ਡਲਿਵਰੀ ਦੌਰਾਨ ਡਾਕਟਰ ਦੀ ਓਵਰਡੋਜ਼ ਕਾਰਨ ਫਟ ਗਏ ਗੁਰਦੇ, ਔਰਤ ਦੀ ਸਿਹਤ ਖ਼ਰਾਬ ਹੋਣ ਕਾਰਨ ਮੌਤ

Wednesday, Sep 04, 2024 - 05:23 AM (IST)

ਲੁਧਿਆਣਾ (ਗੌਤਮ) : ਮਾਡਲ ਟਾਊਨ ਐਕਸਟੈਂਸ਼ਨ ’ਚ ਸਥਿਤ ਇਕ ਹਸਪਤਾਲ ’ਚ ਤਾਇਨਾਤ ਡਾਕਟਰਾਂ ਦੀ ਲਾਪ੍ਰਵਾਹੀ ਨਾਲ ਇਕ ਔਰਤ ਦੀ ਮੌਤ ਹੋ ਗਈ। ਪੀੜਤ ਦਾ ਦੋਸ਼ ਹੈ ਕਿ ਡਾਕਟਰਾਂ ਨੇ ਡਲਿਵਰੀ ਦੌਰਾਨ ਔਰਤ ਨੂੰ ਓਵਰਡੋਜ਼ ਦੇ ਦਿੱਤੀ ਜਿਸ ਕਾਰਨ ਉਸ ਦੇ ਗੁਰਦੇ ਫਟ ਗਏ। ਪੀੜਤ ਨੇ ਡਾਕਟਰ ਖਿਲਾਫ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ, ਜਿਸ ’ਤੇ ਜਾਂਚ ਤੋਂ ਬਾਅਦ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ।

ਇਹ ਵੀ ਪੜ੍ਹੋ : IC-814 ਸੀਰੀਜ਼ 'ਤੇ ਫਟਕਾਰ ਤੋਂ ਬਾਅਦ Netflix ਦਾ ਵੱਡਾ ਫ਼ੈਸਲਾ, ਹੁਣ ਨਜ਼ਰ ਆਉਣਗੇ ਹਾਈਜੈਕਰਾਂ ਦੇ ਅਸਲੀ ਨਾਂ

ਪੁਲਸ ਨੇ ਜਨਕਪੁਰੀ ਗਲੀ ਨੰ. 7 ਦੇ ਰਹਿਣ ਵਾਲੇ ਨਿਤਿਨ ਕੁਮਾਰ ਦੇ ਬਿਆਨ ’ਤੇ ਡਾ. ਰਾਜਿੰਦਰ ਮਨੀਪਾਲ ਖਿਲਾਫ ਲਾਪ੍ਰਵਾਹੀ ਵਰਤਣ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਪੀੜਤ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੀ ਪਤਨੀ ਰਾਖੀ ਦੀ ਡਲਿਵਰੀ ਮਾਡਲ ਟਾਊਨ ਐਕਸਟੈਂਸ਼ਨ ਸਥਿਤ ਕੁਨਾਲ ਪਾਲ ਹਸਪਤਾਲ ’ਚ ਹੋਈ ਸੀ। ਉਸ ਦੇ ਬੇਟਾ ਪੈਦਾ ਹੋਇਆ ਸੀ, ਜੋ ਕਿ ਸਹੀ ਹੈ ਪਰ ਡਲਿਵਰੀ ਦੌਰਾਨ ਉਸ ਦੀ ਪਤਨੀ ਦੀ ਸਿਹਤ ਖਰਾਬ ਹੋ ਗਈ, ਜਿਸ ’ਤੇ ਡਿਊਟੀ ’ਤੇ ਤਾਇਨਾਤ ਡਾਕਟਰਾਂ ਨੇ ਉਪਕਰਨਾਂ ਦੀ ਕਮੀ ਹੋਣ ਦਾ ਬਹਾਨਾ ਬਣਾ ਕੇ ਉਸ ਦੀ ਪਤਨੀ ਨੂੰ ਕਿਸੇ ਹੋਰ ਹਸਪਤਾਲ ’ਚ ਲੈ ਕੇ ਜਾਣ ਲਈ ਕਿਹਾ, ਜਿਸ ’ਤੇ ਉਨ੍ਹਾਂ ਨੇ ਆਪਣੀ ਪਤਨੀ ਨੂੰ ਸੀ. ਐੱਮ. ਸੀ. ਹਸਪਤਾਲ ’ਚ ਦਾਖਲ ਕਰਵਾ ਦਿੱਤਾ। ਉਥੇ ਦੇ ਡਾਕਟਰਾਂ ਨੇ ਦੱਸਿਆ ਕਿ ਮਰੀਜ਼ ਦੀ ਮੌਤ ਦਾ ਕਾਰਨ ਓਵਰਲੋਡ ਪਲੇਟਲੈੱਟਸ, ਬਾਥਰੂਮ ਦਾ ਰੁਕਣਾ ਤੇ ਸਰੀਰ ’ਚ ਸੋਜ ਦੱਸਿਆ ਹੈ। ਉਸ ਨੇ ਦੋਸ਼ ਲਗਾਇਆ ਹੈ ਕਿ ਡਾਕਟਰਾਂ ਦੀ ਲਾਪ੍ਰਵਾਹੀ ਕਾਰਨ ਉਸ ਦੀ ਪਤਨੀ ਦੀ ਮੌਤ ਹੋਈ ਹੈ।

ਜਦੋਂ ਇਸ ਸਬੰਧੀ ਡਾਕਟਰ ਰਾਜਿੰਦਰ ਪਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਕਤ ਦੋਸ਼ ਗਲਤ ਹਨ। ਉਨ੍ਹਾਂ ਦੇ ਡਾਕਟਰਾਂ ਵੱਲੋਂ ਹੀ ਉਸ ਦੀ ਪਤਨੀ ਦਾ ਇਲਾਜ ਕੀਤਾ ਗਿਆ ਸੀ ਅਤੇ ਉਪਕਰਨਾਂ ਦੀ ਕੋਈ ਕਮੀ ਨਹੀਂ ਹੈ। ਡਾਕਟਰਾਂ ਨੇ ਮਰੀਜ਼ ਨੂੰ ਆਪ ਹੀ ਦੂਜੇ ਹਸਪਤਾਲ ’ਚ ਰੈਫਰ ਕਰਵਾਇਆ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8

 


Sandeep Kumar

Content Editor

Related News