ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Friday, Feb 16, 2018 - 02:26 AM (IST)

ਬਹਿਰਾਮਪੁਰ,   (ਗੋਰਾਇਆ)-   ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਮੱਲ੍ਹੀਆ ਵਿਖੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਤਰਲੋਕ ਸਿੰਘ ਬਹਿਰਾਮਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਮੁਆਫ ਕਰਨ ਤੇ ਹੋਰ ਵਾਆਦਿਆਂ ਤੋਂ ਮੁੱਕਰਨ ਤੇ ਕਿਸਾਨਾਂ 'ਤੇ ਪਰਚੇ ਦਰਜ ਕਰਨ ਖਿਲਾਫ ਇਹ ਪੁਤਲਾ ਫੂਕਣ ਲਈ ਮਜਬੂਰ ਹੋਣਾ ਪਿਆ। ਪੰਜਾਬ ਸਰਕਾਰ ਵੱਲੋਂ ਸੰਘਰਸ਼ਸ਼ੀਲ ਲੋਕਾਂ ਨੂੰ ਦਬਾਉਣ ਲਈ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਸਰਕਾਰੀ ਤੇ ਨਿੱਜੀ ਜਾਇਦਾਦ ਭੰਨ-ਤੋੜ ਰੋਕੂ ਐਕਟ 2014 ਤੇ ਪਕੋਕਾ ਦੇ (ਜਥੇਬੰਦਕ ਜੁਰਮ ਰੋਕੂ ਕਾਨੂੰਨ) ਖਿਲਾਫ 17 ਫਰਵਰੀ ਨੂੰ ਜਲੰਧਰ 'ਚ ਇਕ ਵੱਡੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ।
ਇਸ ਸਮੇਂ ਸੂਬਾ ਆਗੂ ਸਤਬੀਰ ਸਿੰਘ ਸੁਲਤਾਨੀ, ਦਲਬੀਰ ਸਿੰਘ ਸ਼ਮਸ਼ੇਰਪੁਰ, ਮੁਖਤਿਆਰ ਸਿੰਘ ਮੱਲ੍ਹੀਆ, ਜਤਿੰਦਰ ਬਿੱਟੂ ਆਦਿ ਹਾਜ਼ਰ ਸਨ।


Related News