ਪੰਜਾਬ ਸਰਕਾਰ ਐੱਸ.ਜੀ.ਪੀ.ਸੀ. ਨਾਲ ਮਿਲ ਕੇ ਮਨਾਵੇ 550ਵਾਂ ਪ੍ਰਕਾਸ਼ ਪੁਰਬ: ਬਡੂੰਗਰ

09/14/2019 1:35:12 PM

ਸ੍ਰੀ ਚਮਕੌਰ ਸਾਹਿਬ (ਅਮਰਜੀਤ ਸਿੰਘ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਪੰਜਾਬ ਸਰਕਾਰ ਨੂੰ ਐੱਸ. ਜੀ. ਪੀ. ਸੀ. ਨਾਲ ਮਿਲ ਕੇ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਐੱਸ. ਜੀ. ਪੀ. ਸੀ. ਅਤੇ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਸਬੰਧ 'ਚ ਐੱਸ. ਜੀ. ਪੀ. ਸੀ. ਵੱਲੋਂ ਗੁਰਦੁਆਰਾ ਗੜ੍ਹੀ ਸਾਹਿਬ, ਚਮਕੌਰ ਸਾਹਿਬ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ।

ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਤਿਆਰੀਆਂ ਜ਼ੋਰਾਂ 'ਤੇ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਨੂੰ ਵੀ ਇਸ 'ਚ ਸਹਿਯੋਗ ਦੇਣਾ ਚਾਹੀਦਾ ਹੈ। ਬਡੂੰਗਰ ਨੇ ਇਥੇ ਇਕ ਸੈਮੀਨਾਰ ਦੌਰਾਨ ਕਿਹਾ ਕਿ ਇਸ ਸਬੰਧ 'ਚ ਐੱਸ. ਜੀ. ਪੀ. ਸੀ. ਵੱਲੋਂ ਥਾਂ-ਥਾਂ 'ਤੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ 'ਚ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਐੱਸ. ਜੀ. ਪੀ. ਸੀ ਨਾਲ ਮਿਲ ਕੇ ਪ੍ਰਕਾਸ਼ ਉਤਸਵ ਮਨਾਵੇ ਤਾਂ ਇਸ ਨਾਲ ਪੂਰੇ ਵਿਸ਼ਵ 'ਚ ਇਕ ਵਧੀਆ ਸੰਦੇਸ਼ ਜਾਵੇਗਾ। ਇਸ ਤੋਂ ਇਲਾਵਾ ਇਸ ਮੌਕੇ ਵਿਦਵਾਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਜੀਵਨ ਬਾਰੇ ਵਿਚਾਰ ਪ੍ਰਗਟ ਕੀਤੇ।

shivani attri

This news is Content Editor shivani attri