ਪਿੰਡ ਖੁਰਾਲੀ ਦਾ ਨਾਂ ਬਦਲ ਕੇ ਰੱਖਿਆ ''ਸ਼੍ਰੀ ਖੁਰਾਲਗੜ੍ਹ ਸਾਹਿਬ''

Monday, Sep 25, 2017 - 10:08 PM (IST)

ਪਿੰਡ ਖੁਰਾਲੀ ਦਾ ਨਾਂ ਬਦਲ ਕੇ ਰੱਖਿਆ ''ਸ਼੍ਰੀ ਖੁਰਾਲਗੜ੍ਹ ਸਾਹਿਬ''

ਹੁਸ਼ਿਆਰਪੁਰ (ਘੁੰਮਣ)- ਜ਼ਿਲਾ ਹੁਸ਼ਿਆਰਪੁਰ ਦੇ ਇਤਿਹਾਸਕ ਪਿੰਡ ਖੁਰਾਲੀ ਦਾ ਨਾਂ ਬਦਲ ਕੇ ਹੁਣ 'ਸ਼੍ਰੀ ਖੁਰਾਲਗੜ੍ਹ ਸਾਹਿਬ' ਰੱਖ ਦਿੱਤਾ ਗਿਆ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਖੁਰਾਲੀ ਦਾ ਨਾਂ ਬਦਲ ਕੇ ਸ਼੍ਰੀ ਖੁਰਾਲਗੜ੍ਹ ਸਾਹਿਬ ਰੱਖ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ, ਮਾਲ, ਮੁੜ-ਵਸੇਬਾ ਤੇ ਡਿਜ਼ਾਸਟਰ ਮੈਨੇਜਮੈਂਟ ਵਿਭਾਗ (ਭੌਂ ਮਾਲੀਆ ਸ਼ਾਖਾ) ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।


Related News