ਖੇਮਕਰਨ ’ਚ ਰੂਹ ਕੰਬਾਊ ਵਾਰਦਾਤ: ਦਿਨ ਦਿਹਾੜੇ ਟੈਕਸੀ ਡਰਾਈਵਰ ਦਾ ਤਾਬੜਤੋੜ ਗੋਲੀਆਂ ਮਾਰ ਕੀਤਾ ਕਤਲ

Tuesday, Jul 05, 2022 - 02:56 PM (IST)

ਖੇਮਕਰਨ ’ਚ ਰੂਹ ਕੰਬਾਊ ਵਾਰਦਾਤ:  ਦਿਨ ਦਿਹਾੜੇ ਟੈਕਸੀ ਡਰਾਈਵਰ ਦਾ ਤਾਬੜਤੋੜ ਗੋਲੀਆਂ ਮਾਰ ਕੀਤਾ ਕਤਲ

ਅਮਰਕੋਟ (ਧਿਆਣਾ, ਸੋਨੀਆ) - ਸਰਹੱਦੀ ਕਸਬਾ ਖੇਮਕਰਨ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਅਣਪਛਾਤੇ ਵਿਅਕਤੀਆਂ ਨੇ ਇਕ ਟੈਕਸੀ ਡਰਾਈਵਰ ਦਾ ਤਾਬੜਤੋੜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸ਼ੇਰ ਮਸੀਹ 35 ਸਾਲ ਪੁੱਤਰ ਨਾਜਰ ਮਸੀਹ ਵਜੋਂ ਹੋਈ ਹੈ। ਮੌਕੇ ’ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ’ਚ ਵਾਪਰੀ ਵਾਰਦਾਤ: ਢਾਬੇ ’ਤੇ ਖਾਣਾ ਖਾ ਰਹੇ ਕਬੱਡੀ ਖਿਡਾਰੀ ’ਤੇ ਤੇਜ਼ਧਾਰ ਦਾਤਰਾਂ ਨਾਲ ਕੀਤਾ ਹਮਲਾ

ਮਿਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਸਵਾਰੀ ਬਣ ਕੇ ਖੇਮਕਰਨ ਤੋਂ ਅੰਮ੍ਰਿਤਸਰ ਜਾਣ ਲਈ ਉਕਤ ਟੈਕਸੀ ਕਿਰਾਏ ’ਤੇ ਕੀਤੀ ਸੀ। ਟਾਹਲੀ ਮੋੜ ਨਜ਼ਦੀਕ ਪਿੰਡ ਚੀਮਾ ਖੁਰਦ ਦੇ ਵਿਚਕਾਰ ਮੇਨ ਜੀ.ਟੀ. ਰੋਡ ’ਤੇ ਉਕਤ ਹਮਲਾਵਰਾਂ ਨੇ ਮੌਕਾ ਵੇਖ ਕੇ ਟੈਕਸੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਗੋਲੀਆਂ ਲੱਗਣ ਕਾਰਨ ਗੱਡੀ ਦੇ ਸਾਰੇ ਸ਼ੀਸੇ ਟੁੱਟ ਗਏ।

ਪੜ੍ਹੋ ਇਹ ਵੀ ਖ਼ਬਰ: ਪੰਜਾਬ ਤੇ ਹਰਿਆਣਾ ’ਚ ਇਸ ਵਾਰ ਮਾਨਸੂਨ ਦਿਖਾਏਗੀ ਆਪਣਾ ਜਲਵਾ, ਸਥਾਪਿਤ ਹੋਣਗੇ ਨਵੇਂ ਰਿਕਾਰਡ

ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਤੁਰੰਤ ਡੀ.ਐੱਸ.ਪੀ .ਨੂੰ ਦਿੱਤੀ, ਜਿਨ੍ਹਾਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ। ਦੱਸ ਦੇਈਏ ਕਿ ਦਿਨ ਦਿਹਾੜੇ ਵਾਪਰੀ ਇਸ ਘਟਨਾ ਕਾਰਨ ਇਲਾਕੇ ਭਰ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਡੀ.ਐੱਸ.ਪੀ. ਤਰਸੇਮ ਮਸੀਹ ਨੇ ਕਿਹਾ ਕਿ ਕਾਤਲਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਤਾਸ਼ ਖੇਡਦੇ ਸਮੇਂ ਦੋਸਤ ਨੇ ਇੱਟਾਂ ਮਾਰ ਕੀਤਾ ਦੋਸਤ ਦਾ ਕਤਲ (ਤਸਵੀਰਾਂ)

       


author

rajwinder kaur

Content Editor

Related News