ਕਿਸਾਨ ਅੰਦੋਲਨ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ, ਹੋਟਲਾਂ ਤੇ ਰਿਜ਼ੋਰਟਾਂ ’ਚ 40 ਫੀਸਦੀ ਐਡਵਾਂਸ ਬੁਕਿੰਗ ਰੱਦ

Friday, Feb 16, 2024 - 11:28 AM (IST)

ਅੰਮ੍ਰਿਤਸਰ (ਜਸ਼ਨ/ਇੰਦਰਜੀਤ/ਸੁਮਿਤ) - ਕਿਸਾਨ ਅੰਦੋਲਨ ਕਾਰਨ ਜਿੱਥੇ ਪੰਜਾਬ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਆਉਣ-ਜਾਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਦੇਸ਼ ਦੇ ਹੋਰਨਾਂ ਹਿੱਸਿਆਂ ਤੋਂ ਪੰਜਾਬ ਆਉਣ ਵਾਲੇ ਲੋਕ ਵੀ ਚਿੰਤਤ ਹਨ। ਬਹੁਤ ਸਾਰੇ ਐੱਨ. ਆਰ. ਆਈਜ਼ ਜਿਨ੍ਹਾਂ ਨੇ ਕਈ ਮਹੀਨੇ ਪਹਿਲਾਂ ਪੰਜਾਬ ਆਉਣ ਦੀ ਯੋਜਨਾ ਬਣਾਈ ਸੀ, ਉਹ ਹੁਣ ਆਪਣੀ ਬੁਕਿੰਗ ਰੱਦ ਕਰਵਾ ਰਹੇ ਹਨ। ਵਿਦੇਸ਼ਾਂ ਤੋਂ ਅੰਮ੍ਰਿਤਸਰ ਆਉਣ ਵਾਲੇ ਲੋਕਾਂ ਦੇ ਵੱਡੇ ਪੱਧਰ ’ਤੇ ਪ੍ਰੋਗਰਾਮ ਰੱਦ ਹੋਣ ਦੀਆਂ ਸੂਚਨਾਵਾਂ ਨੂੰ ਲੈ ਕੇ ਸੈਰ-ਸਪਾਟਾ ਉਦਯੋਗ ਨਾਲ ਜੁੜੇ ਲੋਕਾਂ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ :    ਕਿਸਾਨ ਅੰਦੋਲਨ 2.0 : ਹਰਿਆਣਾ ਪੁਲਸ ਵਲੋਂ ਚੰਡੀਗੜ੍ਹ-ਦਿੱਲੀ ਰੂਟ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ

ਇਸ ਸਬੰਧੀ ਅੰਮ੍ਰਿਤਸਰ ਹੋਟਲ ਰਿਜ਼ੋਰਟ ਐਸੋਸੀਏਸ਼ਨ ਸਿਵਲ ਲਾਈਨ ਦੇ ਪ੍ਰਧਾਨ ਏ. ਪੀ. ਸਿੰਘ ਚੱਠਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਕਾਰਨ ਹੋਟਲਾਂ ਅਤੇ ਰਿਜ਼ੋਰਟਾਂ ਵਿਚ ਲਗਭਗ 40 ਫੀਸਦੀ ਐਡਵਾਂਸ ਬੁਕਿੰਗਾਂ ਰੱਦ ਹੋ ਚੁੱਕੀਆਂ ਹਨ, ਸੈਲਾਨੀ ਇੱਥੇ ਤਿੰਨ ਰੂਟਾਂ ਰਾਹੀਂ ਆਉਂਦੇ ਹਨ। ਇਨ੍ਹਾਂ ਵਿਚ ਸੜਕ, ਰੇਲ ਅਤੇ ਹਵਾਈ ਮਾਰਗ ਸ਼ਾਮਲ ਹਨ। ਹੋਟਲ ਬੁਕਿੰਗ ਰੱਦ ਹੋਣ ਕਾਰਨ ਇਕੱਲੇ ਅੰਮ੍ਰਿਤਸਰ ਦੀ ਹੋਟਲ ਸਨਅਤ ਨੂੰ ਕਰੀਬ 10 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸ ਸਮੇਂ ਐੱਨ. ਆਰ. ਆਈ. ਨੇ ਕਾਫੀ ਸਮਾਂ ਪਹਿਲਾਂ ਆਪਣੀ ਬੁਕਿੰਗ ਰੱਦ ਕਰਵਾ ਦਿੱਤੀ ਹੈ। ਇਸ ਦੇ ਨਾਲ ਹੀ ਆਉਣ ਵਾਲੇ ਮਾਰਚ ਅਤੇ ਅਪ੍ਰੈਲ ਦੀਆਂ ਬੁਕਿੰਗਾਂ ਵੀ ਰੱਦ ਕਰਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ :   ਸ਼ਨੀਵਾਰ ਨੂੰ ਵੀ ਖੁੱਲ੍ਹੇਗਾ ਸ਼ੇਅਰ ਬਾਜ਼ਾਰ ,  ਡਿਜ਼ਾਸਟਰ ਰਿਕਵਰੀ ਸਾਈਟ ਦੀ ਹੋਵੇਗੀ ਲਾਈਵ

ਹਵਾਈ ਕਿਰਾਇਆ 4 ਤੋਂ 10 ਗੁਣਾ ਵਧਿਆ

ਅੰਮ੍ਰਿਤਸਰ ਤੋਂ ਦਿੱਲੀ ਦੀ ਉਡਾਣ ਦਾ ਕਿਰਾਇਆ ਕਈ ਗੁਣਾ ਵਧ ਗਿਆ ਹੈ। ਇਸ ਕਾਰਨ ਯਾਤਰੀਆਂ ਦਾ ਇਸ ਰੂਟ ਤੋਂ ਸਫਰ ਕਰਨ ਤੋਂ ਮੂੰਹ ਮੋੜਨਾ ਸੁਭਾਵਿਕ ਹੈ। ਅੰਮ੍ਰਿਤਸਰ ਤੋਂ ਦਿੱਲੀ ਉਡਾਣ ਦੇ ਕਿਰਾਏ ਵਿਚ 4 ਤੋਂ 10 ਗੁਣਾ ਵਾਧਾ ਹੋਣ ਕਾਰਨ ਹਵਾਈ ਯਾਤਰੀਆਂ ਵਿਚ ਹਾਹਾਕਾਰ ਮਚੀ ਹੋਈ ਹੈ। ਸੈਲਾਨੀਆਂ ’ਤੇ ਨਿਰਭਰ ਕਾਰੋਬਾਰੀਆਂ ਦਾ ਮੰਨਣਾ ਹੈ ਕਿ ਨਾ ਤਾਂ ਈਂਧਨ ਦੀ ਕੀਮਤ ਅਤੇ ਨਾ ਹੀ ਏਅਰਪੋਰਟ ਪਾਰਕਿੰਗ ਦਾ ਕਿਰਾਇਆ ਵਧਿਆ ਹੈ। ਏਅਰਲਾਈਨਜ਼ ਯਾਤਰੀਆਂ ਦੀ ਮਜ਼ਬੂਰੀ ਦਾ ਨਾਜਾਇਜ਼ ਫਾਇਦਾ ਉਠਾ ਰਹੀਆਂ ਹਨ।

ਬੱਸ ਸਟੈਂਡ ’ਤੇ ਸਵਾਰੀਆਂ ਦੀ ਗਿਣਤੀ ’ਚ 50 ਫੀਸਦੀ ਦੀ ਿਗਰਾਵਟ

ਕਿਸਾਨਾਂ ਵੱਲੋਂ ਮੁੜ ਦਿੱਲੀ ਵੱਲ ਕੂਚ ਕਰਨ ਤੋਂ ਬਾਅਦ ਿੲਕ ਵਾਰ ਫਿਰ ਤੋਂ ਸਰਕਾਰੀ ਟਰਾਂਸਪੋਰਟ ’ਤੇ ਸੰਕਟ ਦੇ ਬੱਦਲ ਮੰਡਰਾਉਣ ਲੱਗੇ ਹਨ, ਜਿਸ ਕਾਰਨ ਸਵਾਰੀਆਂ ਦੀ ਗਿਣਤੀ ਵਿਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇੰਨਾ ਹੀ ਨਹੀਂ ਅੰਮ੍ਰਿਤਸਰ ਤੋਂ ਹਰਿਦੁਆਰ, ਰਿਸ਼ੀਕੇਸ਼ ਅਤੇ ਦਿੱਲੀ ਦੇ ਕਈ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਨੂੰ ਫਿਲਹਾਲ ਮੁਅੱਤਲ ਕਰ ਦਿੱਤਾ ਗਿਆ ਹੈ। ਰੂਟਾਂ ਦੇ ਮੁਅੱਤਲ ਹੋਣ ਤੋਂ ਬਾਅਦ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੱਸਾਂ ਦੇ ਬੰਦ ਹੋਣ ਤੋਂ ਬਾਅਦ ਸਵਾਰੀਆਂ ਵਿਚ ਭਾਰੀ ਦਹਿਸ਼ਤ ਦਾ ਮਾਹੌਲ ਹੈ, ਉਥੇ ਹੀ ਅੱਜ ਕਿਸਾਨਾਂ ਵਲੋਂ ਰੇਲ ਆਵਾਜਾਈ ਵੀ ਬੰਦ ਕਰ ਦਿੱਤੀ ਗਈ, ਜਿਸ ਕਾਰਨ ਸਵਾਰੀਆਂ ਨੂੰ ਕਾਫੀ ਖੱਜਲ-ਖੁਆਰ ਹੋਣਾ ਪਿਆ ਅਤੇ ਕਾਫੀ ਿਚੰਤਤ ਵੀ ਨਜ਼ਰ ਆਏ। ਇਸ ਕਾਰਨ ਅੱਜ ਸਥਾਨਕ ਬੱਸ ਸਟੈਂਡ ’ਤੇ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਵਿਭਾਗੀ ਸੂਤਰਾਂ ਅਨੁਸਾਰ ਇਨ੍ਹਾਂ ਦਿਨਾਂ ਵਿਚ ਯਾਤਰੀਆਂ ਦੀ ਗਿਣਤੀ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਕਿਹੜੇ ਰਸਤੇ ਹਨ ਪ੍ਰਭਾਵਿਤ ਹਨ - ਵਿਭਾਗੀ ਸੂਤਰਾਂ ਅਨੁਸਾਰ ਇਸ ਸਮੇਂ ਅੰਮ੍ਰਿਤਸਰ ਤੋਂ ਮੁੱਖ ਤੌਰ ’ਤੇ ਦਿੱਲੀ ਵੱਲ ਜਾਣ ਵਾਲੇ ਸਾਰੇ ਰਸਤੇ ਪ੍ਰਭਾਵਿਤ ਹੋਏ ਹਨ। ਅੰਮ੍ਰਿਤਸਰ ਤੋਂ ਬੱਸਾਂ ਅੰਬਾਲਾ ਤੱਕ ਹੀ ਪੁੱਜ ਸਕਦੀਆਂ ਹਨ ਅਤੇ ਇਸ ਤੋਂ ਅੱਗੇ ਰੂਟਾਂ ’ਤੇ ਬੱਸਾਂ ਨਹੀਂ ਚੱਲ ਰਹੀਆਂ। ਇਸ ਤੋਂ ਇਲਾਵਾ ਰਿਸ਼ੀਕੇਸ਼, ਹਰਿਦੁਆਰ, ਯਮੁਨਾਨਗਰ ਆਦਿ ਕਈ ਰੂਟ ਅਜਿਹੇ ਹਨ, ਜਿਨ੍ਹਾਂ ’ਤੇ ਬੱਸ ਸਰਵਿਸ ਨਹੀਂ ਚੱਲ ਰਹੀ, ਜਿਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕੀ ਕਹਿੰਦੇ ਹਨ ਅਧਿਕਾਰੀ - ਇਸ ਸਬੰਧੀ ਜਦੋਂ ਸਟੇਸ਼ਨ ਸੁਪਰਡੈਂਟ ਮਨਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸਵਾਰੀਆਂ ਦੀ ਗਿਣਤੀ ਵਿਚ ਭਾਰੀ ਕਮੀ ਆਈ ਹੈ, ਦੂਜੇ ਪਾਸੇ ਬੱਸਾਂ ਦੀ ਗਿਣਤੀ ਵੀ ਘਟਾਈ ਗਈ ਹੈ, ਕਿਉਕਿ ਦਿੱਲੀ ਵੱਲ ਜਾਣ ਵਾਲੇ ਰਸਤੇ ਬੰਦ ਹੋਣ ਕਾਰਨ ਬੱਸਾਂ ਨੂੰ ਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਕੋਈ ਰੂਟ ਬੰਦ ਨਹੀਂ ਹੈ, ਬਾਕੀ ਰੋਡ ਜਿਉਂ ਦੀ ਤਿਉਂ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਰੋਜ਼ਾਨਾ ਦੇ ਆਧਾਰ ’ਤੇ ਵੀ ਯਾਤਰੀਆਂ ਦੀ ਗਿਣਤੀ ਵਿੱਚ ਕਰੀਬ 50 ਫੀਸਦੀ ਦੀ ਕਮੀ ਆਈ ਹੈ।

ਇਹ ਵੀ ਪੜ੍ਹੋ :   ਕਿਸਾਨ ਅੰਦੋਲਨ 2.0 : ਹਰਿਆਣਾ ਪੁਲਸ ਵਲੋਂ ਚੰਡੀਗੜ੍ਹ-ਦਿੱਲੀ ਰੂਟ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


Harinder Kaur

Content Editor

Related News