ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਕੀਤਾ ਅਗਵਾ
Monday, Aug 12, 2019 - 06:42 PM (IST)

ਮੋਗਾ (ਆਜ਼ਾਦ)-ਨੇੜਲੇ ਪਿੰਡ ਦੀ ਰਹਿਣ ਵਾਲੀ ਇਕ ਨਾਬਾਲਗ 17 ਸਾਲਾ ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਦੇ ਕੇ ਇਕ ਲੜਕਾ ਅਗਵਾ ਕਰ ਕੇ ਲੈ ਗਿਆ। ਲੜਕੀ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ 'ਤੇ ਗਗਨਦੀਪ ਸਿੰਘ ਉਰਫ ਗਗਨਾ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਥਾਣੇਦਾਰ ਪ੍ਰੇਮ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲਸ ਸੂਤਰਾਂ ਅਨੁਸਾਰ ਲੜਕੀ ਦੇ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਕਿਹਾ ਕਿ ਉਨ੍ਹਾਂ ਦੀ ਬੇਟੀ ਸਕੂਲ ਨੂੰ ਗਈ ਸੀ ਪਰ ਵਾਪਸ ਘਰ ਨਹੀਂ ਆਈ। ਕਥਿਤ ਦੋਸ਼ੀ ਲੜਕਾ ਉਸ ਨੂੰ ਫੁਸਲਾ ਕੇ ਲੈ ਗਿਆ। ਅਸੀਂ ਉਸ ਦੀ ਬਹੁਤ ਤਲਾਸ਼ ਕੀਤੀ ਪਰ ਬਾਅਦ ਵਿਚ ਸਾਨੂੰ ਪਤਾ ਲੱਗਾ ਕਿ ਗਗਨਾ ਸਾਡੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਕੇ ਲੈ ਗਿਆ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਲੜਕੀ ਅਤੇ ਲੜਕੇ ਦੀ ਤਲਾਸ਼ ਕਰ ਰਹੇ ਹਨ।