ਕਿਸਾਨ ਮਹਾਪੰਚਾਇਤ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ, ਪੰਜਾਬ ਤੋਂ 45000 ਦੇ ਕਿਸਾਨਾਂ ਨੇ ਖਿੱਚੀ ਤਿਆਰੀ

Friday, Mar 17, 2023 - 05:33 PM (IST)

ਕਿਸਾਨ ਮਹਾਪੰਚਾਇਤ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ, ਪੰਜਾਬ ਤੋਂ 45000 ਦੇ ਕਿਸਾਨਾਂ ਨੇ ਖਿੱਚੀ ਤਿਆਰੀ

ਲੁਧਿਆਣਾ (ਮਹਿੰਦਰੂ) : ਸੰਯੁਕਤ ਕਿਸਾਨ ਮੋਰਚਾ ਨੇ 20 ਮਾਰਚ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਲਈ ਪੂਰੀ ਤਿਆਰੀ ਕਰ ਲਈ ਹੈ। ਇਸ ਸਬੰਧੀ ਲੁਧਿਆਣਾ ਵਿਖੇ ਮੀਟਿੰਗ ਕੀਤੀ ਗਈ। ਜਿੱਥੇ ਪੰਜਾਬ ਦੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਮਹਾਂਪੰਚਾਇਤ ਦੀਆਂ ਤਿਆਰੀਆਂ ਮੁਕੰਮਲ ਹਨ। 20 ਮਾਰਚ ਨੂੰ ਪੰਜਾਬ ਦੇ ਕਰੀਬ 45 ਹਜ਼ਾਰ ਕਿਸਾਨ ਦਿੱਲੀ ਜਾਣਗੇ, ਜਿਨ੍ਹਾਂ ਲਈ ਗੁਰਦੁਆਰਾ ਰਕਾਬਗੰਜ ਸਮੇਤ ਵੱਖ-ਵੱਖ ਥਾਵਾਂ ’ਤੇ ਰੁਕਣ ਤੋਂ ਬਾਅਦ 20 ਮਾਰਚ ਦੀ ਸਵੇਰ ਤੋਂ ਹੀ ਰਾਮਲੀਲਾ ਮੈਦਾਨ ’ਚ ਕਿਸਾਨਾਂ ਦਾ ਇਕੱਠ ਸ਼ੁਰੂ ਹੋਵੇਗਾ। 

ਪੰਜਾਬ ਤੋਂ ਇਲਾਵਾ ਉੱਤਰ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ ਸਮੇਤ ਦੱਖਣੀ ਭਾਰਤ ਦੀਆਂ ਕਈ ਕਿਸਾਨ ਜਥੇਬੰਦੀਆਂ ਇੱਥੇ ਪੁੱਜਣਗੀਆਂ। ਇਸ ਦੌਰਾਨ ਕਿਸਾਨ ਅੰਦੋਲਨ ਵਿਚ ਉਨ੍ਹਾਂ ਨੂੰ ਦਿੱਤੇ ਭਰੋਸੇ ਤਹਿਤ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਸਮੇਤ ਅਜੇ ਸ਼ਰਮਾ ਦੀ ਗ੍ਰਿਫ਼ਤਾਰੀ ਫਸਲਾਂ ਦਾ ਬੀਮਾ, ਬਿਜਲੀ ਕਾਨੂੰਨ ਵਾਪਿਸ ਲੈਣ ਵਰਗੇ ਹੋਰ ਅਹਿਮ ਮੁੱਦੇ ਹੋਣਗੇ। ਇਸ ਲਈ ਉਨ੍ਹਾਂ ਦੀ ਤਿਆਰੀ ਚੱਲ ਰਹੀ ਹੈ।


author

Gurminder Singh

Content Editor

Related News