ਹੁਸ਼ਿਆਰਪੁਰ ’ਚ ਕੁੜੀ ਨੂੰ ਗੋਲ਼ੀ ਮਾਰ ਦਰਦਨਾਕ ਮੌਤ ਦੇਣ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

Wednesday, Jan 11, 2023 - 05:23 PM (IST)

ਹੁਸ਼ਿਆਰਪੁਰ ’ਚ ਕੁੜੀ ਨੂੰ ਗੋਲ਼ੀ ਮਾਰ ਦਰਦਨਾਕ ਮੌਤ ਦੇਣ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

ਹੁਸ਼ਿਆਰਪੁਰ (ਰਾਕੇਸ਼)-ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਦੇ ਡਰਾਈਵਰ ਮਨਪ੍ਰੀਤ ਮਨੀ ਨੇ ਸੋਮਵਾਰ ਨੂੰ ਇਕ ਕੁੜੀ ਨੂੰ ਗੋਲ਼ੀ ਮਾਰਨ ਤੋਂ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਲਈ ਸੀ। ਹੁਣ ਮਨਪ੍ਰੀਤ ਨੇ ਵੀ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਮਨਪ੍ਰੀਤ ਮਨੀ ਨਗਰ ਨਿਗਮ ਵਿਚ ਡਰਾਈਵਰ ਵਜੋਂ ਕੰਮ ਕਰਦਾ ਸੀ।

ਇਹ ਵੀ ਪੜ੍ਹੋ :  ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਮਾਮਲੇ 'ਚ ਚੌਥੇ ਫਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਸੂਬੇ ’ਚ ਅਲਰਟ ਜਾਰੀ

ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਦੇ ਪਿੰਡ ਪੁਰਹਿਰਾ ’ਚ ਇਕ ਨੌਜਵਾਨ ਮਨਪ੍ਰੀਤ ਵੱਲੋਂ ਪੁਰਹਿਰਾ ਦੀ ਅਮਰਪ੍ਰੀਤ ਨਾਮ ਦੀ ਇਕ 28 ਸਾਲਾ ਦੀ ਕੁੜੀ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਕਤ ਨੌਜਵਾਨ ਵੱਲੋਂ ਅਮਰਪ੍ਰੀਤ ਦੇ ਸਿਰ ਵਿਚ ਗੋਲ਼ੀ ਮਾਰੀ ਗਈ ਸੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਮੁੰਡੇ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਮੁੰਡੇ ਨੂੰ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ ਦਮ ਤੋੜ ਦਿੱਤਾ। 

ਇਹ ਵੀ ਪੜ੍ਹੋ : RTI 'ਚ ਖ਼ੁਲਾਸਾ, ਪੰਜਾਬ 'ਚ 'ਲੰਪੀ ਸਕਿਨ' ਦੀ ਬੀਮਾਰੀ ਨਾਲ ਪਿਛਲੇ ਸਾਲ ਕਰੀਬ 18 ਹਜ਼ਾਰ ਪਸ਼ੂਆਂ ਦੀ ਹੋਈ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News