ਪਿੰਡ ਰਣਸੀਂਹ ਖੁਰਦ ਦੀ ਖੁਸ਼ਪ੍ਰੀਤ ਕੌਰ ਨੇ ਚਮਕਾਇਆ ਪੰਜਾਬ ਦਾ ਨਾਂ, ਹਾਸਲ ਕੀਤੀ ਮਾਣਮੱਤੀ ਪ੍ਰਾਪਤੀ

Tuesday, Jul 11, 2023 - 03:05 PM (IST)

ਪਿੰਡ ਰਣਸੀਂਹ ਖੁਰਦ ਦੀ ਖੁਸ਼ਪ੍ਰੀਤ ਕੌਰ ਨੇ ਚਮਕਾਇਆ ਪੰਜਾਬ ਦਾ ਨਾਂ, ਹਾਸਲ ਕੀਤੀ ਮਾਣਮੱਤੀ ਪ੍ਰਾਪਤੀ

ਮੋਗਾ (ਗੋਪੀ ਰਾਊਕੇ) : ਜ਼ਿਲ੍ਹਾ ਮੋਗਾ ਦੇ ਪਿੰਡ ਰਣਸੀਂਹ ਕਲਾਂ ਦੀ ਖੁਸ਼ਪ੍ਰੀਤ ਕੌਰ ਨੇ ਕੌਮੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਦੇ ਦੋ ਈਵੈਂਟਸ ਵਿਚ ਸੋਨ ਤਮਗਾ ਪ੍ਰਾਪਤ ਕਰ ਪੰਜਾਬ ਅਤੇ ਮੋਗਾ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਖੁਸ਼ਪ੍ਰੀਤ ਦੀ ਇਸ ਮਾਣਮੱਤੀ ਪ੍ਰਾਪਤੀ 'ਤੇ ਜਿੱਥੇ ਮਾਪਿਆਂ ਅਤੇ ਕੋਚ ਸਾਹਿਬਾਨ ਨੂੰ ਮਾਣ ਹੈ ਉਥੇ ਹੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਖੁਸ਼ਪ੍ਰੀਤ ਨੂੰ ਸਨਮਾਨਿਤ ਕਰਕੇ ਹੌਂਸਲਾ ਵਧਾਇਆ ਹੈ।

ਇਹ ਵੀ ਪੜ੍ਹੋ : ਦਿਵਿਆਂਗ ਵਿਅਕਤੀਆਂ ਦੀ ਸਰਕਾਰੀ ਵਿਭਾਗਾਂ 'ਚ ਭਰਤੀ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ

ਜ਼ਿਲ੍ਹਾ ਮੋਗਾ ਵਿਚ ਜਦੋਂ ਵੀ ਕੋਈ ਵਿਅਕਤੀ ਕਿਸੇ ਵੀ ਖੇਤਰ ਵਿਚ ਉਪਲਬੱਧੀ ਹਾਸਲ ਕਰਨ ਦੇ ਰਾਹਾਂ ਉੱਪਰ ਚੱਲ ਰਿਹਾ ਹੁੰਦਾ ਹੈ ਤਾਂ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਉਸ ਦੀ ਆਰਥਿਕ ਸਹਾਇਤਾ ਦੇ ਨਾਲ-ਨਾਲ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਜ਼ਿਲ੍ਹਾ ਮੋਗਾ ਦੇ ਪਿੰਡਾਂ ਦੇ ਖਿਡਾਰੀਆਂ ਦੀ ਗੱਲ ਕਰੀਏ ਤਾਂ ਡਿਪਟੀ ਕਮਿਸ਼ਨਰ ਦੀ ਹੱਲਾਸ਼ੇਰੀ ਅਤੇ ਵਿਸ਼ੇਸ਼ ਮਦਦਾਂ ਜ਼ਰੀਏ ਅਜਿਹੇ ਬਹੁਤ ਸਾਰੇ ਖਿਡਾਰੀ ਹਨ ਜੋ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰ ਰਹੇ ਹਨ ਅਤੇ ਕੌਮਾਂਤਰੀ ਪੱਧਰ ਦੀਆਂ ਖੇਡਾਂ ਵਿਚ ਵੀ ਮੱਲਾਂ ਮਾਰਨ ਦੇ ਰਾਹਾਂ ਉੱਪਰ ਤੁਰੇ ਹੋਏ ਹਨ।

ਇਹ ਵੀ ਪੜ੍ਹੋ :  ਟ੍ਰੈਕਿੰਗ ਲਈ ਹਿਮਾਚਲ ਪ੍ਰਦੇਸ਼ ਗਏ ਪੰਜਾਬ ਦੇ ਦੋ ਨੌਜਵਾਨ ਫਸੇ

ਡਿਪਟੀ ਕਮਿਸ਼ਨਰ ਮੋਗਾ ਦਾ ਮੰਨਣਾ ਹੈ ਕਿ ਬੁਲੰਦ ਜਾਂ ਸਫ਼ਲ ਹੋਏ ਵਿਅਕਤੀ ਨਾਲ ਤਾਂ ਹਰ ਕੋਈ ਖੜ੍ਹ ਕੇ ਫੋਟੋਆਂ ਖਿਚਵਾ ਲੈਂਦਾ ਹੈ, ਪਰ ਕਿਸੇ ਵੀ ਖੇਤਰ ਵਿਚ ਬੁਲੰਦ ਹੋਣ ਲਈ ਸਿਰਤੋੜ ਮਿਹਨਤ ਕਰਨ ਵਾਲੇ ਵਿਅਕਤੀ ਨਾਲ ਖੜ੍ਹਨਾ, ਉਸ ਦੀ ਬਣਦੀ ਮਦਦ ਕਰਨਾ, ਉਸ ਦੀ ਕਾਮਯਾਬੀ ਦੇ ਰਾਹਾਂ ਵਿਚ ਬਣ ਰਹੇ ਰੋੜਿਆਂ ਨੂੰ ਹਟਾਉਣਾ ਹੀ ਸਭ ਤੋਂ ਨੇਕ ਉਪਰਾਲਿਆਂ ਦੀ ਗਿਣਤੀ ਵਿਚ ਆਉਂਦਾ ਹੈ। ਇਸੇ ਤਰ੍ਹਾਂ ਦੇ ਤਾਜ਼ਾ ਕੇਸ ਦੀ ਗੱਲ ਕਰੀਏ ਤਾਂ ਮਿਤੀ 1 ਤੋਂ 5 ਜੁਲਾਈ ਤੱਕ ਪੰਜਾਬ ਕਿੱਕ ਬਾਕਸਿੰਗ ਐਸੋਸੀਏਸ਼ਨ ਵੱਲੋਂ ਜਲੰਧਰ ਦੀ ਨਿੱਜੀ ਯੂਨੀਵਰਸਿਟੀ ਵਿਚ ਕੌਮੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਕਰਵਾਈ ਗਈ ਸੀ। ਇਸ ਚੈਂਪੀਅਨਸ਼ਿਪ ਵਿਚ ਜ਼ਿਲ੍ਹਾ ਮੋਗਾ ਦੇ ਪਿੰਡ ਰਣਸੀਂਹ ਖੁਰਦ ਦੀ ਖੁਸ਼ਪ੍ਰੀਤ ਕੌਰ ਨੇ ਦੂਜੀ ਵਾਰ ਸੋਨ ਤਮਗਾ ਜਿੱਤ ਕੇ ਜ਼ਿਲ੍ਹਾ ਮੋਗਾ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀ ਵਾਇਰਲ ਵੀਡੀਓ 'ਤੇ ਪਿਆ ਬਖੇੜਾ, ਜਥੇਬੰਦੀਆਂ ਨੇ ਦਿੱਤਾ ਅਲਟੀਮੇਟਮ

ਇਸ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਉਸਨੂੰ ਸਨਮਾਨਿਤ ਕਰ ਕੇ ਹੌਂਸਲਾ ਅਫ਼ਜਾਈ ਕੀਤੀ। ਇਸ ਕੌਮੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਦੇ ਦੋ ਈਵੈਂਟਸ ਵਿਚ ਖੁਸ਼ਪ੍ਰੀਤ ਨੇ ਸੋਨ ਤਮਗਾ ਪ੍ਰਾਪਤ ਕੀਤਾ ਹੈ। ਖੁਸ਼ਪ੍ਰੀਤ ਕੌਰ ਪਿਛਲੇ 10 ਸਾਲਾਂ ਤੋਂ ਇਸ ਚੈਂਪੀਅਨਸ਼ਿਪ ਵਿਚ ਭਾਗ ਲੈ ਰਹੀ ਹੈ ਅਤੇ ਉਸ ਨੇ ਹੁਣ ਤੱਕ ਇਨ੍ਹਾਂ ਤਮਗਿਆਂ ਸਮੇਤ 23 ਸੋਨ ਤਮਗੇ ਜਿੱਤੇ ਹਨ। ਰਣਸੀਂਹ ਕਲਾਂ ਦੀ ਖੁਸ਼ਪ੍ਰੀਤ ਦਾ ਕਹਿਣਾ ਹੈ ਕਿ ਉਸ ਦੀ ਇਸ ਉਪਲਬੱਧੀ ਲਈ ਜਿੰਨਾ ਉਸ ਦਾ ਸਾਥ ਉਸ ਦੇ ਮਾਪਿਆਂ, ਕੋਚ ਸਾਹਿਬਨਾਂ ਨੇ ਦਿੱਤਾ ਉਨਾ ਸਾਥ ਹੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦਿੱਤਾ।

ਇਹ ਵੀ ਪੜ੍ਹੋ :  ਪੰਜਾਬ ਦੇ ਮੌਜੂਦਾ ਹਾਲਾਤ 'ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਸੰਸਥਾਵਾਂ ਨੂੰ ਖ਼ਾਸ ਅਪੀਲ

ਉਸਨੇ ਦੱਸਿਆ ਕਿ ਪਿਛਲੇ ਸਾਲ ਦੀ ਇਸ ਚੈਂਪੀਅਨਸ਼ਿਪ ਵਿਚ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਦੀ ਦਿਲ ਖੋਲ੍ਹ ਕੇ ਆਰਥਿਕ ਸਹਾਇਤਾ ਕੀਤੀ ਅਤੇ ਇਸ ਖੇਤਰ ਵਿਚ ਹੋਰ ਵੀ ਅੱਗੇ ਵਧਣ ਲਈ ਪ੍ਰੇਰਿਆ। ਉਸ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਹ ਨਿੱਜੀ ਤੌਰ ’ਤੇ ਜਾਂ ਪ੍ਰਸ਼ਾਸਨਿਕ ਤੌਰ ਉੱਪਰ ਉਨ੍ਹਾਂ ਨਾਲ ਹਮੇਸ਼ਾ ਖੜ੍ਹੇ ਹਨ ਅਤੇ ਅੱਗੇ ਤੋਂ ਵੀ ਉਨ੍ਹਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਲਈ ਹਮੇਸ਼ਾ ਹਾਜ਼ਰ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News

News Hub