ਵਿਆਹ ਦੇ 7 ਸਾਲ ਬਾਅਦ ਇਸ ਔਰਤ ਨੇ ਚੁੱਕਿਆ ਖੌਫਨਾਕ ਕਦਮ

08/23/2017 5:36:04 PM

ਬੋਹਾ (ਬਾਂਸਲ) - ਬੋਹਾ 'ਚ ਇਕ ਵਿਅਹੁਤਾ ਵੱਲੋਂ ਖੁਦ 'ਤੇ ਮਿੱਟੀ ਦਾ ਤੇਲ ਪਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਜਾਣਕਾਰੀ ਮੁਤਾਬਕ ਸਰਦੂਲਗੜ੍ਹ ਦੇ ਵਾਰਡ ਨੰ. 7 ਨਿਵਾਸੀ ਰਾਮਪਾਲ ਸਿੰਘ ਦੀ ਲੜਕੀ ਮਨਪ੍ਰੀਤ ਕੌਰ ਦਾ ਵਿਆਹ 7 ਸਾਲ ਪਹਿਲਾਂ ਬੋਹਾ ਨਿਵਾਸੀ ਰਾਜ ਸਿੰਘ ਨਾਲ ਹੋਇਆ ਸੀ। ਮ੍ਰਿਤਕਾ ਦੇ ਪਿਤਾ ਰਾਮਪਾਲ ਸਿੰਘ ਮੁਤਾਬਕ ਉਨ੍ਹਾਂ ਦੀ ਲੜਕੀ ਨੂੰ ਵਿਆਹ ਤੋਂ ਬਾਅਦ ਸਹੁਰਾ ਪਰਿਵਾਰ ਵੱਲੋਂ ਦਹੇਜ ਲਈ ਤੰਗ-ਪਰੇਸ਼ਾਨ ਕੀਤਾ ਜਾਂਦਾ ਸੀ। ਇਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਖੁਦ ਆਪਣੇ 'ਤੇ ਤੇਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। 
ਜ਼ਖਮੀ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਬੁਢਲਾਡਾ 'ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ ਹੈ। ਸੋਮਵਾਰ ਦੇਰ ਰਾਤ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੇ ਪਿਤਾ ਨੇ ਮੰਗ ਕੀਤੀ ਹੈ ਕਿ ਲੜਕੀ ਦੇ ਸਹੁਰਾ ਪਰਿਵਾਰ ਖਿਲਾਫ  ਸਖਤ ਕਾਰਵਾਈ ਕੀਤੀ ਜਾਵੇ। ਮ੍ਰਿਤਕ ਔਰਤ ਦੇ ਪਾਰਿਵਾਰਕ ਮੈਂਬਰਾਂ ਨੇ ਸਹੁਰਾ ਪਰਿਵਾਰ ਖਿਲਾਫ ਧਾਰਾ 302 ਲਗਾਉਣ ਦੀ ਮੰਗ ਕੀਤੀ ਹੈ। 


Related News