ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਆਲਮਪੁਰ ਅਤੇ ਟਾਂਡਾ ’ਚ ਫੂਕੇ ਮੋਦੀ ਸਰਕਾਰ ਦੇ ਪੁਤਲੇ

1/1/2021 2:27:15 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਅੱਜ ਅੱਡਾ ਆਲਮਪੁਰ ਅਤੇ ਸਰਕਾਰੀ ਹਸਪਤਾਲ ਚੌਂਕ ’ਚ ਮੋਦੀ ਸਰਕਾਰ ਦੇ ਪੁਤਲੇ ਫੂਕਦੇ ਹੋਏ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ। ਇਸ ਰੋਸ ਵਿਖਾਵੇ ਦੌਰਾਨ ਕਮੇਟੀ ਦੇ ਕਾਰਕੁੰਨਾਂ ਦੇ ਨਾਲ ਇਲਾਕੇ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਵੀ ਹਿੱਸਾ ਲਿਆ । ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ, ਮੀਤ ਪ੍ਰਦਾਨ ਸਵਿੰਦਰ ਸਿੰਘ ਚੁਤਾਲਾ ਕੁਲਦੀਪ ਸਿੰਘ ਬੇਗੋਵਾਲ ਅਤੇ ਪਰਮਜੀਤ ਸਿੰਘ ਬਾਠ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅੱਡਾ ਆਲਮਪੁਰ ਵਿਚ ਹੋਏ ਰੋਸ ਵਿਖਾਵੇ ਦੌਰਾਨ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਲੈ ਕੇ ਆਉਣ ਵਾਲੀ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਇਸ ਦੌਰਾਨ ਵੱਖ-ਵੱਖ ਆਗੂਆਂ ਨੇ ਆਖਿਆ ਕਿ ਦੇਸ਼ ਵਿਆਪੀ ਕਿਸਾਨ ਅੰਦੋਲਨ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗਾ ।

ਇਸ ਮੌਕੇ ਲਖਵਿੰਦਰ ਸਿੰਘ ਲੱਖੀ, ਦਲਜੀਤ ਸਿੰਘ  ਲਾਲੇਵਾਲ, ਨਵਦੀਪ ਪਾਲ ਸਿੰਘ ਰਿੰਪਾ, ਦਲਜੀਤ ਸਿੰਘ ਆੜਤੀ, ਗੁਰਦੀਪ ਸਿੰਘ ਸੋਨੂ, ਭੁਪਿੰਦਰ ਸਿੰਘ, ਅੰਸ਼ੂ, ਬਲਕਾਰ ਸਿੰਘ, ਗੁਰਦੇਵ ਸਿੰਘ, ਲਖਵਿੰਦਰ ਸਿੰਘ, ਜੋਧ ਸਿੰਘ, ਗੁਰਦੀਪ ਸਿੰਘ, ਅਮਨਦੀਪ ਸਿੰਘ, ਸਤਨਾਮ ਸਿੰਘ, ਪਲਵਿੰਦਰ ਸਿੰਘ, ਸੁਰਿੰਦਰ ਸਿੰਘ, ਭਜਨ ਸਿੰਘ, ਲਾਟੀ, ਨਿਰੰਜਨ ਸਿੰਘ, ਗੁਰਦੀਪ ਸਿੰਘ ਬੱਗਾ ਆਦਿ ਮੌਜੂਦ ਸਨ ।

ਇਸੇ ਤਰ੍ਹਾਂ ਕਿਸਾਨ ਕਮੇਟੀ ਦੇ ਟਾਂਡਾ ਜ਼ੋਨ ਦੇ ਕਾਰਕੁੰਨਾਂ ਨੇ ਸਰਕਾਰੀ ਹਸਪਤਾਲ ਚੌਂਕ ਟਾਂਡਾ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਵਿਖਾਵੇ ਕਰਦੇ ਹੋਏ ਮੋਦੀ ਸਰਕਾਰ ਦਾ ਪੁਤਲਾ ਫੂਕਿਆ । ਇਸ ਮੌਕੇ ਗੁਰਪ੍ਰੀਤ ਸਿੰਘ ਝਾਂਸ, ਹਨੀਫ਼ ਮੁਹੰਮਦ, ਕੁਲਦੀਪ ਸਿੰਘ ਰੜਾ, ਜਗਜੀਤ ਸਿੰਘ ਝਾਂਸ, ਬੱਬੂ ਗੁੱਜਰ, ਲਾਡੀ ਸਿੱਧੂ, ਕੁਲਦੀਪ ਸਿੰਘ, ਸਨੀ ਆਦਿ ਮੌਜੂਦ ਸਨ । 

 


Gurminder Singh

Content Editor Gurminder Singh