ਕਿਰਨ ਬਾਲਾ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਬ-ਕਮੇਟੀ ਗਠਿਤ

04/26/2018 6:37:17 AM

ਅੰਮ੍ਰਿਤਸਰ  (ਦੀਪਕ/ਜ. ਬ.) - ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਗਏ ਜਥੇ 'ਚੋਂ ਪਾਕਿਸਤਾਨ ਰਹਿ ਗਈ ਕਿਰਨ ਬਾਲਾ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਬ-ਕਮੇਟੀ ਦਾ ਗਠਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਕਿਰਨ ਬਾਲਾ ਮਾਮਲੇ 'ਚ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਬਣਾਈ ਗਈ ਸਬ-ਕਮੇਟੀ ਵਿਚ ਅੰਤ੍ਰਿੰਗ ਮੈਂਬਰਾਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਰਵਿੰਦਰ ਸਿੰਘ ਚੱਕ, ਗੁਰਤੇਜ ਸਿੰਘ ਢੱਡੇ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਦੇ ਕੋਆਰਡੀਨੇਟਰ ਵਧੀਕ ਸਕੱਤਰ ਜਸਵਿੰਦਰ ਸਿੰਘ ਦੀਨਪੁਰ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਸਬ-ਕਮੇਟੀ 20 ਦਿਨਾਂ ਵਿਚ ਰਿਪੋਰਟ ਪੇਸ਼ ਕਰੇਗੀ।


Related News