ਕਿਸਾਨ ਆਗੂਆਂ ਦੀ ਹਰਿਆਣਾ ਪ੍ਰਸ਼ਾਸਨ ਨਾਲ ਮੀਟਿੰਗ ਬੇਸਿੱਟਾ

Wednesday, Aug 21, 2024 - 06:40 PM (IST)

ਪਟਿਆਲਾ (ਕੰਵਲਜੀਤ) : ਕਿਸਾਨ ਦੀ ਮੌਜੂਦਗੀ ਵਿਚ ਪੰਜਾਬ ਅਤੇ ਹਰਿਆਣਾ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਇਹ ਮੀਟਿੰਗ ਪਟਿਆਲਾ ਦੇ ਪੁਲਸ ਲਾਈਨ ਵਿਖੇ ਹੋਈ ਹੈ। ਮੀਟਿੰਗ ਵਿਚ ਹਰਿਆਣਾ ਤੋਂ ਅੰਬਾਲਾ ਦੇ ਐੱਸ. ਪੀ. ਅਤੇ ਡੀ. ਸੀ. ਪੱਧਰ ਦੇ ਅਧਿਕਾਰੀ ਸ਼ਾਮਲ ਹੋਏ ਅਤੇ ਪੰਜਾਬ ਦੇ ਏ. ਡੀ. ਜੀ. ਪੀ. ਅਰਪਿਤ ਸ਼ੁਕਲਾ, ਪਟਿਆਲਾ ਦੇ ਐੱਸ. ਐੱਸ. ਪੀ. ਡਾ.ਨਾਨਕ ਸਿੰਘ, ਪਟਿਆਲਾ ਦੇ ਡੀ. ਸੀ. ਸ਼ੋਹਕਤ ਅਹਿਮਦ ਮੌਜੂਦ ਰਹੇ। ਇਸ ਮੀਟਿੰਗ 'ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸ਼ਾਮਲ ਸਨ। 

ਇਹ ਵੀ ਪੜ੍ਹੋ : ਪੰਜਾਬ ਵਿਚ ਦੋ ਪਹੀਆ ਵਾਹਨ ਚਾਲਕ ਸਾਵਧਾਨ! ਅੱਜ ਤੋਂ ਲਾਗੂ ਹੋਇਆ ਨਵਾਂ ਰੂਲ

ਮੀਟਿੰਗ ਖਤਮ ਹੋਣ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮੀਟਿੰਗ ਵਿਚ ਸ਼ੰਭੂ ਬੈਰੀਅਰ ਖੋਲ੍ਹਣ ਨੂੰ ਲੈ ਕੇ ਗੱਲਬਾਤ ਹੋਈ ਹੈ ਹਰਿਆਣਾ ਦੇ ਅਧਿਕਾਰੀਆਂ ਨੇ ਕਿਸਾਨਾਂ ਦੇ ਟਰੈਕਟਰ ਟਰਾਲੀਆਂ 'ਤੇ ਇਤਰਾਜ਼ ਜਤਾਇਆ। ਇਹ ਮੀਟਿੰਗ ਕਿਸੇ ਸਿੱਟੇ 'ਤੇ ਨਹੀਂ ਪਹੁੰਚ ਸਕੀ ਹੈ ਅਤੇ ਅਗਲੀ ਮੀਟਿੰਗ ਦਾ ਹਵਾਲਾ ਦਿੱਤਾ ਗਿਆ ਹੈ। ਡੱਲੇਵਾਲ ਨੇ ਕਿਹਾ ਕਿ ਜੇਕਰ ਅਸੀਂ ਪੱਕਾ ਮੋਰਚਾ ਲਗਾ ਕੇ ਨਹੀਂ ਬੈਠਾਂਗੇ ਤਾਂ ਕਿਸਾਨ ਸਾਡੀਆਂ ਮੰਗਾਂ ਨੂੰ ਕਿਵੇਂ ਸੁਣੇਗੀ, ਪੱਕਾ ਮੋਰਚਾ ਲਗਾਉਣਾ ਸਾਡੀ ਮਜਬੂਰੀ ਹੈ। ਜਿੰਨੀ ਦੇਰ ਤੇਕ ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਨਹੀਂ ਦਿੱਤੀ ਜਾਂਦੀ ਉਦੋਂ ਤਕ ਸਾਡਾ ਸੰਘਰਸ਼ ਜਾਰੀ ਰਹੇਗਾ। ਲੜਾਈ ਭਾਵੇਂ ਜਿੰਨੀ ਮਰਜ਼ੀ ਲੰਬੀ ਚੱਲੇ ਇਹ ਜਾਰੀ ਰਹੇਗੀ। 

 


Gurminder Singh

Content Editor

Related News