ਪੁਲਸ ਮੁਲਾਜ਼ਮ 'ਤੇ ਹਮਲਾ ਕਰਨ ਵਾਲੇ ਕਿੰਨਰਾਂ ਨੂੰ ਅਦਾਲਤ ਨੇ ਭੇਜਿਆ ਜੇਲ (ਵੀਡੀਓ)

Friday, Oct 11, 2019 - 03:40 PM (IST)

ਪਟਿਆਲਾ (ਬਖਸ਼ੀ)—ਬੀਤੀ ਸ਼ਾਮ ਪਟਿਆਲਾ ਦੇ ਫੁਹਾਰਾ ਚੌਕ 'ਚ ਸਰਕਾਰੀ ਕੰਮ 'ਚ ਦਖਲ ਦੇਣ ਅਤੇ ਪੁਲਸ ਮੁਲਾਜ਼ਮਾਂ 'ਤੇ ਹਮਲਾ ਕਰਨ ਦੇ ਦੋਸ਼ 'ਚ 7 ਕਿੰਨਰਾਂ ਦੇ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ। ਇਨ੍ਹਾਂ ਕਿੰਨਰਾਂ ਨੂੰ ਬੀਤੀ ਰਾਤ ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਇਨ੍ਹਾਂ ਨੂੰ 15 ਦਿਨਾਂ ਲਈ ਜੇਲ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਬੀਤੇ ਦਿਨ ਪੁਲਸ ਪਾਰਟੀ ਵਲੋਂ ਫੁਹਾਰਾ ਚੌਕ 'ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕਾਰਵਾਈ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਪਾਰਟੀ ਇਕ ਢਾਬਾ ਮਾਲਕ ਦਾ ਨਾਜਾਇਜ਼ ਕਬਜ਼ਾ ਹਟਾਉਣ ਪਹੁੰਚੀ ਤਾਂ ਕਿੰਨਰਾਂ ਨੇ ਪੁਲਸ ਪਾਰਟੀ ਨਾਲ ਤੂੰ-ਤੂੰ ਮੈਂ-ਮੈਂ ਸ਼ੁਰੂ ਕਰ ਦਿੱਤੀ ਤੇ ਇਹ ਝਗੜਾ ਹੱਥੋਪਾਈ ਤੱਕ ਪਹੁੰਚ ਗਿਆ। ਇੰਨਾ ਹੀ ਨਹੀਂ ਕਿੰਨਰਾ ਵਲੋਂ ਕੱਪੜੇ ਉਤਾਰ ਕੇ ਪੁਲਸ ਪਾਰਟੀ ਨਾਲ ਬਦਸਲੂਕੀ ਕੀਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਕੁਝ ਕਿੰਨਰਾਂ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਸੀ।


author

Shyna

Content Editor

Related News