ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ ਕਿਸਾਨਾਂ ਵਲੋਂ ਫਿਰੋਜ਼ਪੁਰ ਦੇ ਰੇਲਵੇ ਸਟੇਸ਼ਨ ’ਤੇ ਰੇਲ ਦਾ ਚੱਕਾ ਜਾਮ

Thursday, Feb 18, 2021 - 04:02 PM (IST)

ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ ਕਿਸਾਨਾਂ ਵਲੋਂ ਫਿਰੋਜ਼ਪੁਰ ਦੇ ਰੇਲਵੇ ਸਟੇਸ਼ਨ ’ਤੇ ਰੇਲ ਦਾ ਚੱਕਾ ਜਾਮ

ਫ਼ਿਰੋਜ਼ਪੁਰ (ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ ਅੱਜ ਫ਼ਿਰੋਜ਼ਪੁਰ ਛਾਉਣੀ ਦੇ ਰੇਲਵੇ ਸਟੇਸ਼ਨ ’ਤੇ ਵੱਖ-ਵੱਖ ਕਿਸਾਨ ਸੰਗਠਨਾਂ ਨੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਰੇਲ ਦਾ ਚੱਕਾ ਜਾਮ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨਾਂ ਨੇ ਪ੍ਰਧਾਨ ਮੰਤਰੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਅਤੇ ਸ਼ਾਂਤੀਪੂਰਨ ਧਰਨਾ ਦਿੰਦੇ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਵੱਲੋਂ ਦੇਸ਼ ਦੀ ਕਿਸਾਨੀ ਅਤੇ ਕਿਸਾਨਾਂ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ ਅਤੇ ਕੋਵਿਡ ਦੀ ਆੜ ਵਿੱਚ ਕਾਲੇ ਕਾਨੂੰਨ ਬਣਾ ਕੇ ਪ੍ਰਧਾਨ ਪ੍ਰਧਾਨ ਮੰਤਰੀ ਪੂੰਜੀਪਤੀ ਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਿਚ ਲੱਗੇ ਹੋਏ ਹਨ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ  

PunjabKesari

ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਦੇਸ਼ ਭਰ ਦੇ ਕਿਸਾਨ ਕੜਾਕੇ ਦੀ ਠੰਡ ਵਿੱਚ ਆਪਣੇ ਪਰਿਵਾਰਾਂ ਦੇ ਨਾਲ ਮਿਲ ਕੇ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸੜਕਾਂ ’ਤੇ ਸ਼ਾਂਤੀਪੂਰਨ ਕਿਸਾਨ ਅੰਦੋਲਨ ਕਰ ਰਹੇ ਹਨ। ਦੂਜੇ ਪਾਸੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਿਸਾਨਾਂ ਦੇ ਇਸ ਅੰਦੋਲਨ ਦਾ ਕੋਈ ਅਸਰ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਕਿਸਾਨਾਂ ਦੇ ਖ਼ਿਲਾਫ਼ ਦਰਜ ਕੀਤੇ ਗਏ ਸਾਰੇ ਝੂਠੇ ਮੁਕੱਦਮੇ ਰੱਦ ਕੀਤੇ ਜਾਣ ਅਤੇ ਭਾਜਪਾ ਲੋਕਾਂ ਚ ਝੂਠੀਆਂ ਅਫ਼ਵਾਹਾਂ ਫੈਲਾ ਕੇ ਭਰਮ ਪੈਦਾ ਕਰਨਾ ਬੰਦ ਕਰੇ। ਸੈਂਕੜੇ ਕਿਸਾਨਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਜਲਦੀ ਤੋਂ ਜਲਦੀ ਕਾਲੇ ਕਾਨੂੰਨਾਂ ਅਤੇ ਬਿਜਲੀ ਸੋਧ ਐਕਟ ਨੂੰ ਰੱਦ ਕਰੇ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ : ਭਾਜਪਾ ਦੇ ਮਜਬੂਤ ਗੜ੍ਹ 'ਚ ਕੈਪਟਨ ਨੇ ਮਚਾਇਆ ‘ਗਦਰ’, ਜਿੱਤੀਆਂ ਸਾਰੀਆਂ ਸੀਟਾਂ

ਸੰਯੁਕਤ ਕਿਸਾਨ ਮੋਰਚੇ ਨੇ ਇਹ ਐਲਾਨ ਕੀਤਾ ਕਿ 26 ਫਰਵਰੀ ਨੂੰ ਦਿੱਲੀ ਦੇ ਸਾਰੇ ਬਾਰਡਰਾਂ ਤੇ ਦੇਸ਼ ਦੇ ਨੌਜਵਾਨਾਂ ਨੂੰ ਨਾਲ ਲੈ ਕੇ ਇਨ੍ਹਾਂ ਫਸਾਉਣ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇਹ ਪ੍ਰਦਰਸ਼ਨ ਭਾਜਪਾ ਦੇ ਆਈ.ਟੀ. ਸੈੱਲ ਦੁਆਰਾ ਚਲਾਏ ਜਾ ਰਹੇ ਝੂਠੇ ਭਰਮ ਨੂੰ ਤੋੜਨ ਦੀ ਕੋਸ਼ਿਸ਼ ਹੋਵੇਗੀ ਕਿ ਨੌਜਵਾਨ ਮੋਰਚਾ ਅਲੱਗ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਨੌਜਵਾਨ ਸ਼ਕਤੀ ਕਿਸਾਨਾਂ ਦੇ ਨਾਲ ਹੈ ਅਤੇ ਜੋ ਸਮੇਂ-ਸਮੇਂ ’ਤੇ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ’ਤੇ ਪ੍ਰਦਰਸ਼ਨ ਕਰੇਗੀ।

ਪੜ੍ਹੋ ਇਹ ਵੀ ਖ਼ਬਰ - ਫਾਇਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ, ਸੁਸਾਈਡ ਨੋਟ ’ਚ ਕਹੀ ਇਹ ਗੱਲ

ਪੜ੍ਹੋ ਇਹ ਵੀ ਖ਼ਬਰ - ਨਗਰ ਨਿਗਮਾਂ ਤੇ ਨਗਰ ਕੌਂਸਲ ਚੋਣ 2021 : ਅੰਮ੍ਰਿਤਸਰ ’ਚ ਇਨ੍ਹਾਂ ਉਮੀਦਵਾਰਾਂ ਨੇ ਹਾਸਲ ਕੀਤੀ ਜਿੱਤ


author

rajwinder kaur

Content Editor

Related News