ਚੰਡੀਗੜ੍ਹ ਦੀਆਂ ਸੜਕਾਂ ''ਤੇ ਅਦਾਕਾਰ ''ਅਨੁਪਮ'', ਕਿਰਨ ਖੇਰ ਲਈ ਮੰਗੀਆਂ ਵੋਟਾਂ
Thursday, Apr 25, 2019 - 01:49 PM (IST)
ਚੰਡੀਗੜ੍ਹ (ਭਗਵਤ) : ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਵੀਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ। ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਕਿਰਨ ਖੇਰ ਵਲੋਂ ਚੰਡੀਗੜ੍ਹ ਦੀਆਂ ਸੜਕਾਂ 'ਤੇ ਰੋਡ ਸ਼ੋਅ ਕੱਢਿਆ ਗਿਆ, ਜਿਸ ਦੌਰਾਨ ਉਨ੍ਹਾਂ ਦੇ ਪਤੀ ਅਨੁਪਮ ਖੇਰ ਨੇ ਆਪਣੀ ਪਤਨੀ ਲਈ ਵੋਟਾਂ ਮੰਗੀਆਂ। ਇਸ ਮੌਕੇ ਅਨੁਪਮ ਖੇਰ ਨਾਲ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਵੀ ਦਿਖਾਈ ਦਿੱਤੇ। ਦੱਸ ਦੇਈਏ ਕਿ ਚੰਡੀਗੜ੍ਹ ਤੋਂ ਕਿਰਨ ਖੇਰ ਦੇ ਮੁਕਾਬਲੇ 'ਚ ਖੜ੍ਹੇ ਕਾਂਗਰਸੀ ਉਮੀਦਵਾਰ ਪਵਨ ਕੁਮਾਰ ਬਾਂਸਲ ਵਲੋਂ 26 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ, ਜਦੋਂ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੋਹਨ ਧਵਨ 29 ਅਪ੍ਰੈਲ ਨੂੰ ਆਪਣੀ ਨਾਮਜ਼ਦਗੀ ਭਰਨਗੇ। ਨਾਮਜ਼ਦਗੀ ਤੋਂ ਪਹਿਲਾਂ ਇੱਥੇ ਆਮ ਆਦਮੀ ਪਾਰਟੀ ਵੀ ਵੱਡਾ ਰੋਡ ਸ਼ੋਅ ਕਰਨ ਦੀ ਤਿਆਰੀ 'ਚ ਹੈ, ਜਿਸ ਦੇ ਲਈ ਪਾਰਟੀ ਆਗੂ ਤਿਆਰੀਆਂ 'ਚ ਜੁੱਟੇ ਹੋਏ ਹਨ।