ਕਿਸਾਨਾਂ ਕਰ 'ਤਾ ਨਵੇਂ ਅੰਦੋਲਨ ਦਾ ਐਲਾਨ, ਸਰਵਣ ਸਿੰਘ ਪੰਧੇਰ ਨੇ ਦੱਸੀ ਕੀ ਹੈ ਤਿਆਰੀ
Saturday, Jul 06, 2024 - 06:28 PM (IST)
ਚੰਡੀਗੜ੍ਹ- ਕਿਸਾਨਾਂ ਵੱਲੋਂ ਨਵਾਂ ਅੰਦੋਲਨ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਇਸ ਨਵੇਂ ਅੰਦੋਲਨ ਦਾ ਐਲਾਨ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਦਾ ਵਲੋਂ ਕੀਤਾ ਗਿਆ ਹੈ।ਜਾਣਕਾਰੀ ਮੁਤਾਬਕ ਇਹ 17 ਤੋਂ 18 ਜੁਲਾਈ ਤੱਕ ਅੰਬਾਲਾ 'ਚ ਮੋਰਚਾ ਕਿਸਾਨਾਂ ਵੱਲੋਂ ਲਗਾਇਆ ਜਾਵੇਗਾ। ਇਸ 'ਚ ਕਿਸਾਨ ਆਪਣੇ ਸਾਥੀ ਕਿਸਾਨਾਂ ਨੂੰ ਗ੍ਰਿਫ਼ਤਾਰੀ ਤੋਂ ਰਿਹਾਈ ਕਰਵਾਉਣ ਲਈ ਮੰਗ ਕਰਨਗੇ ਅਤੇ ਇਹ ਮੋਰਚਾ ਐੱਸ. ਪੀ. ਦਫ਼ਤਰ ਦਾ ਘਿਰਾਓ ਕਰੇਗਾ।
ਇਹ ਵੀ ਪੜ੍ਹੋ- SGPC ਵੱਲੋਂ ਕੰਗਨਾ ਰਣੌਤ ਖ਼ਿਲਾਫ਼ ਨਿੰਦਾ ਮਤਾ ਪਾਸ, ਕਿਹਾ- ਦਰਜ ਹੋਵੇ ਮਾਮਲਾ
ਦੱਸ ਦੇਈਏ ਕਿ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨ ਹੁਣ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਵੇੜਾ ਅਚੇ ਸਾਥੀ ਕਿਸਾਨਾਂ ਨੂੰ ਰਿਹਾਅ ਕਰਵਾਉਣ ਦੀ ਤਿਆਰੀ ਕਰ ਰਹੇ ਹਨ। ਇਸ ਲਈ ਕਿਸਾਨਾਂ ਨੇ 17 ਜੁਲਾਈ ਨੂੰ ਅੰਬਾਲਾ ਦੇ ਐੱਸ. ਪੀ. ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਕਿਸਾਨ ਆਗੂ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਕਿਸਾਨ, ਮਜ਼ਦੂਰ ਅਤੇ ਆਮ ਜਨਤਾ 17-18 ਜੁਲਾਈ ਨੂੰ ਅੰਬਾਲਾ ਪਹੁੰਚ ਕੇ ਨਵਦੀਪ ਜਲਵੇੜਾ ਦੀ ਰਿਹਾਈ ਲਈ ਆਰੰਭੀ ਗਈ ਲੜਾਈ ਦਾ ਹਿੱਸਾ ਬਣਨਗੇ।
ਇਸ ਮੌਕੇ ਸਰਵਣ ਸਿੰਘ ਪੰਧੇਰ, ਕਾਕਾ ਸਿੰਘ ਕੋਟੜਾ, ਗੁਰਿੰਦਰ ਸਿੰਘ ਭੰਗੂ , ਜਸਵਿੰਦਰ ਸਿੰਘ ਲੌਂਗੋਵਾਲ, ਇੰਦਰਜੀਤ ਸਿੰਘ ਕੋਟਬੁੱਢਾ, ਸੁਖਜੀਤ ਸਿੰਘ ਹਰਦੋਝੰਡੇ, ਸੁਰਜੀਤ ਸਿੰਘ ਫੂਲ, ਅਭਿਮੰਨਿਯੂ ਕੋਹਾੜ, ਅਮਰਜੀਤ ਸਿੰਘ ਮੋਹੜੀ, ਜੰਗ ਸਿੰਘ ਪਟੇੜੀ, ਹਰਸ਼ੁਲਿੰਦਰ ਸਿੰਘ ਢਿੱਲੋਂ, ਦਲਜੀਤ ਸਿੰਘ ਤੱਗੜ, ਜਸਵੀਰ ਸਿੰਘ ਸਿੱਧੂਪੁਰ ਮੀਟਿੰਗ ਦੌਰਾਨ ਹਾਜ਼ਰ ਸਨ।
ਇਹ ਵੀ ਪੜ੍ਹੋ- ਸੰਸਦ 'ਚ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਤਸਵੀਰ ਲੈ ਕੇ ਜਾਣ 'ਤੇ ਐੱਸ. ਜੀ. ਪੀ. ਸੀ. ਸਖ਼ਤ'
ਜ਼ਿਕਰਯੋਗ ਹੈ ਕਿ ਕਿਸਾਨ ਆਗੂ ਨਵਦੀਪ ਨੇ ਇਸ ਵਾਰ ਵੀ ਕਿਸਾਨ ਅੰਦੋਲਨ 'ਚ ਬਹੁਤ ਹੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਪੰਜਾਬ'ਚ ਕਿਸਾਨ ਅੰਦੋਲਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਇੱਕਜੁੱਟ ਕਰ ਦਿੱਤਾ ਸੀ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਰਾਹੀਂ ਸਰਕਾਰ ਨੂੰ ਲਗਾਤਾਰ ਚੁਣੌਤੀ ਦਿੱਤੀ ਜਾ ਰਹੀ ਸੀ। ਇਸ ਕਾਰਨ ਉਹ ਕਾਫੀ ਸਮੇਂ ਤੋਂ ਹਰਿਆਣਾ ਪੁਲਸ ਦੇ ਨਿਸ਼ਾਨੇ 'ਤੇ ਸੀ। ਅੰਦੋਲਨ ਦੌਰਾਨ ਨਵਦੀਪ ਆਪਣੇ ਹੋਰ ਸਾਥੀਆਂ ਨਾਲ ਬਖਤਰਬੰਦ ਪੋਕਲੇਨ ਮਸ਼ੀਨ ਲੈ ਕੇ ਆਇਆ ਸੀ ਅਤੇ ਹਰਿਆਣਾ ਸਰਕਾਰ ਨੂੰ ਚੁਣੌਤੀ ਦਿੱਤੀ ਸੀ। ਪੁਲਸ ਨੇ ਮਾਰਚ ਮਹੀਨੇ ਚੰਡੀਗੜ੍ਹ ਤੋਂ ਨਵਦੀਪ ਸਿੰਘ ਜਲਬੇੜਾ ਅਤੇ ਉਸਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਸੀ। ਭਾਵੇਂ ਨਵਦੀਪ ਸਿੰਘ ਦੇ ਸਾਥੀ ਗੁਰਕੀਰਤ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ ਪਰ ਨਵਦੀਪ ਸਿੰਘ ਜਲਬੇੜਾ ਇਸ ਸਮੇਂ ਅੰਬਾਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ।
ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8