ਹੁਸ਼ਿਆਰਪੁਰ ’ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਨੌਜਵਾਨ ਕੁੜੀ ਦੇ ਸਿਰ ’ਚ ਗੋਲ਼ੀ ਮਾਰ ਕੇ ਕੀਤਾ ਕਤਲ

Monday, Jan 09, 2023 - 06:42 PM (IST)

ਹੁਸ਼ਿਆਰਪੁਰ ’ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਨੌਜਵਾਨ ਕੁੜੀ ਦੇ ਸਿਰ ’ਚ ਗੋਲ਼ੀ ਮਾਰ ਕੇ ਕੀਤਾ ਕਤਲ

ਹੁਸ਼ਿਆਰਪੁਰ (ਅਮਰੀਕ) : ਹੁਸ਼ਿਆਰਪੁਰ ਦੇ ਪਿੰਡ ਪੁਰਹਿਰਾ ’ਚ ਉਸ ਵੇਲੇ ਮਾਹੌਲ ਤਨਾਅਪੂਰਣ ਹੋ ਗਿਆ ਜਦੋਂ ਇਕ ਨੌਜਵਾਨ ਵਲੋਂ ਪੁਰਹਿਰਾ ਦੀ ਅਮਰਪ੍ਰੀਤ ਨਾਮ ਦੀ ਇਕ 28 ਸਾਲਾ ਦੀ ਕੁੜੀ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਉਕਤ ਨੌਜਵਾਨ ਵਲੋਂ ਅਮਰਪ੍ਰੀਤ ਦੇ ਸਿਰ ਵਿਚ ਗੋਲ਼ੀ ਮਾਰੀ ਗਈ ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਲੜਕੇ ਨੇ ਖੁਦ ਨੂੰ ਗੋਲ਼ੀ ਮਾਰ ਕੇ ਆਤਮਹੱਤਿਆ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਲੜਕੇ ਨੂੰ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਹਾਲਾਤ ਗੰਭੀਰ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਪੈਦਾ ਹੋਇਆ ਇਕ ਹੋਰ ਸੰਕਟ, ਵੱਜੀ ਖਤਰੇ ਦੀ ਘੰਟੀ

ਵਾਰਦਾਤ ਦੀ ਸੂਚਨਾ ਮਿਲਣ ਤੋਂਬਾਅਦ ਪੁਲਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਗੌਰਤਲਬ ਹੈ ਕਿ ਇਸ ਘਟਨਾ ਦੇ ਕਈ ਪਹਿਲੂਆਂ ’ਤੇ ਅਤੇ ਅਧਿਕਾਰੀ ਕੁਝ ਨਹੀ ਬੋਲ ਰਹੇ ਹਨ ਪਰ ਸੂਤਰਾਂ ਮੁਤਾਬਿਕ ਮੁਲਜ਼ਮ ਲੜਕਾ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਦਾ ਡਰਾਈਵਰ ਸੀ। ਖ਼ਬਰ ਲਿਖੇ ਜਾਣ ਤੱਕ ਲੜਕੇ ਦੀ ਹਾਲਾਤ ਗੰਭੀਰ ਬਣੀ ਹੋਈ ਸੀ। ਇਸ ਵਾਰਦਾਤ ਵਿਚ ਕਈ ਪਹਿਲੂ ਹਨ ਜਿਨ੍ਹਾਂ ਦਾ ਖੁਲਾਸਾ ਹੋਣਾ ਬਾਕੀ ਹੈ ਕਿ ਰਿਵਾਲਵਰ ਕਿਸ ਦਾ ਹੈ ਸਰਕਾਰੀ ਹੈ ਜਾਂ ਨਿੱਜੀ।

ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਖਾ ਲਿਆ ਪੰਜ ਭੈਣਾਂ ਦਾ ਇਕਲੌਤਾ ਵੀਰ, ਲੋਹੜੀ ਦੇ ਕੇ ਪਰਤਦੇ ਨੂੰ ਲੈ ਗਈ ਹੋਣੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News