ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਮੰਦਰ ਦੇ ਬਾਹਰ ਨੌਜਵਾਨ ਦਾ ਕਿਰਚਾਂ ਮਾਰ-ਮਾਰ ਕਤਲ
Thursday, Jun 27, 2024 - 06:39 PM (IST)
ਨਾਭਾ (ਰਾਹੁਲ ਖੁਰਾਣਾ) : ਨਾਭਾ ਬਲਾਕ ਦੇ ਪਿੰਡ ਕਲਰ ਕੋਟ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਬੀਤੀ ਦੇਰ ਰਾਤ ਮਾਤਾ ਸ਼ੀਤਲਾ ਮੰਦਿਰ ਵਿਚ ਮੱਥਾ ਟੇਕਣ ਗਏ ਕਰਨਵੀਰ ਸਿੰਘ (20) ਦਾ ਅਣਪਛਾਤੇ ਨੌਜਵਾਨਾਂ ਵੱਲੋਂ ਮੰਦਰ ਦੇ ਬਾਹਰ ਕਿਰਚਾਂ ਮਾਰ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਭਵਾਨੀਗੜ੍ਹ ਦੇ ਨਜ਼ਦੀਕ ਪਿੰਡ ਬਖਤੜੇ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਲਾਸ਼ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਪੋਸਟਮਾਰਟਮ ਲਈ ਰੱਖ ਦਿੱਤੀ ਗਈ ਹੈ। ਪੁਲਸ ਵੱਲੋਂ ਅਣਪਛਾਤੇ ਨੌਜਵਾਨਾਂ ਖ਼ਿਲਾਫ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਛੋਟੇ ਭਰਾ ਨੇ ਦੱਸਿਆ ਕਿ ਮੇਰੇ ਭਰਾ ਦਾ ਕਿਰਚਾਂ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ ਪਰ ਸਾਡੀ ਤਾਂ ਕਿਸੇ ਨਾਲ ਕੋਈ ਦੁਸ਼ਮਣੀ ਵੀ ਨਹੀਂ ਸੀ।
ਇਹ ਵੀ ਪੜ੍ਹੋ : ਬਾਗੀ ਧੜੇ ਨੇ ਫਿਰ ਬੀੜੀਆਂ ਬਾਦਲ ਪਰਿਵਾਰ ਵੱਲ ਤੋਪਾਂ, ਕਿਹਾ ਸੁਖਬੀਰ ਨੇ ਖੇਰੂੰ-ਖੇਰੂੰ ਕੀਤਾ ਅਕਾਲੀ ਦਲ
ਦੱਸਣਯੋਗ ਹੈ ਕਿ ਨਾਭਾ ਬਲਾਕ ਦੇ ਪਿੰਡ ਕਲਰ ਕੋਟ ਵਿਖੇ ਬੀਤੀ ਦੇਰ ਰਾਤ ਮਾਤਾ ਸ਼ੀਤਲਾ ਮੰਦਰ ਵਿਚ ਭਾਰੀ ਮੇਲਾ ਲੱਗਾ ਸੀ ਅਤੇ ਸੈਂਕੜਿਆਂ ਦੀ ਗਿਣਤੀ ਵਿਚ ਸ਼ਰਧਾਲੂ ਰਾਤ ਨੂੰ ਹੀ ਮੱਥਾ ਟੇਕਣ ਲਈ ਲਾਈਨਾਂ ਵਿਚ ਲੱਗੇ ਹੋਏ ਸਨ। ਮੱਥਾ ਟੇਕਣ ਲਈ ਮ੍ਰਿਤਕ ਕਰਨਵੀਰ ਸਿੰਘ ਵੀ ਆਪਣੇ ਦੋਸਤਾਂ ਨਾਲ ਦੇਰ ਰਾਤ ਆਇਆ ਅਤੇ ਅਣਪਛਾਤੇ ਨੌਜਵਾਨਾਂ ਵੱਲੋਂ ਕਰਨਵੀਰ ਦਾ ਕਿਰਚਾਂ ਮਾਰ ਕੇ ਮੰਦਰ ਦੇ ਬਾਹਰ ਕਤਲ ਕਰ ਦਿੱਤਾ। ਮ੍ਰਿਤਕ ਕਰਨਵੀਰ ਘਰ ਦਾ ਗੁਜ਼ਾਰਾ ਚਲਾਉਂਦਾ ਸੀ ਅਤੇ ਉਹ ਇਕ ਟਰੱਕ ਡਰਾਈਵਰ ਸੀ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮ੍ਰਿਤਕ ਕਰਨਵੀਰ ਸਿੰਘ ਦੇ ਭਰਾ ਵਿਕਰਮ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਮੱਥਾ ਟੇਕਣ ਲਈ ਆਇਆ ਸੀ ਅਤੇ ਇਸ ਦੇ ਨਾਲ ਦੋਸਤ ਵੀ ਸਨ ਪਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਮੇਰੇ ਭਰਾ ਦੇ ਦਿਲ ਵਿਚ ਕਿਰਚ ਮਾਰ ਦਿੱਤੀ ਅਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਸੀਂ ਮੰਗ ਕਰਦੇ ਹਾਂ ਕਿ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਵਿਚੋਂ ਮੰਤਰੀ ਨੇ ਦਿੱਤਾ ਅਸਤੀਫ਼ਾ, ਹੋਇਆ ਮਨਜ਼ੂਰ
ਕੀ ਕਹਿਣਾ ਹੈ ਪੁਲਸ ਦਾ
ਨਾਭਾ ਸਦਰ ਥਾਣਾ ਦੇ ਐੱਸਐੱਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਮੱਥਾ ਟੇਕਣ ਲਈ ਆਇਆ ਸੀ ਉਥੇ ਉਸ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਕਤਲ ਮੰਦਰ ਦੇ ਬਾਹਰ ਬਣੇ ਬਾਥਰੂਮਾਂ ਕੋਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਲਾਸ਼ ਨੂੰ ਰਾਤ ਨੂੰ ਹੀ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਰੱਖ ਦਿੱਤੀ ਸੀ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਅਸੀਂ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 30 ਏਕੜ ਪੈਲ਼ੀ ਦੇ ਰੌਲੇ 'ਚ ਚੱਲੀਆਂ ਗੋਲ਼ੀਆਂ, ਪਿਓ-ਪੁੱਤ ਸਣੇ ਤਿੰਨ ਦੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8