ਲਖੀਮਪੁਰ ਖੀਰੀ 'ਚ ਵਾਪਰੀ ਘਟਨਾ ਦੇ ਵਿਰੋਧ ’ਚ ਗੁਰਦਾਸਪੁਰ ਦੇ ਕਿਸਾਨਾਂ ਨੇ ਘੇਰਿਆ ਡੀ.ਸੀ. ਦਫ਼ਤਰ

Monday, Oct 04, 2021 - 04:18 PM (IST)

ਲਖੀਮਪੁਰ ਖੀਰੀ 'ਚ ਵਾਪਰੀ ਘਟਨਾ ਦੇ ਵਿਰੋਧ ’ਚ ਗੁਰਦਾਸਪੁਰ ਦੇ ਕਿਸਾਨਾਂ ਨੇ ਘੇਰਿਆ ਡੀ.ਸੀ. ਦਫ਼ਤਰ

ਗੁਰਦਾਸਪੁਰ (ਗੁਰਪ੍ਰੀਤ) - ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਵਾਪਰੀ ਘਟਨਾ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀ ਵਲੋਂ ਅੱਜ ਡੀ.ਸੀ. ਦਫ਼ਤਰ ਗੁਰਦਾਸਪੁਰ ਦੇ ਬਾਹਰ ਧਰਨਾ ਲਗਾਇਆ ਗਿਆ, ਜਿਸ ਦੌਰਾਨ ਉਨ੍ਹਾਂ ਵਲੋਂ ਨਾਅਰੇਬਾਜ਼ੀ ਕੀਤੀ। ਧਰਨਾ ਦੌਰਾਨ ਕਿਸਾਨ ਜਥੇਬੰਦੀ ਨੇ ਕਿਹਾ ਦੋਸ਼ੀਆਂ ਖ਼ਿਲਾਫ਼ ਹਤਿਆ ਦਾ ਮਾਮਲਾ ਦਰਜ ਕੀਤਾ। ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਮਨ ’ਚ ਰੋਸ ਹੈ ਕਿ ਸਰਕਾਰ ਉਨ੍ਹਾਂ ਦੇ ਸਬਰ ’ਤੇ ਹਮਲਾ ਕਰ ਰਹੀ ਹੈ। ਧਰਨਾ ਦੇ ਰਹੇ ਕਿਸਾਨਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੇ ਸਬੰਧ ’ਚ ਕੜੀ ਕਾਨੂੰਨੀ ਕਾਰਵਾਈ ਹੋਵੇ। ਜੇਕਰ ਅਜਿਹਾ ਨਾ ਹੋਇਆ ਤਾਂ ਉਨ੍ਹਾਂ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਵੱਡੀ ਖ਼ਬਰ : 2 ਪੁੱਤਰਾਂ ਸਣੇ ਗੁਰਸਿੱਖ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ਾਂ ਬਰਾਮਦ

ਦੱਸ ਦੇਈਏ ਕਿ ਬੀਤੇ ਦਿਨ ਯਾਨੀ ਐਤਵਾਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿਚ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਮਿਸ਼ਰਾ ਦੇ ਜੱਦੀ ਪਿੰਡ ਜਾਣ ਦੇ ਵਿਰੋਧ ਦੌਰਾਨ ਹਿੰਸਕ ਟਕਰਾਅ ਹੋਇਆ। ਇਸ ਹਿੰਸਕ ਘਟਨਾ ’ਚ 4 ਕਿਸਾਨਾਂ ਸਮੇਤ ਹੁਣ ਤੱਕ 8 ਲੋਕਾਂ ਦੀ ਜਾਨ ਚੱਲੀ ਗਈ। ਲਖੀਮਪੁਰ ਖੀਰੀ ਦੇ ਤਿਕੁਨੀਆ ’ਚ ਕਾਲੇ ਝੰਡੇ ਵਿਖਾਉਣ ਲਈ ਖੜ੍ਹੇ ਕਿਸਾਨਾਂ ਦੀ ਭਾਜਪਾ ਆਗੂਆਂ ਨਾਲ ਝੜਪ ਹੋ ਗਈ। ਦੋਸ਼ ਹੈ ਕਿ ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਦੇ ਪੁੱਤਰ ਨੇ ਕਿਸਾਨਾਂ ’ਤੇ ਕਾਰ ਚੜ੍ਹਾ ਦਿੱਤੀ, ਜਿਸ ’ਚ 4 ਕਿਸਾਨਾਂ ਦੀ ਮੌਤ ਹੋ ਗਈ। ਕਿਸਾਨ ਅਤੇ ਭਾਜਪਾ ਵਰਕਰਾਂ ਵਿਚਾਲੇ ਹਿੰਸਕ ਝੜਪ ਹੋਈ। ਜਾਣਬੁੱਝ ਕੇ ਗੱਡੀ ਚੜ੍ਹਾਉਣ ਦਾ ਦੋਸ਼ ਲਾਉਂਦੇ ਹੋਏ ਗੁੱਸੇ ਵਿਚ ਆਏ ਕਿਸਾਨਾਂ ਨੇ ਮੰਤਰੀ ਦੇ ਪੁੱਤਰ ਦੀਆਂ ਦੋ ਗੱਡੀਆਂ ’ਚ ਭੰਨ-ਤੋੜ ਕਰਦੇ ਹੋਏ ਅੱਗ ਲਾ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਵੱਡੀ ਖ਼ਬਰ : 2 ਪੁੱਤਰਾਂ ਸਣੇ ਗੁਰਸਿੱਖ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ਾਂ ਬਰਾਮਦ


author

rajwinder kaur

Content Editor

Related News