ਕਿਸਾਨ ਅੰਦੋਲਨ ਦੌਰਾਨ ਮੁੱਖ ਮੰਤਰੀ ਨੇ ਸੱਦੀ ਸਰਬ ਪਾਰਟੀ ਬੈਠਕ
Sunday, Jan 31, 2021 - 10:16 PM (IST)
ਚੰਡੀਗੜ੍ਹ : ਕਿਸਾਨ ਅੰਦੋਲਨ ਦਰਮਿਆਨ ਪੈਦਾ ਹੋਈ ਸਥਿਤੀ ਦੇ ਚੱਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਲ ਪਾਰਟੀ ਮੀਟਿੰਗ ਬੁਲਾਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਆਖਿਆ ਹੈ ਕਿ ਕਿਸਾਨੀ ਅੰਦੋਲਨ ਨੂੰ ਲੈ ਕੇ 2 ਫਰਵਰੀ ਨੂੰ ਆਲ ਪਾਰਟੀ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ, ਲਿਹਾਜ਼ਾ ਸਾਰੀਆਂ ਪਾਰਟੀਆਂ ਨੂੰ ਮੌਜੂਦਾ ਸਮੇਂ ਦੀ ਅਹਿਮੀਅਤ ਨੂੰ ਦੇਖਦੇ ਹੋਏ ਸਿਆਸਤ ਤੋਂ ਉਪਰ ਉ¤ਠ ਕੇ ਸੋਚਣ ਦੀ ਲੋੜ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਫਿਰ ਵੰਗਾਰੀ ਮੋਦੀ ਸਰਕਾਰ, ਸ਼ਾਇਰਾਨਾ ਅੰਦਾਜ਼ ’ਚ ਆਖ ਦਿੱਤੀ ਵੱਡੀ ਗੱਲ
ਦੱਸਣਯੋਗ ਹੈ ਕਿ 26 ਜਨਵਰੀ ਨੂੰ ਕਿਸਾਨਾਂ ਦੀ ਦਿੱਲੀ ਵਿਚ ਪਰੇਡ ਤੋਂ ਬਾਅਦ ਪੈਦਾ ਹੋਈ ਸਥਿਤੀ ’ਤੇ ਵੀ ਮੁੱਖ ਮੰਤਰੀ ਨੇ ਚਿੰਤਾ ਜ਼ਾਹਰ ਕੀਤੀ ਸੀ। ਇਸ ਤੋਂ ਪਹਿਲਾਂ ਵੀ ਕਈ ਵਾਰ ਕੈਪਟਨ ਅਮਰਦਿੰਰ ਸਿੰਘ ਨੇ ਆਖਦੇ ਰਹੇ ਹਨ ਕਿ ਸਰਕਾਰ ਨੂੰ ਸਮੇਂ ਰਹਿੰਦੇ ਕਿਸਾਨਾਂ ਦੀ ਗੱਲ ਮੰਨ ਲੈਣੀ ਚਾਹੀਦੀ ਹੈ, ਅਤੇ ਜੇਕਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਹੈ ਤਾਂ ਇਸ ਨਾਲ ਮੌਹਾਲ ਵੀ ਖ਼ਰਾਬ ਹੋ ਸਕਦਾ ਹੈ।
ਇਹ ਵੀ ਪੜ੍ਹੋ : ਰਵਨੀਤ ਬਿੱਟੂ ਦਾ ਵੱਡਾ ਬਿਆਨ, ਪੰਜਾਬੀਓ ਪੱਗ ਦਾ ਸਵਾਲ ਹੈ, ਕਿਸਾਨ ਅੰਦੋਲਨ ’ਚ ਵਹੀਰਾਂ ਘੱਤ ਕੇ ਪੁੱਜੋ
ਉਧਰ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ 68ਵੇਂ ਦਿਨ ਵੀ ਜਾਰੀ ਹੈ। ਸੰਯੁਕਤ ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਵੱਲੋਂ ਸਰਬ ਪਾਰਟੀ ਬੈਠਕ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਬਾਰੇ ਕੇਂਦਰ ਸਰਕਾਰ ਵੱਲੋਂ ਦਿੱਤੇ ਪ੍ਰਸਤਾਵ ਬਾਰੇ ਦਿੱਤੇ ਬਿਆਨ ਦਾ ਨੋਟਿਸ ਲਿਆ। ਕਿਸਾਨ ਆਪਣੀ ਚੁਣੀ ਹੋਈ ਸਰਕਾਰ ਨੂੰ ਮਨਾਉਣ ਲਈ ਦਿੱਲੀ ਆਏ ਹਨ ਅਤੇ ਇਸ ਲਈ ਸਰਕਾਰ ਨਾਲ ਗੱਲਬਾਤ ਕਰਨ ਲਈ ਕਿਸਾਨ ਜੱਥੇਬੰਦੀਆਂ ਦੇ ਦਰਵਾਜ਼ੇ ਬੰਦ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਕਿਸਾਨ ਤਿਨੇ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਲਈ ਅਤੇ ਐੱਮ.ਐੱਸ.ਪੀ. ਦੀ ਕਾਨੂੰਨੀ ਗਰੰਟੀ ਲਈ ਗੱਲਬਾਤ ਲਈ ਹਮੇਸ਼ਾ ਤਿਆਰ ਹਨ।
ਇਹ ਵੀ ਪੜ੍ਹੋ : ਕਿਸਾਨਾਂ ਨੇ ਘੇਰਿਆ ਭਾਜਪਾ ਦਾ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ, ਦਿੱਤੀ ਚਿਤਾਵਨੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?