''ਕਿਸਾਨ ਦਿੱਲੀ ਬੈਠੇ ਹੱਕਾਂ ਲਈ, ਤੁਸੀ ਚੌਧਰਾਂ ਭਾਲਦੇ ਹੋ’ ਦੇ ਬੈਨਰ ਹੇਠ ਨੌਜਵਾਨ ਵਲੋਂ ਚੋਣਾਂ ਦਾ ਬਾਈਕਾਟ
Friday, Feb 05, 2021 - 06:27 PM (IST)
ਕੋਟ ਈਸੇ ਖਾਂ (ਗਰੋਵਰ, ਸੰਜੀਵ, ਗਾਂਧੀ): ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਕਾਰਨ ਜਿੱਥੇ ਸਾਰੀਆਂ ਪਾਰਟੀਆਂ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕਾਂ ਵਿੱਚ ਡਟ ਰਹੀਆਂ ਹਨ, ਦੂਸਰੇ ਪਾਸੇ ਇਕ ਨੌਜਵਾਨ ਅਰਸ਼ ਗਿੱਲ ਉਮਰੀਆਣਾ ਨਿਵੇਕਲੇ ਢੰਗ ਨਾਲ ਇੱਕ ਬੋਰਡ ਲੈ ਕੇ ਆਮ ਜਨਤਾ ਨੂੰ ਨਗਰ ਕੌਂਸਲ ਚੋਣਾਂ ਦਾ ਬਾਈਕਾਟ ਕਰਨ ਦੀ ਪ੍ਰੇਰਨਾ ਦਿੰਦਾ ਹੋਇਆ ਸਾਰਾ ਦਿਨ ਸ਼ਹਿਰ ਕੋਟ ਈਸੇ ਖਾਂ ਦੇ ਮੇਨ ਚੌਂਕ ਵਿੱਚ ਖੜਾ ਨਜ਼ਰ ਆਇਆ, ਜਿਸ ਵਿੱਚ ਕਿਸਾਨ ‘ਦਿੱਲੀ ਬੈਠੇ ਹੱਕਾਂ ਲਈ, ਤੁਸੀ ਚੋਧਰਾਂ ਭਾਲਦੇ ਹੋ ਸ਼ਰਮ ਕਰੋ’ ਦੇ ਬੈਨਰ ਨੂੰ ਲੈ ਕੇ ਚੋਣਾਂ ਦਾ ਬਾਈਕਾਟ ਕਰਨ ਦਾ ਦਿੱਤਾ ਸੁਨੇਹਾ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੇ ਸ਼ਾਇਰਾਨਾ ਅੰਦਾਜ਼ ’ਚ ਕਿਸਾਨ ਵਿਰੋਧੀਆਂ ’ਤੇ ਮੁੜ ਵਿੰਨਿ੍ਹਆ ਨਿਸ਼ਾਨਾ
ਅਰਸ਼ ਗਿੱਲ ਨੇੇ ਦੱਸਿਆ ਕਿ ਉਹ ਇੱਕ ਆਮ ਇਨਸਾਨ ਹਾਂ ਕਿਸਾਨਾਂ ਦੇ ਨਾਲ ਹਾਂ ਤੇ ਕਿਸਾਨਾਂ ਦੇ ਹੱਕ ਵਿੱਚ ਪ੍ਰਚਾਰ ਕਰ ਰਿਹਾ ਹਾਂ, ਉਸਨੇ ਕਿਹਾ ਕਿ ਉਹ ਦਿੱਲੀ ਬੈਠੇ ਕਿਸਾਨਾਂ ਦੇ ਹੱਕਾਂ ਲਈ ਮੈਂ ਸਾਰਿਆ ਲੋਕਾਂ ਨੂੰ ਇਨ੍ਹਾਂ ਨਗਰ ਕੌਂਸਲ ਚੋਣਾਂ ਦਾ ਬਾਈਕਾਟ ਕਰਨ ’ਤੇ ਕਿਸਾਨਾਂ ਦੇ ਹੱਕ ਵਿੱਚ ਡਟਨ ਲਈ ਜਾਗਰੂਕ ਕਰਨ ਲਈ ਕਰ ਰਿਹਾ ਹੈ।
ਇਹ ਵੀ ਪੜ੍ਹੋ: ਅਹਿਮ ਖ਼ਬਰ: ਟਵਿੱਟਰ ਨੇ ਫ਼ਿਰ ਬੰਦ ਕੀਤੇ ਕਿਸਾਨ ਅੰਦੋਲਨ ਦੀ ਹਾਮੀ ਭਰਦੇ ਅਕਾਉਂਟ