ਬਲਾਕ ਸੰਮਤੀ ਜੋਨ ਚੰਨਣਵਾਲ ਤੋਂ ‘ਆਪ’ ਉਮੀਦਵਾਰ ਕਿਰਨਜੀਤ ਕੌਰ ਦੀ ਸ਼ਾਨਦਾਰ ਜਿੱਤ
Wednesday, Dec 17, 2025 - 05:10 PM (IST)
ਮਹਿਲ ਕਲਾਂ (ਹਮੀਦੀ): ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਬਲਾਕ ਸੰਮਤੀ ਦੇ ਜੋਨ ਚੰਨਣਵਾਲ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕਿਰਨਜੀਤ ਕੌਰ ਨੇ ਚੋਣ ਮੈਦਾਨ ਵਿੱਚ ਆਪਣੇ ਵਿਰੋਧੀਆਂ ਨੂੰ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਵੋਟਾਂ ਦੀ ਗਿਣਤੀ ਮੁਕੰਮਲ ਹੋਣ ਉਪਰੰਤ ਕਿਰਨਜੀਤ ਕੌਰ ਨੂੰ ਜੇਤੂ ਕਰਾਰ ਦਿੱਤਾ ਗਿਆ, ਜਿਸ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।ਚੋਣ ਨਤੀਜਿਆਂ ਦੇ ਐਲਾਨ ਮਗਰੋਂ ਜੋਨ ਚੰਨਣਵਾਲ ਦੇ ਪਿੰਡਾਂ ਵਿੱਚ ਜਿੱਤ ਦੀ ਖੁਸ਼ੀ ਮਨਾਈ ਗਈ।
‘ਆਪ’ ਵਰਕਰਾਂ ਵੱਲੋਂ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਮਿਠਾਈਆਂ ਵੰਡੀਆਂ ਗਈਆਂ। ਇਸ ਮੌਕੇ ਜੇਤੂ ਉਮੀਦਵਾਰ ਕਿਰਨਜੀਤ ਕੌਰ ਨੇ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਲੋਕਾਂ ਦੇ ਭਰੋਸੇ ਅਤੇ ਆਮ ਆਦਮੀ ਪਾਰਟੀ ਦੀ ਲੋਕ-ਪੱਖੀ ਨੀਤੀਆਂ ਦੀ ਜਿੱਤ ਹੈ।ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਵਿੱਚ ਰਹਿੰਦਿਆਂ ਉਹ ਜੋਨ ਚੰਨਣਵਾਲ ਦੇ ਪਿੰਡਾਂ ਦੇ ਵਿਕਾਸ, ਬੁਨਿਆਦੀ ਸਹੂਲਤਾਂ, ਔਰਤਾਂ ਅਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਣਗੇ। ਨਾਲ ਹੀ ਉਨ੍ਹਾਂ ਭਰੋਸਾ ਦਿਵਾਇਆ ਕਿ ਹਰ ਵਰਗ ਦੀ ਆਵਾਜ਼ ਨੂੰ ਇਮਾਨਦਾਰੀ ਨਾਲ ਉੱਚੇ ਪੱਧਰ ਤੱਕ ਪਹੁੰਚਾਇਆ ਜਾਵੇਗਾ।
