''ਕਿਰਤੀ ਕਿਸਾਨ ਯੂਨੀਅਨ'' ਨੇ ਸਿਆਸਤ ਤੋਂ ਕੀਤਾ ਕਿਨਾਰਾ, ''ਜੱਥੇਬੰਦੀ ਆਪਣਾ ਕੋਈ ਉਮੀਦਵਾਰ ਖੜ੍ਹਾ ਨਹੀਂ ਕਰੇਗੀ''
Thursday, Dec 30, 2021 - 04:00 PM (IST)
ਚੰਡੀਗੜ੍ਹ : 'ਕਿਰਤੀ ਕਿਸਾਨ ਯੂਨੀਅਨ' ਵੱਲੋਂ ਸਿਆਸਤ ਤੋਂ ਕਿਨਾਰਾ ਕੀਤਾ ਗਿਆ ਹੈ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਯੂਨੀਅਨ ਦੇ ਆਗੂਆਂ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ 'ਚ ਦੌਰਾਨ ਯੂਨੀਅਨ ਵੱਲੋਂ ਆਪਣਾ ਕੋਈ ਵੀ ਉਮੀਦਵਾਰ ਖੜ੍ਹਾ ਨਹੀਂ ਕੀਤਾ ਜਾਵੇਗਾ। ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀ ਨੇ ਕਿਹਾ ਕਿ ਸਾਡੀ ਜੱਥੇਬੰਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਆਪਣੇ ਉਮੀਦਵਾਰ ਖੜ੍ਹੇ ਨਹੀਂ ਕਰੇਗੀ।
ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਬਣਾਈ ਗਈ ਪਾਰਟੀ 'ਸੰਯੁਕਤ ਸਮਾਜ ਮੋਰਚੇ' ਨਾਲ ਸਾਡਾ ਕੋਈ ਵਾਸਤਾ ਨਹੀਂ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਇਸ ਸਬੰਧੀ ਕਿਸਾਨ ਜੱਥੇਬੰਦੀਆਂ ਦੀ ਇਕ ਮੀਟਿੰਗ 15 ਜਨਵਰੀ ਨੂੰ ਹੋ ਰਹੀ ਹੈ ਅਤੇ ਇਸ ਦੌਰਾਨ ਹੀ ਇਹ ਫ਼ੈਸਲਾ ਲਿਆ ਜਾਵੇਗਾ ਕਿ ਜਿਹੜੀਆਂ ਕਿਸਾਨ ਜੱਥੇਬੰਦੀਆਂ ਚੋਣਾਂ ਲੜ ਰਹੀਆਂ ਹਨ, ਉਨ੍ਹਾਂ ਪ੍ਰਤੀ ਕਿਸ ਤਰ੍ਹਾਂ ਦਾ ਰਵੱਈਆ ਅਪਣਾਇਆ ਜਾਵੇ।
ਇਹ ਵੀ ਪੜ੍ਹੋ : ਮਜੀਠੀਆ ਦੀ ਭਾਲ ’ਚ ਛਾਪੇਮਾਰੀ ਜਾਰੀ, ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀਬਾੜੀ ਬਿੱਲ ਦੁਬਾਰਾ ਲਿਆਉਣ ਸਬੰਧੀ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਵੱਲੋਂ ਰੱਦ ਕੀਤੇ ਬਿੱਲ ਦੁਬਾਰਾ ਲਿਆਂਦੇ ਜਾਣਗੇ ਤਾਂ ਪਹਿਲਾਂ ਤੋਂ ਵੀ ਜ਼ਿਆਦਾ ਤਕੜੀ ਆਵਾਜ਼ ਉੱਠੇਗੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਤੋਂ ਮਾੜਾ ਪ੍ਰਭਾਵ ਕੋਈ ਨਹੀਂ ਪਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ