਰਫ਼ ਖਾਨਾਪੂਰਤੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿਚ ਵੱਡੇ ਪੱਧਰ ’ਤੇ ਸ਼ਰਾਬ ਦਾ ਨਾਜਾਇਜ਼ ਕਾਰੋਬਾਰ ਚੱਲ ਰਿਹਾ ਹੈ ਪਰ ਪੁਲਸ ਸੱਤਾਧਾਰੀ ਪਾਰਟੀ ਨਾਲ ਸਬੰਧਤ ਮਗਰਮੱਛਾਂ ਨੂੰ ਫੜਨ ਦੀ ਥਾਂ ਵਿਰੋਧੀ ਪਾਰਟੀਆਂ ਨਾਲ ਸਬੰਧਤ ਲੋਕਾਂ ਨੂੰ ਝੂਠੇ ਕੇਸਾਂ ਵਿਚ ਫਸਾ ਰਹੀ ਹੈ।

ਪੜ੍ਹੋ ਇਹ ਵੀ ਖਬਰ - ਜੀਜੇ ਨੇ ਰਿਸ਼ਤਾ ਕੀਤਾ ਤਾਰ-ਤਾਰ: ਸਾਲੇ ਨੂੰ ਬੰਧਕ ਬਣਾ ਗਰਭਵਤੀ ਸਾਲੇਹਾਰ ਨਾਲ ਕੀਤਾ ਜਬਰ-ਜ਼ਿਨਾਹ


author

rajwinder kaur

Content Editor

Related News