ਅਫ਼ਸੋਸਜਨਕ ਖ਼ਬਰ: ਧਰਨੇ ਤੋਂ ਪਰਤ ਰਹੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Sunday, Oct 03, 2021 - 06:05 PM (IST)

ਅਫ਼ਸੋਸਜਨਕ ਖ਼ਬਰ: ਧਰਨੇ ਤੋਂ ਪਰਤ ਰਹੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਬੁਢਲਾਡਾ (ਬਾਂਸਲ): ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਕਿਸਾਨੀ ਸੰਘਰਸ਼ ’ਚ ਹਿੱਸਾ ਲੈ ਕੇ ਵਾਪਸ ਪਰਤ ਰਹੇ ਬੀਰੇਵਾਲਾ ਡੋਗਰਾ ਦੇ ਕਿਸਾਨ ਰਵਿੰਦਰ ਸਿੰਘ ਰਵੀ (32) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪਿੰਡ ਦੇ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਔਲਖ ਨੇ ਦੱਸਿਆ ਕਿ ਸੰਘਰਸ਼ ਦੌਰਾਨ ਰਵਿੰਦਰ ਸਿੰਘ ਵਾਪਸ ਆ ਰਿਹਾ ਸੀ ਕਿ ਰਸਤੇ ਵਿੱਚ ਉਸ ਦੀ ਅਚਾਨਕ ਸਿਹਤ ਖ਼ਰਾਬ ਹੋ ਗਈ, ਜਿੱਥੇ ਉਸ ਨੂੰ ਇਲਾਜ ਲਈ ਡਾਕਟਰਾਂ ਕੋਲ ਲੈ ਕੇ ਗਏ ਤਾਂ ਬਾਅਦ ਵਿੱਚ ਉਸ ਨੂੰ ਮ੍ਰਿਤਕ ਘੋਸ਼ਿਤ ਕਰਾਰ ਦੇ ਦਿੱਤਾ ਗਿਆ।

ਇਹ ਵੀ ਪੜ੍ਹੋ : ਕੇਜਰੀਵਾਲ ਦੀਆਂ ਗਾਰੰਟੀਆਂ ’ਤੇ ‘ਆਪ’ ਦੇ ਹੀ ਵਿਧਾਇਕਾਂ ਤੇ ਵਰਕਰਾਂ ਨੂੰ ਭਰੋਸਾ ਨਹੀਂ : ਮਜੀਠੀਆ

ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 12 ਸਾਲਾਂ ਧੀ ਛੱਡ ਗਿਆ ਹੈ। ਆਰਥਿਕ ਹਾਲਤ ਮੰਦੀ ਹੋਣ ਕਾਰਨ ਘਰ ਦਾ ਗੁਜਾਰਾ ਕਾਫੀ ਮੁਸਕਲ ਨਾਲ ਚੱਲਦਾ ਸੀ। ਭਾਰਤੀ ਕਿਸਾਨ ਯੂਨੀਅਨ ਡਕੋਦਾ ਦੇ ਆਗੂ ਦਰਸ਼ਨ ਸਿੰਘ ਗੁਰਨੇ ਨੇ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਅਤੇ ਸਰਕਾਰੀ  ਨੌਕਰੀ ਅਤੇ ਕਰਜ਼ਾ ਮੁਆਫੀ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ :  ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਾਂਗਰਸ 'ਤੇ ਨਿਸ਼ਾਨਾ, ਪਿਛਲੇ ਸਾਢੇ ਚਾਰ ਸਾਲਾਂ ’ਚ ਕੁੱਝ ਨਹੀਂ ਕੀਤਾ


author

Shyna

Content Editor

Related News