''ਬਹਿ ਕੇ ਵੇਖ ਜਵਾਨਾ..., 92 ਸਾਲਾ ਕਿਰਪਾਲ ਸਿੰਘ ਨੇ ਮਲੇਸ਼ੀਆ ''ਚ ਕਰਵਾਈ ਪੰਜਾਬ ਦੀ ਬੱਲੇ-ਬੱਲੇ

Wednesday, Sep 20, 2023 - 05:13 PM (IST)

''ਬਹਿ ਕੇ ਵੇਖ ਜਵਾਨਾ..., 92 ਸਾਲਾ ਕਿਰਪਾਲ ਸਿੰਘ ਨੇ ਮਲੇਸ਼ੀਆ ''ਚ ਕਰਵਾਈ ਪੰਜਾਬ ਦੀ ਬੱਲੇ-ਬੱਲੇ

ਕੁਆਲਾਲੰਪੁਰ (ਜ. ਬ.) : ‘ਬਹਿ ਕੇ ਵੇਖ ਜਵਾਨਾ, ਬਾਬੇ ਭੰਗੜਾ ਪਾਉਂਦੇ ਨੇ’ ਇਨ੍ਹਾਂ ਤੁਕਾਂ ਨੂੰ ਸਹੀ ਅਰਥਾਂ ਵਿਚ ਦਰਸਾਉਂਦਿਆਂ ਪੰਜਾਬ ਦੇ 92 ਸਾਲਾ ਬਜ਼ੁਰਗ ਕਿਰਪਾਲ ਸਿੰਘ ਨੇ 35ਵੀਂ ਮਲੇਸ਼ੀਆ ਇੰਟਰਨੈਸ਼ਨਲ ਓਪਨ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਦੀ 100 ਮੀਟਰ ਦੌੜ ਵਿਚ ਹਿੱਸਾ ਲੈਂਦਿਆਂ ਦੂਜੇ ਸਥਾਨ ’ਤੇ ਰਹਿੰਦਿਆਂ ਚਾਂਦੀ ਤਮਗਾ ਹਾਸਲ ਕੀਤਾ। 

ਇਹ ਵੀ ਪੜ੍ਹੋ :  ਕੈਨੇਡਾ ਤੋਂ ਰੂਹ ਕੰਬਾਊ ਖ਼ਬਰ: ਜਨਮ ਦਿਨ ਵਾਲੇ ਦਿਨ ਟਰਾਲੇ 'ਚ ਸੜ ਗਿਆ ਪੰਜਾਬੀ ਨੌਜਵਾਨ

ਜਾਣਕਾਰੀ ਮੁਤਾਬਕ ਸਟੇਡੀਅਮ ਯੂਨੀਵਰਸਿਟੀ ਮਲਾਯਾ ਵਿਖੇ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿਚ ਇੰਡੀਆ ਮਾਸਟਰ ਚੰਡੀਗੜ੍ਹ ਵਲੋਂ ਭੇਜੇ ਗਏ ਦਲ ਵਿਚ ਕਿਰਪਾਲ ਸਿੰਘ ਤੋਂ ਇਲਾਵਾ ਜੀਤ ਸਿੰਘ, ਰਣਜੀਤ ਸਿੰਘ ਤੇ ਰਤਨ ਸਿੰਘ ਨੇ ਵੀ ਤਮਗੇ ਜਿੱਤ ਕੇ ਦੇਸ਼ ਤੇ ਸੂਬੇ ਦਾ ਨਾਂ ਰੌਸ਼ਨ ਕੀਤਾ। ਜੀਤ ਸਿੰਘ ਨੇ ਦੋਹਰੀ ਸਫ਼ਲਤਾ ਹਾਸਲ ਕਰਦਿਆਂ ਡਿਸਕਸ ਥ੍ਰੋਅ ’ਚ ਚਾਂਦੀ ਤੇ ਸ਼ਾਟਪੁੱਟ ’ਚ ਕਾਂਸੀ ਤਮਗਾ ਹਾਸਲ ਕੀਤਾ। ਉੱਥੇ ਹੀ, ਰਤਨ ਸਿੰਘ ਨੇ ਵੀ ਦੋਹਰੀ ਸਫ਼ਲਤਾ ਦੌਰਾਨ 100 ਮੀਟਰ ਦੌੜ ’ਚ ਚਾਂਦੀ ਤੇ ਸ਼ਾਟਪੁੱਟ ’ਚ ਕਾਂਸੀ ਤਮਗਾ ਆਪਣੇ ਨਾਂ ਕੀਤਾ।

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਵੱਲੋਂ 5 ਸਾਲ ਤੱਕ ਦੇ ਬੱਚਿਆਂ ਦੇ ਮਾਪਿਆਂ ਨੂੰ ਵੱਡਾ ਤੋਹਫ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harnek Seechewal

Content Editor

Related News