ਬਾਘਾਪੁਰਾਣਾ ਰੈਲੀ ਲਈ ਅੰਮ੍ਰਿਤਸਰ ਪੁੱਜੇ ਕੇਜਰੀਵਾਲ, ਹਵਾਈ ਅੱਡੇ ’ਤੇ ਲੈਣ ਪਹੁੰਚੇ ਭਗਵੰਤ ਮਾਨ
Sunday, Mar 21, 2021 - 11:51 AM (IST)
ਅੰਮ੍ਰਿਤਸਰ - ਮੋਗਾ ਦੇ ਬਾਘਾ ਪੁਰਾਣਾ ਵਿਖੇ ਅੱਜ ਆਮ ਆਦਮੀ ਪਾਰਟੀ ਵਲੋਂ ਕਿਸਾਨ ਮਹਾ ਸੰਮੇਲਨ ਕੀਤਾ ਜਾ ਰਿਹਾ ਹੈ। ਇਸ ਵਿਚ ਪਾਰਟੀ ਦੀ ਵੱਡੀ ਲੀਡਰਸ਼ਿਪ ਮੌਜੂਦ ਰਹੇਗੀ। ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋ ਹਨ।ਕੇਜਰੀਵਾਲ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਵਾਈ ਅੱਡੇ ’ਤੇ ਪਹੁੰਚੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਕੇਜਰੀਵਾਲ ਨੂੰ ਲੈਣ ਲਈ ਹਵਾਈ ਅੱਡੇ ’ਤੇ ਮੌਜੂਦ ਰਹੇ।
ਇਹ ਵੀ ਪੜ੍ਹੋ : ਮੁੱਖ ਮੰਤਰੀ ਤੋਂ ਉਪਰ ਹੋਇਆ ਸਿੱਖਿਆ ਵਿਭਾਗ, ਬੰਦ ਦੇ ਹੁਕਮਾਂ ਦੇ ਬਾਵਜੂਦ ਸਕੂਲਾਂ ’ਚ ਬੁਲਾਇਆ ਸਟਾਫ਼
ਇਸ ਸੰਬੰਧੀ ਕੇਜਰੀਵਾਲ ਨੇ ਕਿਹਾ ਕਿ ਜਦੋਂ ਤੋਂ ਕਿਸਾਨਾਂ ਵੱਲੋਂ ਕਾਲੇ ਖੇਤੀ ਕਾਨੂੰਨਾ ਖ਼ਿਲਾਫ਼ ਅੰਦੋਲਨ ਸ਼ੁਰੂ ਕੀਤਾ ਗਿਆ ਹੈ, ਉਨ੍ਹਾਂ ਦੀ ਪਾਰਟੀ ਅਤੇ ਸਰਕਾਰ ਉਸ ਸਮੇਂ ਤੋਂ ਕਿਸਾਨਾਂਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਅੱਜ ਬਾਘਾ ਪੁਰਾਣਾ ਵਿਖੇ ਕਿਸਾਨਾਂ ਦੇ ਹੱਕ ਵਿਚ ਹੋ ਰਹੇ ਮਹਾਸੰਮੇਲਨ ਵਿਚ ਉਹ ਸ਼ਿਰਕਤ ਕਰਨ ਪੁੱਜੇ ਹਨ ਤੇ ਕਿਸਾਨਾਂ ਦਾ ਸਮਰਥਨ ਕਰਨਗੇ। ਉਨ੍ਹਾਂ ਪੰਜਾਬ ਦੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਕਾਲੇ ਕਾਨੂੰਨਾ ਖ਼ਿਲਾਫ਼ ਅੰਦੋਲਨ ਆਰੰਭਿਆ ਹੈ, ਉਹ ਉਸ ਵਿਚ ਜ਼ਰੂਰ ਕਾਮਯਾਬ ਹੋਣਗੇ।