ਵਿਦੇਸ਼ ਭੇਜਣ ਦੇ ਨਾਂ ''ਤੇ ਮਾਰੀ ਠੱਗੀ

Monday, Oct 23, 2017 - 07:45 AM (IST)

ਵਿਦੇਸ਼ ਭੇਜਣ ਦੇ ਨਾਂ ''ਤੇ ਮਾਰੀ ਠੱਗੀ

ਪੱਟੀ, (ਸੋਢੀ)- ਥਾਣਾ ਸਦਰ ਪੱਟੀ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ 2.70 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਜੁਰਮ 420 ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਜਸਵੰਤ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਭੱਗੋਪੁਰ ਨੇ ਐੱਸ. ਐੱਸ. ਪੀ. ਤਰਨਤਾਰਨ ਨੂੰ ਦਰਖਾਸਤ ਦਿੱਤੀ ਕਿ ਸਰਦੂਲ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਭੱਗੋਪੁਰ ਨੇ ਮੇਰੇ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 2.70 ਲੱਖ ਦੀ ਠੱਗੀ ਮਾਰੀ ਹੈ, ਜਿਸਦੀ ਜਾਂਚ ਡੀ. ਐੱਸ. ਪੀ. ਪੱਟੀ ਸੋਹਣ ਸਿੰਘ ਨੂੰ ਸੌਂਪੀ ਗਈ। ਜਾਂਚ ਕਰਨ ਤੋਂ ਬਾਅਦ ਸਰਦੂਲ ਸਿੰਘ ਦੇ ਖਿਲਾਫ ਥਾਣਾ ਸਦਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ।


Related News