ਖੁਸ਼ਬਾਜ਼ ਸਿੰਘ ਜਟਾਣਾ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਸ਼ਮਸ਼ਾਨਘਾਟ 'ਚ ਉਮੜਿਆ ਜਨ ਸੈਲਾਬ (ਤਸਵੀਰਾਂ)

Friday, Apr 03, 2026 - 05:06 PM (IST)

ਖੁਸ਼ਬਾਜ਼ ਸਿੰਘ ਜਟਾਣਾ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਸ਼ਮਸ਼ਾਨਘਾਟ 'ਚ ਉਮੜਿਆ ਜਨ ਸੈਲਾਬ (ਤਸਵੀਰਾਂ)

ਬਠਿੰਡਾ (ਵਿਜੇ ਵਰਮਾ) : ਕਾਂਗਰਸ ਦੇ ਨੌਜਵਾਨ ਅਤੇ ਲੋਕਪ੍ਰਿਯ ਆਗੂ ਖੁਸ਼ਬਾਜ਼ ਸਿੰਘ ਜਟਾਣਾ ਦੀ ਬੀਤੇ ਦਿਨ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਉਨ੍ਹਾਂ ਨੂੰ ਅੱਜ ਪਰਿਵਾਰ, ਰਿਸ਼ਤੇਦਾਰਾਂ ਅਤੇ ਸਕੇ ਸਬੰਧੀਆਂ ਨੇ ਭਿੱਜੀਆਂ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ। ਜਟਾਣਾ ਦੇ ਅੰਤਿਮ ਸਸਕਾਰ ਮੌਕੇ ਅਜਿਹਾ ਜਨ ਸੈਲਾਬ ਦੇਖਣ ਨੂੰ ਮਿਲਿਆ, ਜੋ ਇਲਾਕੇ ਦੇ ਲੋਕਾਂ ਮੁਤਾਬਕ ਪਹਿਲਾਂ ਕਦੇ ਨਹੀਂ ਦੇਖਿਆ ਗਿਆ। ਸ਼ਮਸ਼ਾਨਘਾਟ ‘ਚ ਹਜ਼ਾਰਾਂ ਦੀ ਗਿਣਤੀ ‘ਚ ਲੋਕ ਇਕੱਠੇ ਹੋਏ, ਜਿੱਥੇ ਹਰ ਵਰਗ ਦੇ ਲੋਕਾਂ ਨੇ ਭਾਵੁਕ ਹੋ ਕੇ ਆਪਣੇ ਪਿਆਰੇ ਨੇਤਾ ਨੂੰ ਆਖ਼ਰੀ ਵਿਦਾਈ ਦਿੱਤੀ।ਅੰਤਿਮ ਸਸਕਾਰ ਮੌਕੇ ਸਿਰਫ ਕਾਂਗਰਸ ਹੀ ਨਹੀਂ, ਸਗੋਂ ਹਰ ਪਾਰਟੀ ਦੇ ਆਗੂ, ਵਰਕਰ, ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀ, ਉਨ੍ਹਾਂ ਦੇ ਕਰੀਬੀ ਦੋਸਤ, ਸਹਿਯੋਗੀ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ‘ਚ ਮੌਜੂਦ ਰਹੇ।

ਇਹ ਵੀ ਪੜ੍ਹੋ : ਠੇਕਾ ਅਧਿਆਪਕਾਂ ਨੂੰ ਵੱਡੀ ਰਾਹਤ, ਰੈਗੂਲਰ ਕੀਤੀਆਂ ਜਾਣਗੀਆਂ ਸੇਵਾਵਾਂ, ਕੈਟ ਨੇ ਜਾਰੀ ਕੀਤੇ ਹੁਕਮ

PunjabKesari

ਮੌਕੇ ‘ਤੇ ਮਾਹੌਲ ਇੰਨਾ ਗ਼ਮਗੀਨ ਸੀ ਕਿ ਲੋਕ ਇਕ-ਦੂਜੇ ਨੂੰ ਗਲੇ ਮਿਲ ਕੇ ਰੋ ਰਹੇ ਸਨ। ਖੁਸ਼ਬਾਜ਼ ਜਟਾਣਾ ਦੇ ਵੱਡੇ ਪੁੱਤਰ ਅੰਤਾਜ ਸਿੰਘ ਜਟਾਣਾ ਨੇ ਮੁੱਖ ਅਗਨੀ ਦੇ ਕੇ ਅੰਤਿਮ ਸਸਕਾਰ ਦੀ ਰਸਮ ਅਦਾ ਕੀਤੀ। ਇਸ ਦੌਰਾਨ ਉਨ੍ਹਾਂ ਦੇ ਬਜ਼ੁਰਗ ਪਿਤਾ ਬਲਜਿੰਦਰ ਸਿੰਘ ਜਟਾਣਾ ਜੋ ਭਿਆਨਕ ਬੀਮਾਰੀਆਂ ਨਾਲ ਜੂਝ ਰਹੇ ਹਨ ਪਰ ਪੁੱਤਰ ਨੂੰ ਆਖ਼ਰੀ ਵਿਦਾਈ ਦੇਣ ਲਈ ਮੌਕੇ ‘ਤੇ ਪਹੁੰਚੇ, ਜਿਸ ਨੇ ਹਰ ਕਿਸੇ ਦੀਆਂ ਅੱਖਾਂ ਨਮ ਕਰ ਦਿੱਤੀਆਂ। ਖੁਸ਼ਬਾਜ਼ ਸਿੰਘ ਜਟਾਣਾ ਆਪਣੇ ਪਿੱਛੇ ਪਤਨੀ, 2 ਬੇਟੇ, ਇਕ ਬੇਟੀ, ਬਿਰਧ ਮਾਤਾ-ਪਿਤਾ ਅਤੇ ਛੋਟੇ ਭਰਾ ਨੂੰ ਛੱਡ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਨਾਲ ਪੈਣਗੇ ਗੜ੍ਹੇ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ ਭਵਿੱਖਬਾਣੀ

ਕਾਂਗਰਸ ਦੇ ਦਿੱਗਜ਼ ਨੇਤਾ ਰਹੇ ਹਾਜ਼ਰ

ਇਸ ਮੌਕੇ ਕਾਂਗਰਸ ਦੇ ਕਈ ਦਿੱਗਜ ਨੇਤਾ ਵੀ ਹਾਜ਼ਰ ਰਹੇ, ਜਿਨ੍ਹਾਂ ‘ਚ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਪਰਗਟ ਸਿੰਘ, ਲੁਧਿਆਣਾ ਤੋਂ ਆਸ਼ੂ, ਇੰਦਰਜੀਤ ਮੋਫਰ, ਗੁਰਪ੍ਰੀਤ ਸਿੰਘ ਕਾਂਗੜ, ਵਿਜੇਇੰਦਰ ਸਿੰਗਲਾ, ਕੈਪਟਨ ਸੰਧੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਐਡਵੋਕੇਟ ਰਾਜਨ ਗਰਗ ਅਤੇ ਸਾਬਕਾ ਕਾਨੂੰਨ ਮੰਤਰੀ ਚਿਰੰਜੀ ਲਾਲ ਗਰਗ ਸਮੇਤ ਹੋਰ ਕਈ ਆਗੂ ਸ਼ਾਮਲ ਸਨ। ਦਿੱਲੀ ਦਰਬਾਰ ਤੋਂ ਵੀ ਕਾਂਗਰਸ ਨੇਤਾ ਵਿਸ਼ੇਸ਼ ਤੌਰ ‘ਤੇ ਪਹੁੰਚੇ।

PunjabKesari

PunjabKesari

ਸਭ ਤੋਂ ਵੱਧ ਗਿਣਤੀ ਨੌਜਵਾਨਾਂ ਦੀ ਰਹੀ, ਜੋ ਖੁਸ਼ਬਾਜ਼ ਜਟਾਣਾ ਦੇ ਕਰੀਬੀ ਸਾਥੀ ਰਹੇ ਸਨ। ਭੀੜ ਇੰਨੀ ਜ਼ਿਆਦਾ ਸੀ ਕਿ ਸ਼ਮਸ਼ਾਨ ਘਾਟ ‘ਚ ਪੈਰ ਰੱਖਣ ਲਈ ਵੀ ਥਾਂ ਨਹੀਂ ਸੀ। ਸਰਕਾਰੀ ਗੱਡੀਆਂ ਦੇ ਹੂਟਰ ਅਤੇ ਵੱਖ-ਵੱਖ ਆਗੂਆਂ ਦੇ ਕਾਫ਼ਲਿਆਂ ਕਾਰਨ ਕਈ ਕਿਲੋਮੀਟਰ ਤੱਕ ਵਾਹਨਾਂ ਦੀ ਲੰਬੀ ਲਾਈਨ ਲੱਗੀ ਰਹੀ। ਖੁਸ਼ਬਾਜ਼ ਜਟਾਣਾ ਦੀ ਅਚਾਨਕ ਮੌਤ ਨਾਲ ਇਲਾਕੇ ‘ਚ ਡੂੰਘਾ ਸੋਗ ਪੱਸਰਿਆ ਹੋਇਆ ਹੈ ਅਤੇ ਲੋਕ ਉਨ੍ਹਾਂ ਦੀ ਸਾਦਗੀ, ਨਿਮਰਤਾ ਅਤੇ ਜਨਸੇਵਾ ਨੂੰ ਯਾਦ ਕਰਦੇ ਹੋਏ ਅੱਜ ਵੀ ਅੱਖਾਂ ਭਰ ਲੈਂਦੇ ਹਨ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News