ਕਿਰਪਾਨ ਵਿਵਾਦ ਵਿਚਾਲੇ ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ, ਜਹਾਜ਼ ’ਚ ਜਨੇਊ ਪਾ ਕੇ ਜਾਣ ’ਤੇ ਚੁੱਕੇ ਸਵਾਲ

Friday, Aug 19, 2022 - 06:20 PM (IST)

ਕਿਰਪਾਨ ਵਿਵਾਦ ਵਿਚਾਲੇ ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ, ਜਹਾਜ਼ ’ਚ ਜਨੇਊ ਪਾ ਕੇ ਜਾਣ ’ਤੇ ਚੁੱਕੇ ਸਵਾਲ

ਚੰਡੀਗੜ੍ਹ : ਘਰੇਲੂ ਉਡਾਣਾਂ ਵਿਚ ਸਿੱਖਾਂ ਦੇ ਕਿਰਪਾਨ ਲੈ ਕੇ ਜਾਣ ’ਤੇ ਚੱਲ ਰਹੇ ਵਿਵਾਦ ਦਰਮਿਆਨ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮਾਨ ਨੇ ਕਿਹਾ ਕਿ ਜੇਕਰ ਹਿੰਦੂ ਜਨੇਊ ਨਾਲ ਜਹਾਜ਼ ਵਿਚ ਸਫਰ ਕਰ ਸਕਦੇ ਹਨ ਤਾਂ ਸਿੱਖ ਕਿਰਪਾਨ ਨਾਲ ਸਫਰ ਕਿਉਂ ਨਹੀਂ ਕਰ ਸਕਦੇ। ਹਿੰਦੂਆਂ ਦੇ ਜਹਾਜ਼ ਵਿਚ ਜਨੇਊ ਪਾ ਕੇ ਜਾਣ ’ਤੇ ਸਵਾਲ ਚੁੱਕਦਿਆਂ ਮਾਨ ਨੇ ਕਿਹਾ ਕਿ ਕਿਰਪਾਨ ਨੂੰ ਇਕ ਹਥਿਆਰ ਦੇ ਤੌਰ ’ਤੇ ਦੇਖ ਕੇ ਜਹਾਜ਼ ਵਿਚ ਨਾ ਲੈ ਕੇ ਜਾਣ ਲਈ ਕਿਹਾ ਜਾ ਰਿਹਾ ਹੈ ਤਾਂ ਫਿਰ ਜਨੇਊ ਨੂੰ ਵੀ ਹਥਿਆਰ ਦੇ ਤੌਰ ’ਤੇ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਨੇਊ ਨਾਲ ਕਿਸੇ ਦਾ ਵੀ ਗਲਾ ਵੱਢਿਆ ਜਾ ਸਕਦਾ ਹੈ। ਮਾਨ ਨੇ ਕਿਹਾ ਕਿ ਸਿੱਖਾਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਜ਼ਾਦੀ ਹੈ। ਜਿਸ ਤਰ੍ਹਾਂ ਦਾ ਜਨੇਊ ਹਿੰਦੂਆਂ ਦਾ ਧਾਰਮਿਕ ਚਿੰਨ੍ਹ ਹੈ, ਉਸੇ ਹੀ ਕਿਰਪਾਨ ਵੀ ਸਿੱਖਾਂ ਦਾ ਧਾਰਮਿਕ ਚਿੰਨ੍ਹ ਹੈ। 

ਇਹ ਵੀ ਪੜ੍ਹੋ : ਹਾਈਕੋਰਟ ਦਾ ਵੱਡਾ ਫ਼ੈਸਲਾ, ਪਤੀ ਦੇ ਵਿਦੇਸ਼ੋਂ ਨਾ ਪਰਤਣ ’ਤੇ ਪਤਨੀ ਦੇ ਹੱਕ ’ਚ ਜ਼ਬਤ ਹੋਵੇਗਾ ਪਿਤਾ ਦੀ ਰਿਹਾਇਸ਼ੀ ਜਾਇਦਾਦ

ਹਿੰਦੂ ਸੈਨਾ ਨੇ ਸੁਪਰੀਮ ਕੋਰਟ ’ਚ ਦਾਇਰ ਕੀਤੀ ਸੀ ਪਟੀਸ਼ਨ

ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਓਰਿਟੀ ਵੱਲੋਂ ਘਰੇਲੂ ਉਡਾਣਾਂ ’ਚ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਗਿਆ ਦੇਣ ਦੇ ਫ਼ੈਸਲੇ ਨੂੰ ਹਿੰਦੂ ਸੈਨਾ ਵੱਲੋਂ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ, ਜਿਸ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਸਟਿਸ ਐੱਸ. ਅਬਦੁੱਲ ਨਜ਼ੀਰ ਅਤੇ ਜੇ. ਕੇ. ਮਹੇਸ਼ਵਰੀ ਦੇ ਬੈਂਚ ਨੇ ਅਰਜ਼ੀਕਾਰ ਜਥੇਬੰਦੀ ਨੂੰ ਸਬੰਧਤ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕਰਨ ਦੀ ਖੁੱਲ੍ਹ ਦੇ ਦਿੱਤੀ। ਇਸ ਤੋਂ ਬਾਅਦ ਜਥੇਬੰਦੀ ਨੇ ਪਟੀਸ਼ਨ ਵਾਪਸ ਲੈ ਲਈ। ਪਟੀਸ਼ਨਰ ਨੇ ਬਿਊਰੋ ਵੱਲੋਂ 4 ਮਾਰਚ, 2022 ਨੂੰ ਜਾਰੀ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ ਜਿਸ ’ਚ ਕਿਹਾ ਗਿਆ ਸੀ ਕਿ ਸਿੱਖ ਯਾਤਰੀ ਘਰੇਲੂ ਉਡਾਣਾਂ ’ਚ ਕ੍ਰਿਪਾਨ ਨਾਲ ਸਫ਼ਰ ਕਰ ਸਕਦੇ ਹਨ ਅਤੇ ਕਿਰਪਾਨ ਦੇ ਬਲੇਡ ਦੀ ਲੰਬਾਈ 6 ਇੰਚ ਤੋਂ ਵੱਧ ਅਤੇ ਇਸ ਦੀ ਕੁੱਲ ਲੰਬਾਈ 9 ਇੰਚ ਤੋਂ ਵੱਧ ਨਹੀਂ ਹੋਣੀ ਚਾਹੀਦੀ। 

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਸਬ-ਇੰਸਪੈਕਟਰ ਦੀ ਗੱਡੀ ਹੇਠ ਬੰਬ ਪਲਾਂਟ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਸ ਦਾ ਵੱਡਾ ਐਕਸ਼ਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


 


author

Gurminder Singh

Content Editor

Related News