ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ, ਮਿਲ ਰਹੀਆਂ ਜਾਨੋ ਮਾਰਨ ਦੀਆਂ ਧਮਕੀਆਂ
Wednesday, Nov 23, 2022 - 06:35 PM (IST)
ਲੁਧਿਆਣਾ (ਨਰਿੰਦਰ ਮਹਿੰਦਰੂ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਉਨ੍ਹਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਤਾਲਿਬਾਨੀ ਰਾਜ ਵਰਗੇ ਹਨ। ਲੁਧਿਆਣਾ ਦੇ ਹਲਕਾ ਪੱਛਮੀ ’ਚ ਪਹੁੰਚੇ ਰਾਜਾ ਵੜਿੰਗ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਜੰਮ ਕੇ ਹਮਲੇ ਕੀਤੇ ਹਨ। ਡੀ. ਜੀ. ਪੀ. ਪੰਜਾਬ ਵੱਲੋਂ ਹਥਿਆਰਾਂ ਦੀਆਂ ਪੋਸਟਾਂ ਅਪਲੋਡ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਬਾਰੇ ਉਨ੍ਹਾਂ ਕਿਹਾ ਕਿ ਅਜਿਹੀ ਮੁਹਿੰਮ ਚਲਾਉਣ ਦਾ ਕੋਈ ਫਾਇਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਦਿਨੋ-ਦਿਨ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ। ਦੂਜੇ ਪਾਸੇ ਅਜਨਾਲਾ ’ਚ 'ਆਪ' ਵਰਕਰ ਦੀ ਹਵਾਈ ਫਾਰਿੰਗ ’ਚ ਗੋਲੀ ਚਲਾਉਣ ਦੀ ਵੀਡੀਓ ਵਾਇਰਲ ਹੋਣ 'ਤੇ ਉਨ੍ਹਾਂ ਕਿਹਾ ਕਿ ਉਹ ਭਾਵੇਂ ਕਿਸੇ ਵੀ ਪਾਰਟੀ ਦਾ ਚਹੇਤਾ ਹੋਵੇ ਪਰ ਕਾਰਵਾਈ ਹੋਣੀ ਚਾਹੀਦੀ ਹੈ। ਕਾਨੂੰਨ ਸਭ ਲਈ ਇਕ ਹੈ। ਕਿਸਾਨਾਂ 'ਤੇ ਸਵਾਲ ਪੁੱਛੇ ਜਾਣ ’ਤੇ ਵੜਿੰਗ ਨੇ ਕਿਹਾ ਕਿ ਕਿਸਾਨਾਂ ਅਤੇ ਸਰਕਾਰ ਵਿਚਕਾਰ ਗੱਲਬਾਤ ਹੋਣੀ ਲਾਜ਼ਮੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਪਰ ਕਿਸਾਨ ਲੋਕਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਨਾ ਕਰਨ।
ਇਹ ਵੀ ਪੜ੍ਹੋ : ਜੰਮੂ ਦੇ ਪਵਨ ਦੀ ਕਿਸਮਤ ਨੇ ਲੁਧਿਆਣਾ ਮਾਰਿਆ ਪਲਟਾ, ਰਾਤੋ-ਰਾਤ ਬਣ ਗਿਆ ਕਰੋੜਪਤੀ
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਹ ਲਗਾਤਾਰ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਇਸ ਵਾਰ ਜ਼ਮੀਨੀ ਪੱਧਰ ’ਤੇ ਜੁੜੇ ਵਰਕਰਾਂ ਨੂੰ ਹੀ ਟਿਕਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਵਾਰ ਕਿਸੇ ਵੀ ਚਹੇਤੇ ਨੂੰ ਟਿਕਟ ਨਹੀਂ ਮਿਲੇਗੀ। ਇਸ ਤੋਂ ਇਲਾਵਾ ਰਾਜਾ ਵੜਿੰਗ ਨੇ ਗੁਜਰਾਤ ਅਤੇ ਹਿਮਾਚਲ ਚੋਣਾਂ ਬਾਰੇ ਕਿਹਾ ਕਿ ਪੰਜਾਬ ਦਾ ਪੈਸਾ ਇਸ਼ਤਿਹਾਰ ਨੀਤੀ ’ਤੇ ਖਰਚ ਕੀਤਾ ਜਾ ਰਿਹਾ ਹੈ। ਵੜਿੰਗ ਨੇ ਕਿਹਾ ਕਿ ਉਹ ਲਿਖਤੀ ਤੌਰ ’ਤੇ ਦੇਣ ਲਈ ਤਿਆਰ ਹਨ ਕਿ ਹਿਮਾਚਲ 'ਚ ਇਕ ਵੀ ਸੀਟ ਨਹੀਂ ਮਿਲੇਗੀ। ਹਰਿਆਣਾ ਚੋਣਾਂ ’ਚ ਹਾਰ ਨੂੰ ਲੈ ਕੇ ਕੇਜਰੀਵਾਲ ’ਤੇ ਵੀ ਨਿਸ਼ਾਨਾ ਸਾਧਿਆ ਗਿਆ ਹੈ।
ਇਹ ਵੀ ਪੜ੍ਹੋ : ਕਿਡਨੀਆਂ ਫੇਲ੍ਹ ਹੋਣ ਦੇ ਬਾਵਜੂਦ ਬੁਲੰਦੀਆਂ ਦੇ ਮੁਕਾਮ ’ਤੇ ਪਹੁੰਚੀ ਟਾਂਡਾ ਦੀ ਧੀ, ਉਹ ਕਰ ਵਿਖਾਇਆ ਜੋ ਸੋਚਿਆ ਨਾ ਸੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।