ਅਫ਼ਗਾਨਿਸਤਾਨ ''ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰੋ. ਬਡੂੰਗਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ

Saturday, Jul 24, 2021 - 05:12 PM (IST)

ਅਫ਼ਗਾਨਿਸਤਾਨ ''ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰੋ. ਬਡੂੰਗਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ

ਪਟਿਆਲਾ (ਜੋਸਨ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਫ਼ਗਾਨਿਸਤਾਨ 'ਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੱਤਰ 'ਚ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਅਫ਼ਗਾਨਸਿਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਜਾਣ ਲਈ ਕਦਮ ਚੁੱਕੇ ਅਤੇ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਫ਼ਗਾਤਿਸਾਨ ਸਰਕਾਰ ਨਾਲ ਗੱਲਬਾਤ ਰਾਹੀਂ ਮਾਮਲਾ ਹੱਲ ਕਰਨ ਲਈ ਪਹਿਲ ਕਦਮੀ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ...ਤਾਂ ਕੈਪਟਨ ਤੇ ਸਿੱਧੂ ਦੀ ਜ਼ਿੱਦ ਪੂਰੀ ਕਰਨ ਲਈ ਪੰਜਾਬ ਭਵਨ 'ਚ ਰੱਖੀ ਗਈ ਸੀ 'ਟੀ ਪਾਰਟੀ'

ਇਸ ਸਬੰਧ ਵਿਚ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਣ ਦੀ ਅਪੀਲ ਵੀ ਕੀਤੀ ਹੈ। ਪ੍ਰੋ. ਬਡੂੰਗਰ ਨੇ ਲਿਖਤੀ ਪੱਤਰ ਵਿੱਚ ਜਾਣੂੰ ਕਰਵਾਇਆ ਕਿ ਅਫ਼ਗਾਨਿਸਤਾਨ ਵਿੱਚ 1970 ਦੌਰਾਨ ਸਿੱਖਾਂ ਦੀ ਗਿਣਤੀ 5 ਲੱਖ ਦੇ ਕਰੀਬ ਸੀ, ਜੋ ਘੱਟ ਕਿ 2 ਲੱਖ ਦੇ ਕਰੀਬ ਰਹਿ ਚੁੱਕੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : 'ਸਿੱਧੂ' ਨੇ ਆਪਣੇ ਭਾਸ਼ਣ 'ਚ ਇਕ ਵਾਰ ਵੀ ਨਹੀਂ ਲਿਆ ਮੁੱਖ ਮੰਤਰੀ ਦਾ ਨਾਂ

ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅਫ਼ਗਾਨਿਸਤਾਨ ਸਰਕਾਰ ਸਿੱਖਾਂ 'ਤੇ ਹੋ ਰਹੇ ਹਮਲਿਆਂ ਪ੍ਰਤੀ ਗੰਭੀਰ ਨਹੀਂ ਹੈ ਅਤੇ ਲਗਾਤਾਰ ਤਾਲਿਬਾਨੀ ਅਤੇ ਆਈ. ਐਸ. ਆਈ. ਅੱਤਵਾਦੀ ਸੰਗਠਨਾਂ ਵੱਲੋਂ ਸਿੱਖਾਂ ਨੂੰ ਨਿਸ਼ਾਨਾ 'ਤੇ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਸਰਕਾਰ ਨੂੰ ਅੱਤਵਾਦੀ ਸੰਗਠਨਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਕਦਮ ਚੁੱਕਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਚੰਗੀ ਖ਼ਬਰ : ਕੇਂਦਰ ਸਰਕਾਰ ਨੇ ਪੰਜਾਬ ਨੂੰ ਜਾਰੀ ਕੀਤਾ ਰੁਕਿਆ ਹੋਇਆ 3500 ਕਰੋੜ ਦਾ ਫੰਡ

ਪ੍ਰੋ. ਬਡੂੰਗਰ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਸਿੱਖਾਂ ਦੇ ਨਾਲ-ਨਾਲ ਸਿੱਖ ਗੁਰਧਾਮਾਂ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਸਿੱਖ ਗੁਰਧਾਮਾਂ ਅਤੇ ਸਿੱਖਾਂ 'ਤੇ ਸੋਚੀ-ਸਮਝੀ ਸਾਜਿਸ਼ ਨਾਲ ਹਮਲੇ ਕਰਕੇ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰੋ. ਬਡੂੰਗਰ ਨੇ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਿੱਖਾਂ ਦੀ ਸੁਰੱਖਿਆ ਅਤੇ ਗੁਰਧਾਮਾਂ ਦੀ ਸਾਂਭ-ਸੰਭਾਲ ਨੂੰ ਲੈ ਕੇ ਅਫ਼ਗਾਨਿਸਤਾਨ ਸਰਕਾਰ ਨਾਲ ਗੱਲਬਾਤ ਦਾ ਰਸਤਾ ਅਖ਼ਤਿਆਰ ਕਰਕੇ ਮਸਲਾ ਹੱਲ ਕਰਨਾ ਚਾਹੀਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News