ਜੇਕਰ 18 ਅਕਤੂਬਰ ਨੂੰ ਰੇਲਗੱਡੀ 'ਤੇ ਕਰ ਰਹੇ ਹੋ ਸਫਰ ਤਾਂ ਪੜ੍ਹੋ ਇਹ ਖਬਰ (ਵੀਡੀਓ)

10/17/2018 11:32:09 AM

ਫਿਰੋਜ਼ਪੁਰ (ਸੰਨੀ) - ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਪਰ ਕਿਸਾਨਾਂ ਦੁਆਰਾ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਅੱਜ ਵੀ ਜਾਰੀ ਹੈ। ਫਿਰੋਜ਼ਪੁਰ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 18 ਅਕਤੂਬਰ ਨੂੰ ਸੂਬੇ ਭਰ 'ਚ ਰੇਲ ਰੇਕੋ ਅੰਦੋਲਨ ਦਾ ਐਲਾਨ ਕਰਦੇ ਹੋਏ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨਾ ਤਾਂ ਪਰਾਲੀ ਨੂੰ ਅੱਗ ਲਗਾਉਣ ਦੇ ਰਹੀ ਹੈ ਤੇ ਨਾ ਹੀ ਪਰਾਲੀ ਨੂੰ ਜ਼ਮੀਨ 'ਚ ਵਾਹੁਣ ਲਈ ਮੁਆਵਜ਼ਾ ਦੇ ਰਹੀ ਹੈ। 

ਇਸ ਮਸਲੇ ਸਬੰਧੀ ਜ਼ਿਲਾ ਡਿਪਟੀ ਕਮਿਸ਼ਨਰ ਦਾ ਕਹਿਣਾ ਹੈ ਕਿ ਨੋਡਲ ਅਫਸਰ ਲਗਾਤਾਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਪਰਾਲੀ ਦਾ ਮੁੱਦਾ ਸਰਕਾਰ ਲਈ ਇਕ ਚਿੰਤਾਂ ਦਾ ਵਿਸ਼ਾ ਬਣਿਆ ਹੋਇਆ ਹੈ ਪਰ ਕਿਸਾਨ ਸਰਕਾਰ ਵੱਲੋਂ ਮੁਆਵਜ਼ਾ ਨਾ ਦੇਣ ਦਾ ਹਵਾਲਾ ਦਿੰਦੇ ਹੋਏ ਪਰਾਲੀ ਨੂੰ ਅੱਗ ਲਗਾ ਰਹੇ ਹਨ।