ਵਿਦੇਸ਼ ਦੀ ਧਰਤੀ 'ਤੇ ਰਹਿ ਰਹੇ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Saturday, Dec 16, 2017 - 04:17 PM (IST)

ਕੋਟਕਪੂਰਾ ( ਨਰਿੰਦਰ ਬੈੜ ) - ਕੋਟਕਪੂਰਾ ਦੇ ਪਿੰਡ ਵਾਂਦਲਾ ਜਟਾਣਾ ਦੇ ਇਕ ਨੌਜਵਾਨ ਦੀ ਮਨੀਲਾ 'ਚ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਅਨੁਸਾਰ ਪਿੰਡ ਵਾਂਦਰ ਜਟਾਣਾ ਦਾ ਨੌਜਵਾਨ ਹਰਪ੍ਰੀਤ ਸਿੰਘ ਕਰੀਬ 8 ਸਾਲ ਪਹਿਲਾਂ ਮਨੀਲਾ (ਫਿਲਪੀਨਜ਼) ਗਿਆ ਸੀ ਤੇ ਉਥੇ ਉਹ ਫਾਇਨਾਂਸ ਦਾ ਕਾਰੋਬਾਰ ਕਰਦਾ ਸੀ। ਪਤਾ ਲੱਗਾ ਹੈ ਕਿ ਉਹ ਆਪਣੇ ਮੋਟਰਸਾਈਕਲ ਤੇ ਜਾ ਰਿਹਾ ਸੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ । ਇਸ ਦੁਖਦਾਈ ਘਟਨਾ ਕਾਰਨ ਇਲਾਕੇ ਵਿਚ ਭਾਰੀ ਸ਼ੋਕ ਪਾਇਆ ਜਾ ਰਿਹਾ ਹੈ ।