ਡੇਰਾ ਪ੍ਰੇਮੀਆਂ ਦੀ ਹਮਾਇਤ ਲੈਣ ਵਾਲੇ ਉਮੀਦਵਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਬਡੂੰਗਰ

02/07/2017 5:57:02 PM

ਅੰਮ੍ਰਿਤਸਰ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਦਾ ਕਹਿਣਾ ਹੈ ਕਿ ਪੰਜਾਬ ''ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਜਿਸ ਸਿੱਖ ਉਮੀਦਵਾਰ ਨੇ ਵੀ ਡੇਰਾ ਸੱਚਾ ਸੌਦਾ ਤੋਂ ਸਹਿਯੋਗ ਲਿਆ ਹੈ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਇਸ ਦੇ ਲਈ ਸ਼੍ਰੋਮਣੀ ਕਮੇਟੀ ਵਲੋਂ 3 ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ ਅਤੇ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਕਿਰਪਾਲ ਸਿੰਘ ਬਡੂੰਗਰ ਮੋਹਾਲੀ ''ਚ ਸ੍ਰੀ ਗੁਰੂ ਹਰਰਾਏ ਸਾਹਿਬ ਦੇ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਨਗਰ ਕੀਰਤਨ ''ਚ ਪੰਜ ਪਿਆਰਿਆਂ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ਮੋਹਾਲੀ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਦੀਪ ਸਿੰਘ ਮੋਹਾਲੀ ਨੇ ਕਿਰਪਾਲ ਸਿੰਘ ਬਡੂੰਗਰ ਦੇ ਹੱਥੋਂ ਸਿਰੋਪਾਓ ਲੈਣ ਤੋਂ ਇਨਕਾਰ ਕਰ ਦਿੱਤਾ। ਬਰਗਾੜੀ ਕਾਂਡ ''ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਕਾਂਡ ਦੇ ਦੋਸ਼ੀਆਂ ਨੂੰ ਫੜ੍ਹਨਾ ਸ਼੍ਰੋਮਣੀ ਕਮੇਟੀ ਦਾ ਨਹੀਂ, ਸਗੋਂ ਸਰਕਾਰ ਦਾ ਕੰਮ ਹੈ। 
 

Babita Marhas

News Editor

Related News