ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਜੁੜੇ ਕਿਸਾਨਾਂ ਦਾ ਵੱਡਾ ਕਾਫਲਾ ਦਿੱਲੀ ਹੋਏ ਰਵਾਨਾ

02/20/2021 3:21:49 PM

ਟਾਂਡਾ ਉੜਮੁੜ (ਪੰਡਿਤ,ਮੋਮੀ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਜੁੜੇ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਸੈਂਕੜੇ ਕਿਸਾਨਾਂ ਦਾ ਕਾਫਲਾ 175 ਟਰੈਕਟਰ ਟਰਾਲੀਆਂ ’ਤੇ ਸਵਾਰ ਹੋ ਕੇ ਟਾਂਡਾ ਤੋਂ ਦਿੱਲੀ ਅੰਦੋਲਨ ਲਈ ਰਵਾਨਾ ਹੋਏ ਹਨ। ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ’ਚ ਇਹ ਕਾਫਲਾ ਦਾਣਾ ਮੰਡੀ ਟਾਂਡਾ ਤੋਂ ਰਵਾਨਾ ਹੋਇਆ ਹੈ। ਇਸ ਦੌਰਾਨ ਮੌਜੂਦ ਕਿਸਾਨਾਂ ਨੇ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਭੜਾਸ ਕੱਢਦੇ ਹੋਏ ਮੋਦੀ ਸਰਕਾਰ ਦੇ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਸਵਿੰਦਰ ਸਿੰਘ ਚੁਤਾਲਾ ਨੇ ਆਖਿਆ ਕਿ ਖ਼ੇਤੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਲਨ ਲਈ ਪਹਿਲਾਂ ਵੀ ਜਥੇਬੰਦੀ ਦੇ ਹਜ਼ਾਰਾਂ ਕਿਸਾਨ ਚਾਰ ਜੱਥਿਆਂ ਵਿੱਚ ਦਿੱਲੀ ਰਵਾਨਾ ਹੋਏ ਸਨ ਅਤੇ ਹੁਣ ਇਹ ਕਾਫ਼ਲਾ ਰਵਾਨਾ ਹੋਇਆ ਹੈ |

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੇ ਫ਼ੈਸਲੇ ਸਿਰਫ਼ ਦਿਖਾਵਾ : ਚੀਮਾ

PunjabKesariਉਨ੍ਹਾਂ ਆਖਿਆ ਕਿ ਉਨ੍ਹਾਂ ਦੀ ਲੜਾਈ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਬਹੁਪਸਾਰੀ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਟਾਂਡਾ ਜੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ, ਹਰਵਿੰਦਰ ਸਿੰਘ ਖੁਜਾਲਾ, ਸੀਤਲ ਸਿੰਘ,ਜਗਜੀਵਨ ਸਿੰਘ, ਗੁਰਪ੍ਰਭ ਸਿੰਘ, ਗੁਰਮੁਖ ਸਿੰਘ, ਗੁਰਵਿੰਦਰ ਸਿੰਘ ਖੁਜਾਲਾ, ਸੁਖਦੇਵ ਸਿੰਘ, ਕੁਲਦੀਪ ਸਿੰਘ, ਜਗਜੀਤ ਸਿੰਘ ਜੀਤਾ, ਜਸਵੀਰ ਸਿੰਘ ਆਦਿ ਮੌਜੂਦ ਸਨ।  

ਇਹ ਵੀ ਪੜ੍ਹੋ : ‘ਆਪ੍ਰੇਸ਼ਨ ਰੈੱਡ ਰੋਜ਼’ ਤਹਿਤ ਗੈਰ-ਕਾਨੂੰਨੀ ਸ਼ਰਾਬ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼    

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ  


Anuradha

Content Editor

Related News