ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਟਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਟ ਹੋਣ 'ਤੇ ਦੁੱਖ ਪ੍ਰਗਟਾਇਆ

Thursday, Aug 24, 2017 - 02:29 PM (IST)

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਟਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਟ ਹੋਣ 'ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ (ਬੇਰੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਬਟਾਲਾ ਦੇ ਮੁਹੱਲਾ ਸੰਤ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਅਗਨ ਭੇਟ ਹੋਣ 'ਤੇ ਦੁੱਖ ਦਾ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ਵਾਪਰਦੀਆਂ ਅਜਿਹੀਆਂ ਘਟਨਾਵਾਂ ਲਈ ਪ੍ਰਬੰਧਕ ਕਮੇਟੀਆਂ ਹੀ ਜ਼ਿੰਮੇਵਾਰ ਹਨ। ਜੋ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਸੰਜੀਦਗੀ ਨਾਲ ਯਤਨ ਨਹੀਂ ਕਰ ਰਹੀਆਂ।

PunjabKesari

ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਪਤਾ ਲੱਗਣ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੇ ਨਾਲ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਦੇ ਮੈਨੇਜਰ ਗੁਰਤਿੰਦਰਪਾਲ ਸਿੰਘ, ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਦੇ ਮੈਨੇਜਰ ਕੁਲਵੰਤ ਸਿੰਘ ਅਤੇ ਗੁਰਦੁਆਰਾ ਹੋਠੀਆਂ ਸਾਹਿਬ ਦੇ ਮੈਨੇਜਰ ਮਨਜੀਤ ਸਿੰਘ ਨੂੰ ਮੌਕੇ 'ਤੇ ਭੇਜਿਆ ਗਿਆ ਅਤੇ ਅਗਨ ਭੇਟ ਹੋਏ ਸਰੂਪ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਹੋਠੀਆਂ ਸਾਹਿਬ ਵਿਖੇ ਪਹੁੰਚਾ ਦਿੱਤਾ ਗਿਆ। ਉਨ੍ਹਾਂ ਇਕ ਵਾਰ ਫਿਰ ਸੰਗਤ ਅਤੇ ਲੋਕਲ ਗੁਰਦੁਆਰਾ ਕਮੇਟੀਆਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ 'ਚ ਬਿਜਲਈ ਉਪਕਰਨਾਂ ਦਾ ਨਿਰੀਖਣ ਕਰਵਾ ਕੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਨਾ ਵਾਪਰਨ।


Related News