ਖੇਮਕਰਨ ਅੰਦਰ ਸਮਾਜ ਭਲਾਈ ਦੀਆਂ ਸਕੀਮਾਂ ਨੂੰ ਲੋੜਵੰਦਾਂ ਤੱਕ ਪਹੁੰਚਾਇਆ ਜਾ ਰਿਹਾ ਹੈ - ਰਾਜੋਕੇ

Thursday, Jan 18, 2018 - 02:25 PM (IST)

ਭਿੱਖੀਵਿੰਡ, ਬੀੜ ਸਾਹਿਬ (ਭਾਟੀਆ, ਬਖਤਾਵਰ, ਲਾਲੂ ਘੁੰਮਣ) - ਕਾਂਗਰਸ ਪਾਰਟੀ ਨੇ ਹਮੇਸ਼ਾ ਹਰ ਵਰਗ ਦਾ ਖਿਆਲ ਰੱਖਿਆ ਤੇ ਆਮ ਲੋਕਾਂ ਲਈ ਚੰਗੀਆਂ ਯੋਜਨਾਵਾਂ ਬਣਾਈਆ, ਗਰੀਬ ਮਜ਼ਦੂਰਾਂ, ਕਿਸਾਨਾਂ ਤੇ ਮੁਲਾਜਮਾਂ ਦੀ ਇਹ ਹਮਦਰਦ ਪਾਰਟੀ ਹੈ, ਜਿਸ ਨੇ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਦਾ ਹਰ ਯਤਨ ਕੀਤਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪਹਿਲਵਾਨ ਗੁਰਬਾਜ ਸਿੰਘ ਰਾਜੋਕੇ, ਗੁਰਪ੍ਰੀਤ ਸਿੰਘ ਗੋਪਾ ਤੇ ਸਰਪੰਚ ਨਿਸ਼ਾਨ ਸਿੰਘ ਰਾਜੋਕੇ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਲੰਬੇ ਰਾਜ ਵਿਚ ਪੰਜਾਬ ਦਾ ਵਿਕਾਸ ਨਹੀਂ ਹੋਇਆ ਅਤੇ ਮਹਿੰਗਾਈ ਦੀ ਚੱਕੀ 'ਚ ਪਿਸੇ ਹਰ ਵਰਗ ਦੇ ਲੋਕ ਕਾਂਗਰਸ ਸਰਕਾਰ ਆਉਣ ਤੇ ਹੁਣ ਰਾਹਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਹੋਰਾ ਦੀ ਅਗਵਾਈ ਵਿਚ ਹਲਕੇ ਦੇ ਪਿੰਡਾ ਅੰਦਰ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਹਲਕੇ ਅੰਦਰ ਕੋਈ ਵੀ ਪਿੰਡ ਵਿਕਾਸ ਪੱਖੋਂ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਸਮਾਜ ਭਲਾਈ ਦੀਆ ਸਾਰੀਆ ਸਕੀਮਾਂ ਨੂੰ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦੇ ਇਨ੍ਹਾਂ ਉਪਰਾਲਿਆ ਦੀ ਬਦੋਲਤ 2019 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰਦੀ ਹੋਈ ਕੇਂਦਰ ਵਿਚ ਸੱਤਾ ਦੀ ਸਥਾਪਤੀ ਤੱਕ ਪਹੁੰਚੇਗੀ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕਰਨਬੀਰ ਸਿੰਘ ਪਲੋਪੱਤੀ, ਸਰਪੰਚ ਮਹਿਤਾਬ ਸਿੰਘ ਸਰਪੰਚ ਰਾਜਬੀਰ ਸਿੰਘ ਪਲੋਪੱਤੀ, ਗੁਰਲਾਲ ਸਿੰਘ ਪਲੋਪੱਤੀ, ਬਿੱਟੂ ਵੈਸਰਾ, ਪ੍ਰਦੀਪ ਕੁਮਾਰ, ਹਰਿੰਦਰ ਸਿੰਘ ਸੇਠ, ਡਾ ਬਚਿੱਤਰ ਸਿੰਘ, ਚੜਤ ਸਿੰਘ ਆਦਿ ਹਾਜ਼ਰ ਸਨ।    


Related News