ਕਿਸਾਨ ਮਹਾ-ਪੰਚਾਇਤ ਦੌਰਾਨ ਬੋਲੇ ਗੁਰਨਾਮ ਚਢੂਨੀ, ਕਿਹਾ-ਕਿਸਾਨ ਜਥੇਬੰਦੀਆਂ ਵੀ ਸਿਆਸੀ ਮੈਦਾਨ ’ਚ ਉਤਰਨ

Sunday, Oct 03, 2021 - 05:11 PM (IST)

ਗੁਰਦਾਸਪੁਰ (ਹਰਮਨ)-ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਤਹਿਤ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਮਹਾ-ਪੰਚਾਇਤ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਕਿਸਾਨ ਨੇਤਾ ਗੁਰਨਾਮ ਸਿੰਘ ਚਢੂਨੀ, ਚੌਧਰੀ ਵਰਿੰਦਰ ਸਿੰਘ ਹੁੱਡਾ, ਲੱਖਾ ਸਿਧਾਣਾ, ਜਗਦੀਪ ਰੰਧਾਵਾ ਸਮੇਤ ਕਈ ਆਗੂਆਂ ਨੇ ਪਹੁੰਚ ਕੇ ਕਿਸਾਨਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਗੁਰਨਾਮ ਸਿੰਘ ਚਢੂਨੀ ਅਤੇ ਲੱਖਾ ਸਿਧਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਹਿਣੀ ਅਤੇ ਕਰਨੀ ’ਚ ਵੱਡਾ ਫਰਕ ਹੈ। ਹੁਣ ਪ੍ਰਧਾਨ ਮੰਤਰੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਕਿਸਾਨਾਂ ਦਾ ਭਲਾ ਕਰ ਰਹੇ ਹਨ ਪਰ ਅਸਲੀਅਤ ਇਹ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੇ ਹਿੱਤ ਵੱਡੇ ਵਪਾਰੀਆਂ ਦੇ ਹੱਥਾਂ ’ਚ ਦੇਣ ਦੀ ਕੋਸ਼ਿਸ ਵਿਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਮਿਤ ਸ਼ਾਹ ਦੀ ਹੋਈ ਮੀਟਿੰਗ ਨੇ ਸਾਰੇ ਭੁਲੇਖੇ ਦੂਰ ਕਰ ਦਿੱਤੇ ਹਨ।

PunjabKesari

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ’ਚ ਹੋਣ ਲੱਗੀ ਸੀ ਬੇਅਦਬੀ ਦੀ ਘਟਨਾ, ਪਿੰਡ ਵਾਸੀਆਂ ਨੇ ਵਿਅਕਤੀ ਨੂੰ ਕੀਤਾ ਕਾਬੂ (ਵੀਡੀਓ)

ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਨੇ ਝੋਨੇ ਦੀ ਖਰੀਦ 10 ਦਿਨ ਲੇਟ ਕਰ ਦਿੱਤੀ ਅਤੇ ਬਾਅਦ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਧਰਨਿਆਂ ਕਾਰਨ ਹੀ ਸਰਕਾਰ ਨੇ ਝੋਨੇ ਦੀ ਖਰੀਦ 3 ਅਕਤੂਬਰ ਤੋਂ ਸ਼ੁਰੂ ਕੀਤੀ ਹੈ। ਉਨ੍ਹਾਂ ਦੁਹਰਾਇਆ ਕਿ ਹੁਣ ਕਿਸਾਨ ਜਥੇਬੰਦੀਆਂ ਨੂੰ ਵੀ ਸਿਆਸੀ ਮੈਦਾਨ ’ਚ ਉਤਰਨਾ ਚਾਹੀਦਾ ਹੈ ਅਤੇ ਸਿਆਸੀ ਤੌਰ ’ਤੇ ਤਾਕਤ ਵੀ ਆਪਣੇ ਹੱਥਾਂ ’ਚ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਦੇਸ਼ ਦੇ ਲੋਕਾਂ ਦੀ ਭਲਾਈ ਲਈ ਸਖ਼ਤ ਕਦਮ ਚੁੱਕਣੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਵੱਲੋਂ ਥੋਪੇ ਗਏ ਖੇਤੀ ਕਾਨੂੰਨ ਸਹੀ ਹਨ ਤਾਂ ਸਾਰੇ ਦੇਸ਼ ਦੇ ਲੋਕ ਮੋਦੀ ਸਰਕਾਰ ਦੇ ਇਨ੍ਹਾਂ ਕਾਨੂੰਨਾਂ ਖ਼ਿਲ਼ਾਫ ਸੜਕਾਂ ’ਤੇ ਕਿਉਂ ਹਨ। ਅੱਜ ਦੀ ਇਸ ਮਹਾ-ਪੰਚਾਇਤ ਦੌਰਾਨ ਵੱਡੀ ਗਿਣਤੀ ’ਚ ਕਿਸਾਨ ਤੇ ਨੌਜਵਾਨ ਮੌਜੂਦ ਸਨ।


Manoj

Content Editor

Related News