ਸਲਾਈਟ ''ਚ ਪੜ੍ਹਦੀ ਵਿਦਿਆਰਥਣ ਅਗਵਾ
Friday, Dec 08, 2017 - 06:26 AM (IST)
ਸੰਗਰੂਰ(ਬੇਦੀ)- ਥਾਣਾ ਲੌਂਗਵਾਲ 'ਚ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਸਲਾਈਟ) ਲੌਂਗੋਵਾਲ ਵਿਖੇ ਪੜ੍ਹਦੀ ਇਕ ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਗ਼ਲਤ ਤਰੀਕੇ ਨਾਲ ਆਪਣੇ ਕਬਜ਼ੇ 'ਚ ਰੱਖਣ ਦਾ ਮਾਮਲਾ ਦਰਜ ਹੋਇਆ ਹੈ । ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਅਜੇ ਕੁਮਾਰ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਨਾਬਾਲਗ ਲੜਕੀ ਜੋ ਸਲਾਈਟ ਲੌਂਗੋਵਾਲ ਵਿਖੇ ਪੜ੍ਹਦੀ ਸੀ ਅਤੇ ਹੋਸਟਲ 'ਚ ਰਹਿੰਦੀ ਸੀ, ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅਗਵਾ ਕਰ ਕੇ ਗ਼ਲਤ ਤਰੀਕੇ ਨਾਲ ਨਾਜਾਇਜ਼ ਹਿਰਾਸਤ 'ਚ ਰੱਖਿਆ ਹੋਇਆ ਹੈ । ਪੁਲਸ ਨੇ ਅਜੇ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
